ਮੁੱਖ ਮੰਤਰੀ ਖੱਟਰ ਨੇ ਪੰਜਾਬ ਸਰਕਾਰ ‘ਤੇ ਵਿੰਨ੍ਹਿਆ ਨਿਸ਼ਾਨਾ, ਆਖੀ ਵੱਡੀ ਗੱਲ

ਚੰਡੀਗੜ੍ਹ : ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ (Haryana CM Manohar Lal Khattar) ਨੇ ਪੰਜਾਬ ਸਰਕਾਰ  (Government of Punjab) ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਪੰਜਾਬ…

ਚੰਡੀਗੜ੍ਹ : ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ (Haryana CM Manohar Lal Khattar) ਨੇ ਪੰਜਾਬ ਸਰਕਾਰ  (Government of Punjab) ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਪੰਜਾਬ ਸਰਕਾਰ (Government of Punjab) ‘ਤੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਅਤੇ ਉਨ੍ਹਾਂ ਦੀ ਪਾਰਟੀ ਵਲੋਂ ਕੀਤੇ ਗਏ ਚੋਣ ਵਾਅਦਿਆਂ ਨੂੰ ਖੁਦ ਦੇ ਦਮ ‘ਤੇ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਕਟੋਰਾ ਚੁੱਕੇ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਕੋਲ ਕਿਉਂ ਪਹੁੰਚ ਗਏ ਹਨ। ਇਹ ਬਹੁਤ ਹੀ ਸ਼ਰਮਨਾਕ ਹੈ। ਜਿਹੜ ਮੁੱਖ ਮੰਤਰੀ ਮੁਫਤ ਵਿੱਚ ਦੇਣ ਦੀ ਗੱਲ ਕਰਦਾ ਸੀ ਤੇ ਹੁਣ ਕਟੋਰਾ ਚੁੱਕੇ ਕੇ 50 ਹਜ਼ਾਰ ਕਰੋੜ ਰੁਪਏ ਦੀ ਮੰਗ ਕਰਦਾ ਹੈ। ਸੀਐੱਮ ਮਨੋਹਰ ਲਾਲ (CM Manohar Lal) ਨੇ ਕਿਹਾ ਕਿ ਕੇਂਦਰ ਤੋਂ ਪੈਸੇ ਲੈ ਕੇ ਰਾਜਨੀਤੀ ਕਰਨਾ ਬੇਹੱਦ ਹੀ ਸ਼ਰਮਨਾਕ ਹੈ। ਇਹ ਚੰਗੀ ਗੱਲ ਨਹੀਂ ਹੈ। ਜੇਕਰ ਰਾਜਨੀਤੀ ਕਰਨੀ ਹੈ ਤਾਂ ਆਪਣੇ ਦਮ ਉੱਤੇ ਕਰੋ। Also Read : ਵਿੱਕੀ ਮਿੱਢੂਖੇੜਾ ਕਤਲ ਮਾਮਲੇ ਦੀ ਸੁਲਝੇਗੀ ਗੁੱਥੀ, ਪੁਲਿਸ ਹੱਥ ਲੱਗੀ ਵੱਡੀ ਸਫਲਤਾ

Haryana Chief Minister Manohar Lal Khattar's Talk Of Armed Groups Draws  Congress Barb
ਦੱਸ ਦੇਈਏ ਕਿ ਪਿਛਲੇ ਹਫਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਆਰਥਿਕ ਸੰਕਟ ਤੋਂ ਰਾਹਤ ਲਈ ਕੇਂਦਰ ਸਰਕਾਰ ਤੋਂ ਇੱਕ ਲੱਖ ਦੇ ਪੈਕਜ ਦੀ ਮੰਗ ਕੀਤੀ ਸੀ। ਚੰਡੀਗੜ੍ਹ ‘ਚ ਕੇਂਦਰ ਦਾ ਸਰਵਿਸ ਰੂਲ ਲਾਗੂ ਹੋਣ ‘ਤੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਮੈਂ ਲਗਾਤਾਰ ਬਾਹਰ ਸੀ, ਪਤਾ ਨਹੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੇਂਦਰ ਦੇ ਸਰਵਿਸ ਰੂਲ ਬਾਰੇ ਕੀ ਕਿਹਾ ਹੈ। ਚੰਡੀਗੜ੍ਹ ਨੂੰ ਹਰਿਆਣਾ ਤੋਂ ਕੋਈ ਨਹੀਂ ਖੋਹ ਸਕਦਾ ਪਰ ਚੰਡੀਗੜ੍ਹ ਆਪਣੇ ਆਪ ਵਿੱਚ ਯੂ.ਟੀ ਹੈ। ਚੰਡੀਗੜ੍ਹ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਹੈ। ਇਸ ਵਿੱਚ ਪੰਜਾਬ ਤੇ ਹਰਿਆਣਾ ਦੇ ਅਫਸਰਾਂ ਦੀ ਗਿਣਤੀ 60 ਅਤੇ 40 ਦੇ ਅਨੁਪਾਤ ਵਿਚ ਹਹੇਗੀ।

Leave a Reply

Your email address will not be published. Required fields are marked *