LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸ਼ੋਪੀਆਂ 'ਚ ਅੱਤਵਾਦੀ ਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ, ਦੋ ਅੱਤਵਾਦੀ ਢੇਰ

25 dec 5

ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਦੇ ਸ਼ੋਪੀਆਂ ਦੇ ਚੌਗਾਮ ਇਲਾਕੇ 'ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ (Lashkar-e-Toiba) ਦੇ ਦੋ ਅੱਤਵਾਦੀ ਮਾਰੇ ਗਏ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਬ੍ਰਾਇਪੋਰਾ ਦੇ ਸੱਜਾਦ ਅਹਿਮਦ ਚੇਕ, ਸ਼ੋਪੀਆਂ ਦੇ ਰਾਜਾ ਬਾਸਿਤ ਨਜ਼ੀਰ ਅਤੇ ਅਚਨ ਪੁਲਵਾਮਾ ਵਜੋਂ ਹੋਈ ਹੈ।ਇਸ ਤੋਂ ਪਹਿਲਾਂ ਪੁਲਿਸ ਅਤੇ ਫੌਜ ਦੀ ਸਾਂਝੀ ਟੀਮ ਨੇ ਤੜਕੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਸੀ। ਜਿਵੇਂ ਹੀ ਪੁਲਿਸ ਦੀ ਸਾਂਝੀ ਟੀਮ ਸ਼ੱਕੀ ਸਥਾਨ ਵੱਲ ਵਧੀ ਤਾਂ ਲੁਕੇ ਹੋਏ ਅੱਤਵਾਦੀਆਂ ਨੇ ਸੈਨਾ ਦੇ ਜਵਾਨਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਜਵਾਨਾਂ ਨੇ ਕਾਰਵਾਈ ਕਰਦੇ ਹੋਏ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ।

Also Read : ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਜਾਣੋ ਪੰਜਾਬ 'ਚ ਤੇਲ ਦੀ ਕੀਮਤ

ਸ਼ੁੱਕਰਵਾਰ ਨੂੰ ਹੀ ਅਨੰਤਨਾਗ ਦੇ ਅਰਵਾਨੀ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ ਸੀ। ਇਸ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ। ਦੱਖਣੀ ਕਸ਼ਮੀਰ ਦੇ ਅਰਵਾਨੀ 'ਚ ਦੋਵੇਂ ਅੱਤਵਾਦੀ ਰਿਹਾਇਸ਼ੀ ਇਲਾਕਿਆਂ 'ਚ ਦੋ ਵਾਰ ਦਾਖਲ ਹੋ ਗਏ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਦੋਵਾਂ ਨੂੰ ਘੇਰ ਲਿਆ। ਜਦੋਂ ਸਾਂਝੀ ਟੀਮ ਪਿੰਡ ਦੇ ਨੇੜੇ ਪਹੁੰਚੀ ਤਾਂ ਅੱਤਵਾਦੀਆਂ ਨੇ ਸੁਰੱਖਿਆ ਬਲਾਂ (Security forces) 'ਤੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ। ਇਸ ਤੋਂ ਬਾਅਦ ਜਵਾਬੀ ਕਾਰਵਾਈ 'ਚ ਇਕ ਅੱਤਵਾਦੀ ਮਾਰਿਆ ਗਿਆ। ਅੱਤਵਾਦੀ ਦੀ ਪਛਾਣ ਸ਼ਾਹਜ਼ਾਦ ਅਹਿਮਦ ਸ਼ਾਹ, ਸ਼ਾਹਪੁਰ, ਕੁਲਗਾਮ ਦੇ ਨਿਵਾਸੀ ਵਜੋਂ ਹੋਈ ਹੈ, ਜੋ 20 ਸਤੰਬਰ 2020 ਨੂੰ ਹਿਜ਼ਬੁਲ ਮੁਜਾਹਿਦੀਨ (Hizbul Mujahideen) ਵਿੱਚ ਸ਼ਾਮਲ ਹੋਇਆ ਸੀ। ਮੁਕਾਬਲੇ ਵਾਲੀ ਥਾਂ ਤੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ।

Also Read : ਜੈਸਲਮੇਰ 'ਚ ਭਾਰਤੀ ਹਵਾਈ ਸੈਨਾ ਦਾ ਮਿਗ-21 ਹਾਦਸਾਗ੍ਰਸਤ, ਪਾਇਲਟ ਦੀ ਮੌਤ

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਜੰਮੂ-ਕਸ਼ਮੀਰ 'ਚ ਇਕ ਘੰਟੇ ਦੇ ਅੰਦਰ ਦੋ ਅੱਤਵਾਦੀ ਹਮਲੇ ਹੋਏ। ਪਹਿਲੇ ਹਮਲੇ 'ਚ ਅੱਤਵਾਦੀਆਂ ਨੇ ਸ਼੍ਰੀਨਗਰ ਦੇ ਈਦਗਾਹ ਇਲਾਕੇ 'ਚ ਇਕ ਵਿਅਕਤੀ 'ਤੇ ਗੋਲੀਬਾਰੀ ਕੀਤੀ। ਇਸ ਘਟਨਾ ਦੇ 1 ਘੰਟੇ ਬਾਅਦ ਅਨੰਤਨਾਗ (Anantnag) 'ਚ ਅੱਤਵਾਦੀਆਂ ਨੇ ਪੁਲਿਸ ਅਧਿਕਾਰੀ 'ਤੇ ਗੋਲੀਬਾਰੀ ਕਰ ਦਿੱਤੀ। ਇਸ ਹਮਲੇ ਵਿੱਚ ਏਐਸਆਈ ਮੁਹੰਮਦ ਅਸ਼ਰਫ਼ (ASI Mohammad Ashraf) ਸ਼ਹੀਦ ਹੋ ਗਏ ਸਨ। ਸ਼੍ਰੀਨਗਰ 'ਚ ਈਦਗਾਹ ਇਲਾਕੇ 'ਚ ਅੱਤਵਾਦੀਆਂ ਨੇ ਇਕ ਵਿਅਕਤੀ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਵਿਅਕਤੀ ਦੀ ਪਛਾਣ ਰਊਫ ਅਹਿਮਦ ਖਾਨ ਵਜੋਂ ਹੋਈ ਹੈ, ਜਿਸ ਨੂੰ ਪਹਿਲਾਂ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ, ਪਰ ਉੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। 

In The Market