ਸ਼ੋਪੀਆਂ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ

ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਲਬਲ ਇਲਾਕੇ ‘ਚ…

ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਲਬਲ ਇਲਾਕੇ ‘ਚ ਚੱਲ ਰਹੇ ਇਸ ਮੁਕਾਬਲੇ ‘ਚ ਜਵਾਨਾਂ ਨੇ ਦੋ ਅੱਤਵਾਦੀਆਂ ਨੂੰ ਘੇਰ ਲਿਆ ਹੈ। ਵੀਰਵਾਰ ਨੂੰ ਹੀ ਸੁਰੱਖਿਆ ਬਲਾਂ ਨੇ ਬਡਗਾਮ ਜ਼ਿਲੇ ਤੋਂ ਲਸ਼ਕਰ-ਏ-ਤੋਇਬਾ ਦੇ ਇਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਸੀ।

Also Read : ਪੰਜਾਬ ਵਿਚ ਫਿਰ ਬੇਕਾਬੂ ਹੋਇਆ ਕੋਰੋਨਾ, ਇਕ ਹਫਤੇ ‘ਚ 150 ਲੋਕਾਂ ਦੀ ਮੌਤ

ਹਾਲ ਹੀ ‘ਚ ਇੰਟੈਲੀਜੈਂਸ ਬਿਊਰੋ (Intelligence Bureau) ਨੇ ਗਣਤੰਤਰ ਦਿਵਸ ਤੋਂ ਪਹਿਲਾਂ ਵੱਡੀਆਂ ਅੱਤਵਾਦੀ ਗਤੀਵਿਧੀਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਕਿਹਾ ਗਿਆ ਸੀ ਕਿ ਲਸ਼ਕਰ ਅਤੇ ਅਲ-ਬਦਰ ਕਸ਼ਮੀਰ ‘ਚ ਅੱਤਵਾਦੀ ਘਟਨਾਵਾਂ ਦੀ ਯੋਜਨਾ ਬਣਾ ਰਹੇ ਹਨ। ਇਸ ਤੋਂ ਬਾਅਦ ਇਲਾਕੇ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਕਸ਼ਮੀਰ ਤੋਂ ਇਲਾਵਾ ਰਾਜਧਾਨੀ ਦਿੱਲੀ ਵਿੱਚ ਗਣਤੰਤਰ ਦਿਵਸ ਸਮਾਰੋਹ ਤੋਂ ਪਹਿਲਾਂ ਅਣਸੁਖਾਵੀਂ ਘਟਨਾ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।

Leave a Reply

Your email address will not be published. Required fields are marked *