LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਮੁੱਠਭੇੜ, ਸੁਰੱਖਿਆ ਬਲਾਂ ਨੇ ISJK ਨਾਲ ਸਬੰਧਤ ਅੱਤਵਾਦੀ ਕੀਤਾ ਢੇਰ

26 dec 2

ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਦੇ ਅਨੰਤਨਾਗ ਦੇ ਸ਼੍ਰੀਗੁਫਵਾੜਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਇਸਲਾਮਿਕ ਸਟੇਟ ਆਫ ਜੰਮੂ ਐਂਡ ਕਸ਼ਮੀਰ (ISJK) ਨਾਲ ਸਬੰਧਤ ਇਕ ਅੱਤਵਾਦੀ ਮਾਰਿਆ ਗਿਆ ਹੈ।ਕਸ਼ਮੀਰ ਪੁਲਿਸ ਦੇ ਇੰਸਪੈਕਟਰ ਜਨਰਲ ਅਨੁਸਾਰ ਮਾਰਿਆ ਗਿਆ ਅੱਤਵਾਦੀ ਬਿਜਬੇਹਾਰਾ ਥਾਣੇ ਦੇ ਏਐਸਆਈ ਮੁਹੰਮਦ ਅਸ਼ਰਫ਼ (ASI Mohammad Ashraf) ਦੀ ਹੱਤਿਆ ਵਿੱਚ ਸ਼ਾਮਲ ਸੀ। ਮਾਰੇ ਗਏ ਅੱਤਵਾਦੀ ਦੀ ਪਛਾਣ ਕਾਦੀਪੋਰਾ ਇਲਾਕੇ ਦੇ ਰਹਿਣ ਵਾਲੇ ਫਹੀਮ ਭੱਟ ਵਜੋਂ ਹੋਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਕਸ਼ਮੀਰ ਜ਼ੋਨ ਪੁਲਿਸ ਨੇ ਆਈਜੀਪੀ ਕਸ਼ਮੀਰ (IGP Kashmir) ਦੇ ਹਵਾਲੇ ਨਾਲ ਟਵੀਟ ਕੀਤਾ ਅਤੇ ਦੱਸਿਆ ਕਿ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਦੀ ਮੌਤ ਹੋ ਗਈ ਹੈ।

Also Read : 3 ਜਨਵਰੀ ਤੋਂ ਲੱਗੇਗੀ 15-18 ਸਾਲ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ

ਕੱਲ੍ਹ ਹੋਏ ਮੁਕਾਬਲੇ ਵਿੱਚ ਪੰਜ ਅੱਤਵਾਦੀ ਮਾਰੇ ਗਏ ਸਨ

ਦੱਸ ਦੇਈਏ ਕਿ ਕੱਲ੍ਹ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨਾਲ ਵੱਖ-ਵੱਖ ਮੁਠਭੇੜਾਂ ਵਿੱਚ ਪੰਜ ਅੱਤਵਾਦੀ ਮਾਰੇ ਗਏ ਸਨ। ਮਾਰੇ ਗਏ ਅੱਤਵਾਦੀਆਂ ਵਿੱਚੋਂ ਇੱਕ ਆਈਈਡੀ ਮਾਹਰ ਸੀ। ਸ਼ੋਪੀਆਂ ਜ਼ਿਲ੍ਹੇ ਵਿੱਚ ਲਸ਼ਕਰ-ਏ-ਤੋਇਬਾ (LT) ਦੇ ਦੋ ਅਤਿਵਾਦੀ ਮਾਰੇ ਗਏ, ਜਦੋਂ ਕਿ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਅੰਸਾਰ ਗਜ਼ਵਾ-ਉਲ-ਹਿੰਦ ਦੇ ਦੋ ਅਤਿਵਾਦੀ ਮਾਰੇ ਗਏ। ਇਸ ਦੇ ਨਾਲ ਹੀ ਦੱਖਣੀ ਕਸ਼ਮੀਰ ਦੇ ਅਨੰਤਨਾਗ (Anantnag) ਜ਼ਿਲੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ 'ਚ ਇਕ ਅੱਤਵਾਦੀ ਵੀ ਮਾਰਿਆ ਗਿਆ।

Also Read : ਰਿਲਾਇੰਸ ਜਿਓ ਦਾ ਧਮਾਕਾ ਆਫਰ, ਹੁਣ ਇਸ ਰੀਚਾਰਜ ਨਾਲ ਮਿਲੇਗੀ ਪੂਰੇ ਸਾਲ ਦੀ ਵੈਲੀਡਿਟੀ

ਗੁਪਤ ਸੂਚਨਾ ਤੋਂ ਬਾਅਦ ਚਲਾਇਆ ਗਿਆ ਸਰਚ ਆਪਰੇਸ਼ਨ  

ਜੰਮੂ-ਕਸ਼ਮੀਰ ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸ਼ੋਪੀਆਂ ਦੇ ਚੌਗਾਮ ਪਿੰਡ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ ਸੁਰੱਖਿਆ ਬਲਾਂ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਸਰਚ ਆਪਰੇਸ਼ਨ ਦੌਰਾਨ ਅੱਤਵਾਦੀਆਂ ਦੀ ਮੌਜੂਦਗੀ ਦਾ ਪਤਾ ਲੱਗਾ। ਅੱਤਵਾਦੀਆਂ ਨੂੰ ਆਤਮ ਸਮਰਪਣ ਕਰਨ ਦਾ ਪੂਰਾ ਮੌਕਾ ਦਿੱਤਾ ਗਿਆ। ਹਾਲਾਂਕਿ, ਅੱਤਵਾਦੀਆਂ ਨੇ ਇਸ ਤੋਂ ਇਨਕਾਰ ਕੀਤਾ ਅਤੇ ਸਾਂਝੀ ਤਲਾਸ਼ੀ ਦਲ 'ਤੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ।

In The Market