LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਤਿਹਾੜ ਜੇਲ੍ਹ ਵਿਚ ਕੇਜਰੀਵਾਲ ਨੂੰ ਮਿਲ ਕੇ ਭਾਵੁਕ ਹੋਏ ਸੀਐਮ ਮਾਨ, ਕਿਹਾ, ਅੱਤ.ਵਾਦੀਆਂ ਵਾਂਗ ਕੀਤਾ ਜਾ ਰਿਹੈ ਵਿਵਹਾਰ, ਵੇਖੋ ਵੀਡੀਓ

cm maan kejr jail

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ਵਿਚ ਮੁਲਾਕਾਤ ਕੀਤੀ। ਮੁਲਾਕਾਤ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਵੁਕ ਨਜ਼ਰ ਆਏ ਤੇ ਇਸ ਦੇ ਨਾਲ ਨਾਲ ਉਨ੍ਹਾਂ ਨੇ ਗੰਭੀਰ ਦੋਸ਼ ਵੀ ਲਾਏ। ਮਾਨ ਨੇ ਕਿਹਾ ਕਿ ਦੋ ਮੁੱਖ ਮੰਤਰੀਆਂ ਨੂੰ ਅੱਤ-ਵਾਦੀਆਂ ਵਾਂਗ ਮਿਲਾਇਆ ਗਿਆ ਹੈ, ਇਹ ਤਾਨਾਸ਼ਾਹੀ ਦੀ ਹੱਦ ਹੈ।
ਉਨ੍ਹਾਂ ਕਿਹਾ ਕਿ ਅੱਧੇ ਘੰਟੇ ਤੱਕ ਦੀ ਮੁਲਾਕਾਤ ਦੌਰਾਨ ਦਿਲ ਨੂੰ ਬਹੁਤ ਦੁੱਖ ਹੋਇਆ। ਖ਼ਤ.ਰਨਾਕ ਅਪਰਾਧੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਤੋਂ ਵੀ ਕੇਜਰੀਵਾਲ ਨੂੰ ਵਾਂਝਾ ਰੱਖਿਆ ਜਾ ਰਿਹਾ ਹੈ। ਸ਼ੀਸ਼ੇ ਤੋਂ ਪਾਰ ਫੋਨ ਉੱਤੇ ਗੱਲਬਾਤ ਕਰਵਾਈ ਗਈ। ਸ਼ੀਸ਼ਾ ਵੀ ਗੰਦਾ ਸੀ, ਸ਼ਕਲ ਵੀ ਪੂਰੀ ਤਰ੍ਹਾਂ ਸਾਫ਼ ਨਹੀਂ ਨਜ਼ਰ ਆਉਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਓਗੇ ਪਰ ਉਨ੍ਹਾਂ ਦੀ ਸੋਚ ਨੂੰ ਕਿੰਝ ਕੈਦ ਕਰੋਗੇ। ਕੇਜਰੀਵਾਲ ਕੱਟੜ ਇਮਾਨਦਾਰ ਹਨ ਤੇ ਉਨ੍ਹਾਂ ਨਾਲ ਇਹੋ ਜਿਹਾ ਵਰਤਾਓ ਕੀਤਾ ਜਾ ਰਿਹਾ ਹੈ। 
ਦੱਸ ਦਈਏ ਕਿ ਸ਼ਨੀਵਰ ਨੂੰ ਆਪ ਲੀਡਰ ਸੰਜੇ ਸਿੰਘ ਨੇ ਇਲਜ਼ਾਮ ਲਾਇਆ ਸੀ ਤਿਹਾੜ ਪ੍ਰਸ਼ਾਸਨ ਕੇਜਰੀਵਾਲ ਨੂੰ ਉਨ੍ਹਾਂ ਦੇ ਪਰਿਵਾਰ ਨਾਲ ਵਿਅਕਤੀਗਤ ਤੌਰ ਉੱਤੇ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।

ਕੇਜਰੀਵਾਲ ਨੇ ਭਗਵੰਤ ਮਾਨ ਨੂੰ ਕੀ ਕਿਹਾ ? 
ਮਾਨ ਨੇ ਕਿਹਾ, "ਇਸ ਮੀਟਿੰਗ ਦੌਰਾਨ ਅਰਵਿੰਦ ਕੇਜਰੀਵਾਲ ਨੇ  ਕਿਹਾ ਕਿ ਮੇਰੀ ਫ਼ਿਕਰ ਨਾ ਕਰੋ, ਇਹ ਦੱਸੋ ਪੰਜਾਬ ਦੇ ਹਾਲਾਤ ਕਿਹੋ ਜਿਹੇ ਹਨ, ਉੱਥੇ ਸੁਵਿਧਾਵਾਂ ਮਿਲ ਰਹੀਆਂ ਹਨ ਜਾਂ ਨਹੀਂ, ਮੈਂ ਕਿਹਾ ਸਭ ਠੀਕ ਚੱਲ ਰਿਹਾ ਹੈ, ਵਿਧਾਇਕਾਂ ਲਈ ਕਿਹਾ ਹੈ ਕਿ ਮੇਰੀ ਫਿਕਰ ਨਾ ਕਰੋ ਬੱਸ ਲੋਕਾਂ ਲਈ ਕੰਮ ਕਰੋ।" ਉੱਥੇ ਹੀ ਮੀਟਿੰਗ ਚੋਂ ਬਾਅਦ ਸੰਸਦ ਮੈਂਬਰ ਸੰਦੀਪ ਪਾਠਕ ਨੇ ਕਿਹਾ ਕਿ ਅਗਲੇ ਹਫ਼ਤੇ ਅਰਵਿੰਦ ਕੇਜਰੀਵਾਲ ਦੋ ਮੰਤਰੀਆਂ ਨੂੰ ਬੈਠਕ ਲਈ ਬੁਲਾਉਣਗੇ ਤੇ ਮੁੱਦਿਆਂ ਉੱਤੇ ਚਰਚਾ ਕੀਤੀ ਜਾਵੇਗੀ।

ਵੀਡੀਓ ਵੇਖਣ ਲਈ ਹੇਠਾਂ ਵਾਲੇ ਲਿੰਕ ਉਤੇ ਕਰੋ ਕਲਿੱਕ

https://x.com/BhagwantMann/status/1779769374351495564

In The Market