LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੁੰਬਈ ਅੱਗ ਹਾਦਸੇ 'ਚ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ 5 ਲੱਖ ਦਾ ਮੁਆਵਜ਼ਾ, ਮਾਮਲੇ ਦੀ ਹੋਵੇਗੀ ਜਾਂਚ 

68

ਮੁੰਬਈ : ਮੁੰਬਈ ਵਿਚ ਇਮਾਰਤ ਵਿਚ ਅੱਗ ਲੱਗਣ ਕਾਰਨ ਜਾਨਾਂ ਗੁਆਉਣ ਵਾਲਿਆਂ ਦੇ ਵਾਰਸਾਂ ਲਈ ਮੁਆਵਜ਼ੇ ਦਾ ਐਲਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narinder Modi) ਵਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਤਾਰਦੇਓ ਮੁੰਬਈ ਵਿਚ ਇਮਾਰਤ ਵਿਚ ਅੱਗ ਲੱਗਣ ਕਾਰਨ ਜਾਨਾਂ ਗੁਆਉਣ ਵਾਲਿਆਂ ਦੇ ਵਾਰਸਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ ਤੋਂ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਜ਼ਖਮੀਆਂ ਨੂੰ 50,000 ਰੁਪਏ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ।

Also Read : ਸ਼ੋਪੀਆਂ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ

ਮੁੰਬਈ ਸਰਕਾਰ ਵਿਚ ਕੈਬਨਿਟ ਮੰਤਰੀ ਅਦਿੱਤਿਆ ਠਾਕਰੇ (Aaditya Thackeray) ਅਤੇ ਉਪਨਗਰ ਦੇ ਮੰਤਰੀ ਅਸਲਮ ਸ਼ੇਖ (Aslam Sheikh) ਇਸ ਪੂਰੇ ਮਾਮਲੇ 'ਤੇ ਨਜ਼ਰ ਰੱਖਣਗੇ। ਆਦਿੱਤਿਆ ਠਾਕਰੇ ਨੇ ਦੱਸਿਆ ਕਿ ਮੁੰਬਈ ਦੇ ਰਿਲਾਇੰਸ ਅਤੇ ਵੋਕਹਾਰਟ ਹਸਪਤਾਲ ਨੇ ਅੱਗ ਵਿਚ ਜ਼ਖਮੀ ਮਰੀਜ਼ਾਂ ਨੂੰ ਦਾਖਲ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

Also Read : ਕੈਨੇਡਾ-ਅਮਰੀਕਾ ਸਰਹੱਦ 'ਤੇ -35 ਡਿਗਰੀ ਤਾਪਮਾਨ 'ਤੇ ਨਵਜੰਮੇ ਬੱਚੇ ਸਮੇਤ 4 ਭਾਰਤੀਆਂ ਦੀ ਮੌਤ

ਹਾਲਾਂਕਿ ਹਸਪਤਾਲ ਵਲੋਂ ਅਦਿੱਤਿਆ ਠਾਕਰੇ ਨੂੰ ਸੂਚਿਤ ਕੀਤਾ ਗਿਆ ਹੈ ਕਿ ਉਨ੍ਹਾਂ ਨੇ ਕੁਝ ਮਰੀਜ਼ਾਂ ਨੂੰ ਦਾਖਲ ਕਰਕੇ ਉਨ੍ਹਾਂ ਦਾ ਇਲਾਜ ਕੀਤਾ ਹੈ।ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਦੇ ਮੁੰਬਈ ਦੇ ਤਾਰਦੇਵ 'ਚ ਭਾਟੀਆ ਹਸਪਤਾਲ ਨੇੜੇ ਕਮਲਾ ਇਮਾਰਤ ਦੀ 20ਵੀਂ ਮੰਜ਼ਿਲ 'ਚ ਅੱਗ ਲੱਗ ਗਈ ਸੀ। ਇਸ ਘਟਨਾ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਸੀ ਅਤੇ 15 ਲੋਕ ਜ਼ਖਮੀ ਹੋ ਗਏ।

In The Market