LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੋਰੋਨਾ ਦਾ ਘਟਨਾ ਸ਼ੁਰੂ ਹੋਇਆ ਗ੍ਰਾਫ਼, ਪਿਛਲੇ 24 ਘੰਟਿਆਂ 'ਚ 2.31 ਲੱਖ ਹੋਏ ਤੰਦਰੁਸਤ

corona graph

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ (corona) ਦੀ ਦੂਜੀ ਲਹਿਰ ਕਰਕੇ ਹੁਣ ਡਾਕਟਰ ਦੀ ਮੌਤ ਦੇ ਮਾਮਲੇ ਵੇਖਣ ਨੂੰ ਮਿਲ ਰਹੇ ਹਨ।  ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਦੇ ਇਕ ਲੱਖ 32 ਹਜ਼ਾਰ, 788 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 3 ਹਜ਼ਾਰ 207 ਨਵੀਆਂ (corona death) ਮੌਤਾਂ ਹੋਈਆਂ ਹਨ।

 

ਇਸ ਦੌਰਾਨ 3,204 ਲੋਕਾਂ ਨੇ ਕੋਵਿਡ-19 ਕਾਰਨ ਦਮ ਤੋੜ ਦਿੱਤਾ ਹੈ। ਦੂਜਾ ਪੱਖ ਇਹ ਵੀ ਹੈ ਕਿ 2,31,277 ਕੋਰੋਨਾ ਮਰੀਜ਼ ਤੰਦਰੁਸਤ ਹੋ ਕੇ ਘਰਾਂ ਨੂੰ ਪਰਤੇ ਹਨ। ਇਸੇ ਨਾਲ ਐਕਟਿਵ ਕੇਸ, ਯਾਨੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 1.01 ਲੱਖ ਘਟੀ ਹੈ।

ਇਹ ਵੀ ਪੜ੍ਹੋ-  ਨਵਜੋਤ ਸਿੱਧੂ ਨੇ 3 ਮੈਂਬਰੀ ਕਮੇਟੀ ਅੱਗੇ ਪੇਸ਼ ਹੋਣ ਤੋਂ ਬਾਅਦ ਕੀਤੀ ਪੰਜਾਬ ਦੇ ਲੋਕਾਂ ਦੀ ਗੱਲ

ਸੂਬਿਆਂ ਵਿਚ ਕੋਰੋਨਾ ਦਾ ਹਾਲ 
ਅਰੁਣਾਚਲ ਪ੍ਰਦੇਸ਼, ਮਣੀਪੁਰ ਤੇ ਮਿਜ਼ੋਰਮ ਨੂੰ ਛੱਡ ਕੇ ਬਾਕੀ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਨਵੇਂ ਮਰੀਜ਼ਾਂ ਤੋਂ ਵੱਧ ਗਿਣਤੀ ਤੰਦਰੁਸਤ ਹੋਣ ਵਾਲਿਆਂ ਦੀ ਰਹੀ ਹੈ। ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 35,949 ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ। ਇਸ ਤੋਂ ਇਲਾਵਾ ਤਮਿਲਨਾਡੂ ਵਿੱਚ 31,683, ਕਰਨਾਟਕ ਵਿੱਚ 29,271 ਤੇ ਕੇਰਲ ਵਿੱਚ 24,117 ਲੋਕ ਤੰਦਰੁਸਤ ਹੋਏ ਹਨ।

ਦੱਸਣਯੋਗ ਹੈ ਕਿ ਦੇਸ਼ ਦੇ 17 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਅੰਸ਼ਕ ਪੱਧਰ 'ਤੇ ਤਾਲਾਬੰਦੀ ਕੀਤੀ ਗਈ ਹੈ। ਇੱਥੇ ਪਾਬੰਦੀਆਂ ਹਨ ਪਰ ਥੋੜ੍ਹੀ ਢਿੱਲ ਵੀ ਦਿੱਤੀ ਗਈ ਹੈ। ਇਨ੍ਹਾਂ ਵਿੱਚ ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਰਿਆਣਾ, ਪੰਜਾਬ, ਜੰਮੂ-ਕਸ਼ਮੀਰ, ਲੱਦਾਖ, ਉੱਤਰਾਖੰਡ, ਅਰੁਣਾਚਲ ਪ੍ਰਦੇਸ਼, ਸਿੱਕਿਮ, ਮੇਘਾਲਿਆ, ਨਾਗਾਲੈਂਡ, ਅਸਮ, ਮਣੀਪੁਰ, ਤ੍ਰਿਪੁਰਾ, ਆਂਧਰ ਪ੍ਰਦੇਸ਼ ਅਤੇ ਗੁਜਰਾਤ ਸ਼ਾਮਲ ਹਨ।

In The Market