LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੋਰੋਨਾ ਵਾਇਰਸ ਦਾ ਕਹਿਰ ਫਿਰ ਵੱਧਣ ਲੱਗਾ, 24 ਘੰਟਿਆਂ ਵਿਚ ਆਏ ਇੰਨੇ ਮਾਮਲੇ 509 ਲੋਕਾਂ ਦੀ ਹੋਈ ਮੌਤ

02corona

ਨਵੀਂ ਦਿੱਲੀ (ਇੰਟ.)- ਕੋਰੋਨਾ ਦੀ ਤੀਜੀ ਲਹਿਰ ਦੇ ਡਰ ਦੇ ਵਿਚਕਾਰ ਭਾਰਤ ਵਿੱਚ ਮਹਾਂਮਾਰੀ ਸੰਕਟ ਇੱਕ ਵਾਰ ਫਿਰ ਵਧਣ ਲੱਗਾ ਹੈ। ਦੇਸ਼ 'ਚ ਚਾਰ ਦਿਨਾਂ ਬਾਅਦ ਇੱਕ ਵਾਰ ਫਿਰ 45 ਹਜ਼ਾਰ ਤੋਂ ਵੱਧ ਕੋਰੋਨਾ ਮਰੀਜ਼ਾਂ ਦੀ ਗਿਣਤੀ ਦਰਜ ਕੀਤੀ ਗਈ ਹੈ। ਸਿਹਤ ਮੰਤਰਾਲੇ ਵੱਲੋਂ ਵੀਰਵਾਰ ਸਵੇਰੇ ਤਾਜ਼ਾ ਅੰਕੜੇ ਜਾਰੀ ਕੀਤੇ ਗਏ ਹਨ। ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 47,092 ਨਵੇਂ ਕੋਰੋਨਾ ਕੇਸ ਆਏ। ਇਸ ਤੋਂ ਇੱਕ ਦਿਨ ਪਹਿਲਾਂ 41,965 ਮਾਮਲੇ ਆਏ ਸੀ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 509 ਕੋਰੋਨਾ ਪੀੜਤ ਲੋਕਾਂ ਨੇ ਆਪਣੀ ਜਾਨ ਗੁਆਈ। 35,181 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ ਜਿਸ ਦੇ ਨਾਲ 11,402 ਐਕਟਿਵ ਕੇਸਾਂ ਵਿੱਚ ਵਾਧਾ ਹੋਇਆ ਹੈ।

Coronavirus & COVID-19 Overview: Symptoms, Risks, Prevention, Treatment &  More

Read more- ਲੰਬੀ ਬੀਮਾਰੀ ਦੌਰਾਨ ਵੱਖਵਾਦੀ ਲੀਡਰ ਗਿਲਾਨੀ ਦਾ ਦੇਹਾਂਤ

ਭਾਰਤ ਵਿੱਚ ਸਭ ਤੋਂ ਤੇਜ਼ੀ ਨਾਲ ਕੋਰੋਨਾ ਦੇ ਮਾਮਲੇ ਕੇਰਲ ਵਿੱਚ ਵਧ ਰਹੇ ਹਨ। ਬੁੱਧਵਾਰ ਨੂੰ ਕੇਰਲਾ ਵਿੱਚ ਕੋਵਿਡ ਸੰਕਰਮਣ ਦੇ 32,803 ਨਵੇਂ ਮਾਮਲੇ ਸਾਹਮਣੇ ਆਏ, ਜਦੋਂਕਿ 173 ਹੋਰ ਲੋਕਾਂ ਦੀ ਲਾਗ ਕਾਰਨ ਮੌਤ ਹੋ ਗਈ। ਨਵੇਂ ਮਾਮਲਿਆਂ ਤੋਂ ਬਾਅਦ ਸੰਕਰਮਿਤਾਂ ਦੀ ਕੁੱਲ ਗਿਣਤੀ 40 ਲੱਖ 90 ਹਜ਼ਾਰ 36 ਹੋ ਗਈ ਜਦੋਂਕਿ ਮ੍ਰਿਤਕਾਂ ਦੀ ਗਿਣਤੀ 20,961 ਤੱਕ ਪਹੁੰਚ ਗਈ।

Coronavirus in Punjab: Ludhiana sees 486 new cases, 12 deaths | Ludhiana  News - Times of India

Read more- ਕੈਪਟਨ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਹਰੀਸ਼ ਰਾਵਤ, 'CM ਨੂੰ ਦੱਸ ਦਿੱਤੀ ਮੰਤਰੀਆਂ ਦੀ ਨਾਰਾਜ਼ਗੀ'

ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਤਿੰਨ ਕਰੋੜ 28 ਲੱਖ 57 ਹਜ਼ਾਰ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਵਿੱਚੋਂ 4 ਲੱਖ 39 ਹਜ਼ਾਰ 529 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ 3 ਕਰੋੜ 20 ਲੱਖ 28 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਤਿੰਨ ਲੱਖ ਤੋਂ ਵੱਧ ਹੈ। ਕੁੱਲ 3 ਲੱਖ 89 ਹਜ਼ਾਰ ਲੋਕ ਅਜੇ ਵੀ ਕੋਰੋਨਾਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

In The Market