LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

10ਵੀਂ ਵਿਚ ਟਾਪ ਕਰਨ ਵਾਲੀ ਵਿਦਿਆਰਥਣ ਨੂੰ ਹੋ ਗਈ ਜਾਨਲੇਵਾ ਬਿਮਾਰੀ, ਨਤੀਜੇ ਦੇ ਚਾਰ ਦਿਨਾਂ ਬਾਅਦ ਹੀ ਮੌਤ

student topper new

National News : ਬੋਰਡ ਦੀ 10ਵੀਂ ਦੀ ਪ੍ਰੀਖਿਆ ਵਿਚ ਟੌਪ ਕਰਨ ਵਾਲੀ ਇਕ ਵਿਦਿਆਰਥਣ ਦੀ ਰਿਜ਼ਲਟ ਤੋਂ ਸਿਰਫ 4 ਦਿਨਾਂ ਬਾਅਦ ਹੀ ਮੌਤ ਹੋ ਗਈ। ਉਸ ਨੇ 10ਵੀਂ ਜਮਾਤ ‘ਚ 99.70% ਅੰਕ ਹਾਸਿਲ ਕੀਤੇ ਸਨ ਪਰ ਰਿਜ਼ਲਟ ਜਾਰੀ ਹੋਣ ਦੇ ਠੀਕ 4 ਦਿਨ ਬਾਅਦ ਯਾਨੀ 15 ਮਈ ਨੂੰ ਉਸ ਦੀ ਮੌਤ ਹੋ ਗਈ। 
ਮ੍ਰਿਤਕਾ ਵਿਦਿਆਰਥਣ ਦੀ ਪਛਾਣ  ਹੀਰ ਘੇਟੀਆ ਵਜੋਂ ਹੋਈ ਹੈ। ਦਰਅਸਲ, ਗੁਜਰਾਤ ਸੈਕੰਡਰੀ ਤੇ ਹਾਇਰ ਸੈਕੰਡਰੀ ਸਿੱਖਿਆ ਬੋਰਡ ਨੇ ਬੀਤੀ 11 ਮਈ ਨੂੰ ਕਲਾਸ 10ਵੀਂ ਦੀ ਪ੍ਰੀਖਿਆ ਦਾ ਰਿਜ਼ਲਟ ਜਾਰੀ ਕੀਤਾ ਸੀ। ਇਸ ਵਿਚ ਹੀਰ ਨੇ 99.70 ਫ਼ੀਸਦੀ ਅੰਕ ਲੈ ਕੇ ਟਾਪ ਕੀਤਾ। 10ਵੀਂ ਦੀਆਂ ਟੌਪਰਸ ਵਿਚ ਸ਼ਾਮ ਹੀਰ ਦਾ ਬ੍ਰੇਨ ਹੈਮਰੇਜ ਹੋਇਆ ਸੀ ਤੇ ਇਕ ਮਹੀਨੇ ਪਹਿਲਾਂ ਹੀ ਰਾਜਕੋਟ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਉਸ ਦਾ ਆਪ੍ਰੇਸ਼ਨ ਹੋਇਆ ਸੀ। ਆਪ੍ਰੇਸ਼ਨ ਤੋਂ ਬਾਅਦ ਉਸ ਨੂੰ ਛੁੱਟੀ ਦੇ ਦਿੱਤੀ ਗਈ ਤੇ ਉਹ ਘਰ ਚਲੀ ਗਈ। ਇਸ ਦੇ ਲਗਪਗ ਇਕ ਹਫਤੇ ਬਾਅਦ ਉਸ ਨੂੰ ਫਿਰ ਤੋਂ ਸਾਹ ਲੈਣ ਵਿਚ ਮੁਸ਼ਕਲ ਆਉਣ ਲੱਗੀ। ਉਸ ਨੂੰ ਆਈਸੀਯੂ ਵਿਚ ਭਰਤੀ ਕਰਾਇਆ ਗਿਆ।
MRI ਰਿਪੋਰਟ ਤੋਂ ਪਤਾ ਲੱਗਾ ਕਿ ਹੀਰ ਦੇ ਦਿਮਾਗ ਨੇ ਲਗਪਗ 90 ਫੀਸਦੀ ਕੰਮ ਕਰਨਾ ਬੰਦ ਕਰ ਦਿੱਤਾ ਸੀ। ਫਿਰ ਦਿਲ ਨੇ ਵੀ ਕੰਮ ਕਰਨਾ ਬੰਦ ਕਰ ਦਿੱਤਾ ਸੀ ਜਿਸ ਕਾਰਨ ਉਸ ਦੀ ਮੌਤ ਹੋ ਗਈ। ਮੌਤ ਦੇ ਬਾਅਦ ਪਰਿਵਾਰ ਨੇ ਉਸਦਾ ਸਰੀਰ ਤੇ ਅੱਖਾਂ ਦਾਨ ਕਰਕੇ ਮਿਸਾਲ ਪੇਸ਼ ਕੀਤੀ ਹੈ। ਉਸ ਦੇ ਪਿਤਾ ਨੇ ਕਿਹਾ ਕਿ ਹੀਰ ਡਾਕਟਰ ਬਣਨਾ ਚਾਹੁੰਦੀ ਸੀ ਪਰ ਅਸੀਂ ਉਸ ਦਾ ਸਰੀਰ ਦਾਨ ਕਰ ਦਿੱਤਾ ਕਿਉਂਕਿ ਭਾਵੇਂ ਉਹ ਡਾਕਟਰ ਨਹੀਂ ਬਣ ਸਕੀ ਪਰ ਦੂਜਿਆਂ ਦੀ ਜਾਨ ਬਚਾਉਣ ਵਿਚ ਮਦਦ ਕਰ ਸਕੇਗੀ।

In The Market