LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਦਿੱਲੀ AIIMS ਦੇ ਡਾਕਟਰਾਂ ਦੀਆਂ ਛੁੱਟੀਆਂ ਰੱਦ, ਫੈਕਲਟੀ ਮੈਂਬਰਾਂ ਨੂੰ ਕੰਮ 'ਤੇ ਪਰਤਣ ਦੇ ਆਦੇਸ਼ ਜਾਰੀ

4j aiims1

ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਦਿੱਲੀ 'ਚ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਮਰੀਜ਼ਾਂ ਦੀ ਗਿਣਤੀ ਵਧਣ ਨਾਲ ਹੁਣ ਦਿੱਲੀ ਏਮਜ਼ (AIIMS) ਨੇ ਛੁੱਟੀ 'ਤੇ ਗਏ ਡਾਕਟਰਾਂ ਨੂੰ ਤੁਰੰਤ ਡਿਊਟੀ ਜੁਆਇਨ ਕਰਨ ਲਈ ਕਿਹਾ ਹੈ। ਅੱਜ ਦੱਸਿਆ ਗਿਆ ਕਿ ਦਿੱਲੀ ਏਮਜ਼ ਨੇ 5 ਜਨਵਰੀ ਤੋਂ 10 ਜਨਵਰੀ ਤੱਕ ਦੀਆਂ ਸਰਦੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ ਅਤੇ ਫੈਕਲਟੀ ਮੈਂਬਰਾਂ ਨੂੰ 'ਤੁਰੰਤ ਪ੍ਰਭਾਵ ਨਾਲ' ਕੰਮ 'ਤੇ ਪਰਤਣ ਦੇ ਆਦੇਸ਼ ਦਿੱਤੇ ਹਨ।

ਦਿੱਲੀ 'ਚ ਓਮੀਕ੍ਰਨ ਦੇ 84%ਕੇਸ  
ਕੋਰੋਨਾ ਵਾਇਰਸ ਦੇ ਸੰਕ੍ਰਮਣ ਨਾਲ ਜੁੜੀ ਰਿਪੋਰਟ 'ਚ ਦੱਸਿਆ ਗਿਆ ਹੈ ਕਿ ਦਿੱਲੀ 'ਚ ਓਮੀਕ੍ਰਨ ਵੇਰੀਐਂਟ ਤੇਜ਼ੀ ਨਾਲ ਫੈਲ ਰਿਹਾ ਹੈ। ਇੱਥੇ 84% ਕੇਸ ਹੁਣ Omicron ਦੇ ਰੂਪ ਹਨ। ਵੱਡੀ ਗੱਲ ਇਹ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਵੀ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਗਏ ਹਨ। ਹਾਲਾਂਕਿ ਉਨ੍ਹਾਂ ਦੀ ਸਿਹਤ ਠੀਕ ਹੈ ਅਤੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ। ਟੀਕਾਕਰਨ ਦੀ ਗੱਲ ਕਰੀਏ ਤਾਂ ਹੁਣ ਤੱਕ ਦਿੱਲੀ ਵਿੱਚ ਲੱਖਾਂ ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

Also Read : ਪੰਜਾਬ ਸਰਕਾਰ ਵਲੋਂ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ

ਸਰਗਰਮ ਮਰੀਜ਼ਾਂ ਦੀ ਗਿਣਤੀ 10 ਹਜ਼ਾਰ  ਤੋਂ ਪਾਰ
ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਸਰਗਰਮ ਮਰੀਜ਼ ਹੁਣ 10986 ਹੋ ਗਏ ਹਨ। ਕੱਲ੍ਹ 2589 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੁੱਲ ਮਾਮਲੇ 15 ਲੱਖ ਦਾ ਅੰਕੜਾ ਪਾਰ ਕਰ ਗਏ ਹਨ। ਹੁਣ ਤੱਕ ਰਿਕਵਰੀ ਦਾ ਅੰਕੜਾ 1422124 ਹੈ। ਕੱਲ੍ਹ 1509 ਰਿਕਵਰੀ ਹੋਏ ਸਨ। ਕੱਲ੍ਹ ਵੀ 1 ਵਿਅਕਤੀ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਮੌਤਾਂ ਦੀ ਕੁੱਲ ਗਿਣਤੀ 25110 ਹੋ ਗਈ ਹੈ।ਸਿਹਤ ਵਿਭਾਗ ਨੇ ਦੱਸਿਆ ਕਿ ਦਿੱਲੀ ਵਿੱਚ ਹੁਣ ਤੱਕ ਵੈਕਸੀਨ ਦੀਆਂ 1,53,40,115 ਪਹਿਲੀਆਂ ਖੁਰਾਕਾਂ ਲੋਕਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। ਇਸ ਦੇ ਨਾਲ ਹੀ ਦੂਜੀ ਖੁਰਾਕ 1,13,00,798 ਦਿੱਤੀ ਗਈ ਹੈ। ਇਸ ਤਰ੍ਹਾਂ ਲੋਕਾਂ ਨੂੰ ਕੁੱਲ 2,66,40,913 ਖੁਰਾਕਾਂ ਦਿੱਤੀਆਂ ਗਈਆਂ ਹਨ।

 

In The Market