LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਦੇਸ਼ ਵਿਚ ਕੋਰੋਨਾ ਦੀ ਰਫ਼ਤਾਰ 'ਤੇ ਲੱਗੀ ਬ੍ਰੇਕ, 24 ਘੰਟਿਆਂ ਵਿੱਚ 1.65 ਲੱਖ ਕੋਰੋਨਾ ਕੇਸ ਆਏ ਸਾਹਮਣੇ

corona44

ਨਵੀਂ ਦਿੱਲੀ:  ਦੇਸ਼ ਵਿਚ ਕੋਰੋਨਾ (Corona) ਦੇ ਮਾਮਲੇ ਹੁਣ ਘੱਟ ਹੋਣੇ ਸ਼ੁਰੂ ਹੋ ਗਏ ਹਨ। ਇਸ ਵਿਚਾਲੇ ਬੀਤੇ 24 ਘੰਟਿਆਂ ਵਿੱਚ 1,65,553 ਮਰੀਜ਼ਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। 2,64,182 ਮਰੀਜ਼ ਠੀਕ ਹੋ ਗਈ ਹਨ, ਜਦਕਿ 3,556 ਲੋਕਾਂ ਦੀ ਮੌਤ ਹੋ ਗਈ ਹੈ। ਨਵੇਂ ਮਰੀਜ਼ਾਂ ਦਾ ਇਹ ਅੰਕੜਾ ਪਿਛਲੇ 54 ਦਿਨਾਂ ਵਿੱਚ ਸਭ ਤੋਂ ਘੱਟ ਰਿਹਾ ਹੈ। ਇਸ ਤੋਂ ਪਹਿਲਾਂ 13 ਅਪ੍ਰੈਲ ਨੂੰ 1,85,306 ਨਵੇਂ ਮਰੀਜ਼ ਮਿਲੇ ਸਨ।

28 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਨਵੇਂ ਮਰੀਜ਼ਾਂ ਦੇ ਤੰਦਰੁਸਤ ਹੋਣ ਵਾਲਿਆਂ ਦੀ ਗਿਣਤੀ ਵੀ ਜ਼ਿਆਦਾ ਰਹੀ ਹੈ। ਸਿਰਫ ਤਮਿਲਨਾਡੂ, ਮਣੀਪੁਰ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਲੱਦਾਖ ਅਤੇ ਮਿਜ਼ੋਰਮ ਵਿੱਚ ਠੀਕ ਹੋਣ ਵਾਲਿਆਂ ਦੀ ਗਿਣਤੀ ਨਵੇਂ ਮਰੀਜ਼ਾਂ ਤੋਂ ਘੱਟ ਰਹੀ ਹੈ। ਵੀਰਵਾਰ ਨੂੰ ਦੇਸ਼ ਵਿੱਚ 28,323 ਐਕਟਿਵ ਕੇਸ ਘੱਟ ਹੋਏ ਹਨ। ਹੁਣ 23,27,541 ਮਰੀਜ਼ ਜ਼ੇਰੇ-ਇਲਾਜ ਹਨ।

ਮਹਾਰਾਸ਼ਟਰ, ਦਿੱਲੀ, ਉੱਤਰ ਪ੍ਰਦੇਸ਼ ਸਣੇ ਕਈ ਰਾਜਾਂ ਵਿੱਚ, ਨਵੇਂ ਕੋਰੋਨਾ ਮਾਮਲਿਆਂ ਵਿੱਚ ਨਿਰੰਤਰ ਗਿਰਾਵਟ ਆ ਰਹੀ ਹੈ। ਇਸ ਦੇ ਨਾਲ ਹੀ, ਇਸ ਦੌਰਾਨ, ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਕਈ ਸ਼ਹਿਰਾਂ ਵਿਚ ਲਾਕਡਾਉਨ ਤੋਂ ਅਨਲੋਕ ਦੀ ਤਿਆਰੀ ਹੋ ਰਹੀ ਹੈ।

ਇਹ ਵੀ ਪੜ੍ਹੋ-ਦੇਸ਼ ਵਿਚ ਘਟੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਮਾਮਲੇ, 24 ਘੰਟਿਆਂ ਵਿਚ ਆਏ ਇੰਨੇ ਮਾਮਲੇ 

In The Market