LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, 1 ਹੋਰ ਅੱਤਵਾਦੀ ਦੀ ਮੌਤ

jammu kashmir terror

ਨਵੀਂ ਦਿੱਲੀ: ਜੰਮੂ ਕਸ਼ਮੀਰ ਵਿੱਚ ਅੱਤਵਾਦੀਆਂ ਨਾਲ ਜੁੜੇ ਮਾਮਲਾ ਲਗਾਤਾਰ ਵੱਧ ਰਹੇ ਹਨ। ਇਸ ਵਿਚਾਲੇ ਅੱਜ ਅਜਿਹਾ ਹੀ ਇਕ ਹੋਰ ਮਾਮਲੇ ਵੇਖਣ ਨੂੰ ਮਿਲਿਆ ਹੈ। ਦੱਸ ਦੇਈਏ ਕਿ ਸੁਰੱਖਿਆ ਬਲਾਂ ਨੇ ਇੱਕ ਵਾਰ ਫਿਰ ਅੱਤਵਾਦੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ। ਕੁਲਗਾਮ ਦੇ ਮੁਨੰਦ ਖੇਤਰ ਵਿੱਚ ਐਤਵਾਰ ਨੂੰ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਹੋਈ। ਇਸ ਦੌਰਾਨ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਗਿਆ। 

 

 

Read this:  ਨਵਜੋਤ ਸਿੰਘ ਸਿੱਧੂ ਦਾ ਕਿਸਾਨਾਂ ਵਲੋਂ ਕੀਤਾ ਜਾ ਰਿਹੈ ਵਿਰੋਧ, ਵਿਖਾਈਆਂ ਕਾਲੀਆਂ ਝੰਡੀਆਂ

ਅੱਤਵਾਦੀ ਦੀ ਪਛਾਣ ਅਜੇ ਪਤਾ ਨਹੀਂ ਲੱਗ ਸਕੀ ਹੈ। ਜੰਮੂ ਕਸ਼ਮੀਰ ਪੁਲਿਸ ਅਨੁਸਾਰ, ਇਲਾਕੇ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਜਾਣਕਾਰੀ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਕਾਰਵਾਈ ਦੌਰਾਨ ਅੱਤਵਾਦੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਤੇ ਸੈਨਾ ਉਨ੍ਹਾਂ ਨੂੰ ਢੁਕਵਾਂ ਜਵਾਬ ਦੇ ਰਹੀ ਹੈ। ਇਲਾਕੇ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਖੇਤਰ ਵਿਚ ਹੋਰ ਅੱਤਵਾਦੀ ਲੁਕੇ ਹੋ ਸਕਦੇ ਹਨ।

ਗੌਰਤਲਬ ਹੈ ਕਿ ਬੀਤੇ ਦਿਨੀ ਸਵੇਰੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਸ਼ੁਰੂ ਹੋਈ ਸੀ। ਇਸ ਦੌਰਾਨ ਸੁੰਬਲਰ ਖੇਤਰ ਦੇ ਸ਼ੋਕਬਾਬਾ ਜੰਗਲ ਵਿੱਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਢੇਰ ਕਰ ਦਿੱਤੇ ਸਨ। ਫਿਲਹਾਲ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ।

read this- ਟੋਕੀਓ ਓਲੰਪਿਕਸ ਵਿਚ ਭਾਰਤ ਦੇ ਮੈਡਲ ਦਾ ਖਾਤਾ ਖੁੱਲਿਆ, ਮੀਰਾਬਾਈ ਨੇ ਜਿੱਤਿਆ ਸਿਲਵਰ

In The Market