LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

12 ਦੀਆਂ ਬੋਰਡ ਪ੍ਰੀਖਿਆਵਾਂ ਹੋਣਗੀਆਂ ਜਾਂ ਨਹੀਂ? CBI ਨੇ ਦਿੱਤਾ ਵੱਡਾ ਬਿਆਨ

cbi

ਨਵੀਂ ਦਿੱਲੀ: ਦੇਸ਼ਭਰ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਣ ਕਰਕੇ ਸਕੂਲ ਕਾਲਜ ਕਾਫ਼ੀ ਸਮੇਂ ਤੋਂ ਬੰਦ ਹੈ। ਪਿਛਲੇ ਕੁਝ ਦਿਨ ਪਹਿਲਾ ਸੀਬੀਐੱਸਈ ਨੇ 12 ਵੀਂ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਸੀ ਪਰ ਅੱਜ ਕਿਹਾ ਹੈ ਕਿ 12ਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਬਾਰੇ ਹਾਲੇ ਕੋਈ ਫ਼ੈਸਲਾ ਨਹੀਂ ਕੀਤਾ ਗਿਆ। ਕੋਰੋਨਾ ਮਹਾਮਾਰੀ ਕਰਕੇ ਮਾਪੇ ਤੇ ਵਿਦਿਆਰਥੀਆਂ ਦਾ ਇਕ ਵਰਗ ਪ੍ਰੀਖਿਆਵਾਂ ਰੱਦ ਕਰਨ ਦੀ ਮੰਗ ਕਰ ਰਹੇ ਹਨ।

exam

ਸੀਬੀਐੱਸਈ ਦੇ ਅਧਿਕਾਰੀ ਨੇ ਕਿਹਾ,‘‘ ਇਸ ਸਾਫ਼ ਕੀਤਾ ਜਾਂਦਾ ਹੈ ਕਿ +2 ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਬਾਰੇ ਕੋਈ ਫ਼ੈਸਲਾ ਨਹੀਂ ਕੀਤਾ ਗਿਆ। ਜੇ ਕੋਈ ਅਜਿਹਾ ਫ਼ੈਸਲਾ ਕੀਤਾ ਜਾਂਦਾ ਹੈ ਤਾਂ ਇਸ ਦੀ ਜਾਣਕਾਰੀ ਦਿੱਤੀ ਜਾਵੇਗੀ।''12 ਵੀਂ ਦੀ ਪ੍ਰੀਖਿਆਵਾਂ ਨੂੰ ਲੈ ਕੇ ਸੀਬੀਐੱਸਈ ਅਧਿਕਾਰੀ ਚਰਚਾ ਕਰ ਰਹੇ ਹਨ। 

ਗੌਰਤਲਬ ਹੈ ਕਿ ਹਾਲ ਹੀ ਵਿੱਚ, 10 ਵੀਂ ਦੀ ਪ੍ਰੀਖਿਆ ਰੱਦ ਹੋਣ ਤੋਂ ਬਾਅਦ 12 ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਕਿ ਸਥਿਤੀ ਸੁਧਰਨ ਤੋਂ ਬਾਅਦ ਇਸ ਸਬੰਧ ਵਿਚ ਫੈਸਲਾ ਲਿਆ ਜਾਵੇਗਾ। ਇਸ ਤੋਂ ਬਾਅਦ, ਤਾਜ਼ਾ ਅਪਡੇਟ ਆਇਆ ਕਿ 1 ਜੂਨ ਨੂੰ ਕੇਂਦਰ ਸਰਕਾਰ ਨਾਲ ਕੋਰੋਨਾ ਦੀ ਸਮੀਖਿਆ ਬੈਠਕ ਤੋਂ ਬਾਅਦ, ਪ੍ਰੀਖਿਆਵਾਂ ਦੇ ਸੰਬੰਧ ਵਿਚ ਫੈਸਲਾ ਲਿਆ ਜਾ ਸਕਦਾ ਹੈ। 

In The Market