LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਦਿੱਲੀ 'ਚ ਰੋਸ ਮਾਰਚ ਕੱਢ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਸਣੇ 14 ਆਗੂ ਗ੍ਰਿਫਤਾਰ

17s sukhbir

ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਕਾਲਾ ਦਿਵਸ ਮਨਾਇਆ ਰਿਹਾ ਹੈ। ਕਿਸਾਨ ਮਾਰੂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦੇਸ਼ ਦੀ ਰਾਜਧਾਨੀ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਸੰਸਦ ਤੱਕ ਰੋਸ ਮਾਰਚ ਕੀਤਾ ਗਿਆ ਹੈ। ਇਸ ਦੌਰਾਨ ਦਿੱਲੀ ਪੁਲਿਸ ਨੇ ਸ਼੍ਰੋਮਣੀ ਅਕਾਲੀ ਦੇ 14 ਸੀਨੀਅਰ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਪੜੋ ਹੋਰ ਖਬਰਾਂ: ਪੰਜਾਬ CM ਨੇ ਕੀਤਾ ਵਰਚੁਅਲ ਕਿਸਾਨ ਮੇਲੇ ਦਾ ਉਦਘਾਟਨ, 'No Farmer, No Food' ਦਾ ਲਾਇਆ ਬੈਚ 

ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ , ਬੀਬਾ ਹਰਸਿਮਰਤ ਕੌਰ ਬਾਦਲ , ਬਿਕਰਮ ਸਿੰਘ ਮਜੀਠੀਆ , ਬਲਵਿੰਦਰ ਸਿੰਘ ਭੂੰਦੜ, ਜਗਮੀਤ ਸਿੰਘ ਬਰਾੜ ਸਮੇਤ 14 ਸੀਨੀਅਰ ਆਗੂਆਂ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਅੱਜ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਸਨ ਅਤੇ ਇੱਥੇ ਅਰਦਾਸ ਉਪਰੰਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਸਦ ਵੱਲ ਰੋਸ ਮਾਰਚ ਸ਼ੁਰੂ ਕੀਤਾ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਅਕਾਲੀ ਵਰਕਰਾਂ ਤੇ ਆਗੂਆਂ ਨੇ ਸ਼ਮੂਲੀਅਤ ਕੀਤੀ ਹੈ।

ਪੜੋ ਹੋਰ ਖਬਰਾਂ: PM ਮੋਦੀ ਦੇ ਜਨਮਦਿਨ ਮੌਕੇ ਕਈ ਦਿੱਗਜ ਨੇਤਾਵਾਂ ਨੇ ਭੇਜੀਆਂ ਸ਼ੁਭਕਾਮਨਾਵਾਂ

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਸੀ ਕਿ ਉਹ 17 ਸਤੰਬਰ ਨੂੰ ਜਿਸ ਦਿਨ ਸੰਸਦ ਵਿਚ ਤਿੰਨ ਕਾਲੇ ਕਾਨੁੰਨ ਬਣਾਏ ਗਏ, ਉਸ ਦਿਨ ਦੀ ਵਰ੍ਹੇਗੰਢ ਨੂੰ ਕਾਲੇ ਦਿਵਸ ਵਜੋਂ ਮਨਾਏਗਾ। ਇਸ ਦਿਨ ਪਾਰਟੀ ਦੇ ਵਰਕਰ ਕਿਸਾਨਾਂ ਨਾਲ ਰਲ ਕੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਤੱਕ ਰੋਸ ਮਾਰਚ ਕੱਢਣਗੇ ਤੇ ਤਿੰਨ ਖੇਤੀ ਕਾਨੁੰਨ ਰੱਦ ਕਰਨ ਦੀ ਮੰਗ ਕਰਨਗੇ।

ਪੜੋ ਹੋਰ ਖਬਰਾਂ: ਪਾਕਿ PM ਇਮਰਾਨ ਖਾਨ ਨਾਲ ਸ਼ਾਹਰੁਖ ਖਾਨ ਦੀ ਤਸਵੀਰ ਵਾਇਰਲ, ਬਾਈਕਾਟ ਦੀ ਉੱਠੀ ਮੰਗ

In The Market