LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬੰਗਾਲ 'ਚ ਬਿਜਲੀ ਡਿੱਗਣ ਕਾਰਨ 26 ਲੋਕਾਂ ਦੀ ਮੌਤ, PM ਮੋਦੀ ਤੇ ਅਮਿਤ ਸ਼ਾਹ ਨੇ ਦੱਖ ਕੀਤਾ ਜਾਹਿਰ

lighjtsss

ਕੋਲਕਾਤਾ: ਦੇਸ਼ ਵਿਚ ਕੁਝ ਦਿਨਾਂ ਤੋਂ ਤੂਫ਼ਾਨ ਅਤੇ (raining) ਬਾਰਿਸ਼ ਦਾ ਸਿਲਸਲਾ ਜਾਰੀ ਹੈ। ਇਸ ਦੇ ਚਲਦੇ ਬੰਗਾਲ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਸੋਮਵਾਰ ਦੀ ਸ਼ਾਮ ਨੂੰ ਤੂਫ਼ਾਨ ਤੇ (lightning) ਅਸਮਾਨੀ ਬਿਜਲੀ ਡਿੱਗਣ ਕਰਕੇ ਵੱਡੀ ਘਟਨਾ ਵਾਪਰੀ ਹੈ। ਇਸ (lightning) ਬਿਜਲੀ ਡਿੱਗਣ ਕਰਕੇ 26 ਲੋਕਾਂ ਦੀ ਮੌਤ ਹੋ ਗਈ।

ਇਸ ਦੇ ਨਾਲ ਹੀ ਹੋਰ  14 ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਮੁਰਸ਼ਿਦਾਬਾਦ 'ਚ 9, ਹੁਗਲੀ  'ਚ 11 ਤੇ ਪੱਛਮੀ ਮੇਦਿਨੀਪੁਰ ਜ਼ਿਲ੍ਹੇ 'ਚ 2 ਦੀ ਮੌਤ ਹੋਈ ਹੈ। ਜ਼ਖ਼ਮੀਆਂ 'ਚ 8 ਮੁਰਸ਼ੀਦਾਬਾਦ ਤੇ 6 ਹੁਗਲੀ ਦੇ ਰਹਿਣ ਵਾਲੇ ਹਨ। ਇਸ ਹਾਦਸੇ ਤੋਂ ਬਾਅਦ (Narendra Modi)ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰ ਸਿਆਸੀ ਆਗੂਆਂ ਨੇ ਦੁੱਖ ਜਾਹਿਰ ਕੀਤਾ ਹੈ। 

ਪ੍ਰਧਾਨ ਮੰਤਰੀ ਦਾ ਟਵੀਟ 
ਪ੍ਰਧਾਨ ਮੰਤਰੀ  (Narendra Modi) ਨੇ ਟਵੀਟ ਕੀਤਾ, "ਬੰਗਾਲ ਦੇ ਵੱਖ-ਵੱਖ ਹਿੱਸਿਆਂ 'ਚ ਤੂਫ਼ਾਨ ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਨਾਲ ਮੇਰੀ ਹਮਦਰਦੀ ਹੈ। ਮੈਂ ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। 

 

ਕੇਂਦਰੀ ਗ੍ਰਹਿ ਮੰਤਰੀ ਦਾ ਟਵੀਟ 
ਕੇਂਦਰੀ ਗ੍ਰਹਿ ਮੰਤਰੀ (amit shah) ਨੇ ਕਿਹਾ, "ਬੰਗਾਲ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਬਿਜਲੀ ਡਿੱਗਣ ਕਾਰਨ ਲੋਕਾਂ ਦੀ ਮੌਤ ਦੀਆਂ ਘਟਨਾਵਾਂ ਬਹੁਤ ਦੁਖਦਾਇਕ ਹਨ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੇਰਾ ਦੁੱਖ ਹੈ। ਮੈਂ ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।"ਕੇਂਦਰ ਸਰਕਾਰ ਨੇ ਬਿਜਲੀ ਡਿੱਗਣ ਕਾਰਨ ਮਾਰੇ ਗਏ ਲੋਕਾਂ ਦੇ ਰਿਸ਼ਤੇਦਾਰਾਂ ਲਈ 2-2 ਲੱਖ ਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਵਿੱਤੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। 

 

ਅਭਿਸ਼ੇਕ ਬੈਨਰਜੀ
ਦੂਜੇ ਪਾਸੇ ਤ੍ਰਿਣਮੂਲ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਬੁੱਧਵਾਰ ਤੇ ਵੀਰਵਾਰ ਨੂੰ ਬਿਜਲੀ ਡਿੱਗਣ ਨਾਲ ਮਾਰੇ ਗਏ ਲੋਕਾਂ ਦੇ ਘਰਾਂ ਦਾ ਦੌਰਾ ਕਰਨਗੇ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲਣਗੇ।

In The Market