ਨਵੀਂ ਦਿੱਲੀ- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ ਕੀਤਾ ਹੈ। ਪੀ.ਐੱਮ. ਮੋਦੀ ਨੇ ਟਵੀਟ ਕਰਦੇ ਹੋਏ ਦੱਸਿਆ,‘‘ਇਸ ਸਾਲ ਤੋਂ ਹਰ 26 ਦਸੰਬਰ ‘ਵੀਰ ਬਾਲ ਦਿਵਸ’ ਦੇ ਰੂਪ ’ਚ ਮਨਾਇਆ ਜਾਵੇਗਾ।’’ ਉਨ੍ਹਾਂ ਕਿਹਾ,‘‘ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ, ਮੈਨੂੰ ਇਹ ਦੱਸਦੇ ਹੋਏ ਮਾਣ ਹੋ ਰਿਹਾ ਹੈ ਕਿ ਇਸ ਸਾਲ ਤੋਂ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਦੇ ਰੂਪ ’ਚ ਮਨਾਇਆ ਜਾਵੇਗਾ। ਇਹ ਸਾਹਿਬਜਾਦਿਆਂ ਦੇ ਸਾਹਸ ਲਈ ਇਕ ਸਹੀ ਸ਼ਰਧਾਂਜਲੀ ਹੈ।’’
Also Read: ਸੁਪਰੀਮ ਕੋਰਟ ਦੇ ਚਾਰ ਜੱਜ ਹੋਏ ਕੋਰੋਨਾ ਪਾਜ਼ੀਟਿਵ, ਰਜਿਸਟਰੀ ਦੇ 150 ਕਰਮਚਾਰੀ ਵੀ ਹੋਏ ਕੁਆਰੰਟੀਨ
ਉਨ੍ਹਾਂ ਨੇ ਇਕ ਹੋਰ ਟਵੀਟ ’ਚ ਕਿਹਾ,‘‘ਮਾਤਾ ਗੁਜਰੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ 4 ਸਾਹਿਬਜਾਦਿਆਂ ਦੀ ਵੀਰਤਾ ਅਤੇ ਆਦਰਸ਼ ਲੱਖਾਂ ਲੋਕਾਂ ਨੂੰ ਸ਼ਕਤੀ ਦਿੰਦੇ ਹਨ। ਉਹ ਅਨਿਆਂ ਅੱਗੇ ਕਦੇ ਨਹੀਂ ਝੁਕੇ। ਉਨ੍ਹਾਂ ਨੇ ਇਕ ਅਜਿਹੀ ਦੁਨੀਆ ਦੀ ਕਲਪਣਾ ਕੀਤੀ ਜੋ ਸਮਾਵੇਸ਼ੀ ਹੈ। ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਬਾਰੇ ਜਾਣਨਾ ਸਮੇਂ ਦੀ ਮੰਗ ਹੈ।’’ ਉਨ੍ਹਾਂ ਨੇ ਅੱਗੇ ਕਿਹਾ,‘‘ਸਾਹਿਬਜਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜਾਦਾ ਫਤਿਹ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਵੀਰ ਬਾਲ ਦਿਵਸ ਮਨਾਇਆ ਜਾਵੇਗਾ।’’
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Alovera juice benefits: एलोवेरा जूस पीने से दूर होती हैं ये समस्याएं, जानें अन्य फायदे
Kerala News: फोन पर पत्नी को दिया तलाक; आरोपी पति गिरफ्तार
Raipur factory fire news: रायपुर में केमिकल प्लांट में लगी भीषण आग, 2 मजदूर झुलसे