LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਜੰਮੂ-ਕਸ਼ਮੀਰ ਦੇ ਸੋਪੋਰ ਵਿਚ ਅਲ-ਬਦਰ ਦੇ 3 ਖਤਰਨਾਕ ਅੱਤਵਾਦੀ ਗ੍ਰਿਫਤਾਰ

12feb sopore

ਸੋਪੋਰ : ਅੱਤਵਾਦ ਦੇ ਖਿਲਾਫ ਸੁਰੱਖਿਆ ਦਸਤਿਆਂ ਨੇ ਜੰਗ ਹੋਰ ਤੇਜ਼ ਕਰ ਦਿੱਤੀ ਹੈ। ਇਸ ਦੇ ਅਧੀਨ ਸ਼ਨੀਵਾਰ ਨੂੰ ਉੱਤਰੀ ਕਸ਼ਮੀਰ ਦੇ ਸੋਪੋਰ ਤੋਂ ਖਤਰਨਾਕ ਅੱਤਵਾਦੀ ਸੰਗਠਨ (Dangerous terrorist organization) ਅਲ-ਬਦਰ ਦੇ ਤਿੰਨ ਅੱਤਵਾਦੀਆਂ (Three Terrorist) ਨੂੰ ਪੁਲਿਸ (Police) ਨੇ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਦੱਸਿਆ ਕਿ ਸੋਪੋਰ ਦੇ ਡਾਂਗਵਾਚੀ ਇਲਾਕੇ ਵਿਚ ਅੱਤਵਾਦੀਆਂ ਦੇ ਹੋਣ ਦੀ ਸੂਚਨਾ ਪ੍ਰਾਪਤ ਹੋਈ ਸੀ। ਜਿਸ ਪਿੱਛੋਂ ਸੁਰੱਖਿਆ ਦਸਤਿਆਂ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਤਿੰਨਾਂ ਖਤਰਨਾਕ ਅੱਤਵਾਦੀਆਂ ਨੂੰ ਗ੍ਰਿਫਤਾਰ ਕਰ ਲਿਆ। ਇਹ ਤਿੰਨੋ ਅਲ ਬਦਰ ਦੇ ਸਰਗਰਮ ਅੱਤਵਾਦੀ (Active terrorists) ਦੱਸੇ ਜਾ ਰਹੇ ਹਨ। ਤਿੰਨੋ ਅੱਤਵਾਦੀਆਂ ਦੇ ਕੋਲ ਹਥਿਆਰ ਅਤੇ ਗੋਲਾ-ਬਾਰੂਦ (Weapons and ammunition) ਬਰਾਮਦ ਕੀਤਾ ਗਿਆ ਹੈ। ਉਥੇ ਹੀ ਪੁਲਿਸ ਨੇ ਇਸ ਸਬੰਧ ਵਿਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। Also Read : ਦੇਸ਼ 'ਚ ਲਗਾਤਾਰ ਘੱਟ ਰਹੇ ਕੋਰੋਨਾ ਕੇਸ, 24 ਘੰਟਿਆਂ 'ਚ ਆਏ 50,407 ਮਾਮਲੇ ਤੇ 804 ਮੌਤਾਂ

kashmir: Policeman killed, 4 others injured in terror attack in Jammu and  Kashmir's Bandipora | India News - Times of India
ਜੰਮੂ-ਕਸ਼ਮੀਰ ਦੇ ਬਾਂਦੀਪੁਰਾ ਜ਼ਿਲੇ ਵਿਚ ਸ਼ੁੱਕਰਵਾਰ ਨੂੰ ਇਕ ਅੱਤਵਾਦੀ ਹਮਲੇ ਵਿਚ ਇਕ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਿਾ ਅਤੇ ਚਾਰ ਹੋਰ ਸੁਰੱਖਿਆ ਮੁਲਾਜ਼ਮ ਜ਼ਖਮੀ ਹੋ ਗਏ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਅੱਤਵਾਦੀਆਂ ਨੇ ਉੱਤਰੀ ਕਸ਼ਮੀਰ ਵਿਚ ਜ਼ਿਲੇ ਦੇ ਨਿਸ਼ਾਤ ਪਾਰਕ ਦੇ ਕੋਲ ਇਕ ਨਾਕਾ ਦਲ 'ਤੇ ਗ੍ਰਨੇਡ ਸੁੱਟਿਆ, ਜਿਸ ਨਾਲ ਜਾਂਚ ਸੁਰੱਖਿਆ ਮੁਲਾਜ਼ਮ ਜ਼ਖਮੀ ਹੋ ਗਏ। ਇਕ ਪੁਲਿਸ ਬੁਲਾਰੇ ਨੇ ਕਿਹਾ ਕਿ ਜ਼ਖਮੀ ਮੁਲਾਜ਼ਮਾਂ ਨੂੰ ਹਸਪਤਲਾ ਲਿਜਾਇਆ ਗਿਆ, ਪਰ ਉਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ। ਉਨ੍ਹਾਂ ਨੇ ਕਿਹਾ ਕਿ ਹੋਰ ਜ਼ਖਮੀ ਮੁਲਾਜ਼ਮਾਂ ਦੀ ਹਾਲਤ ਸਥਿਰ ਹੈ।  ਬੁਲਾਰੇ ਨੇ ਦੱਸਿਆ, ਸ਼ਾਮ ਲਗਭਗ ਪੰਜ ਵਜੇ, ਬਾਂਦੀਪੁਰਾ ਵਿਚ ਅੱਤਵਾਦੀਆਂ ਨੇ ਪੁਲਿਸ ਅਤੇ ਸਰਹੱਦੀ ਸੁਰੱਖਿਆ ਦਸਤਾ (ਬੀ.ਐੱਸ.ਐੱਫ.) ਦੇ ਸੰਯੁਕਤ ਦਲ 'ਤੇ ਇਕ ਗ੍ਰਨੇਡ ਸੁੱਟਿਆ, ਜਿਸ ਵਿਚ ਇਕ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਿਆ ਅਤੇ ਚਾਰ ਹੋਰ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ।

In The Market