LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੰਯੁਕਤ ਰਾਸ਼ਟਰ ਮੈਡਲ ਨਾਲ ਸਨਮਾਨਿਤ ਕੀਤੇ ਗਏ 30 ਭਾਰਤੀ ਅਧਿਕਾਰੀ 

25o 4

ਨਵੀਂ ਦਿੱਲੀ: ਭਾਰਤ ਦੇ 30 ਅਧਿਕਾਰੀਆਂ ਨੂੰ ਦੱਖਣੀ ਸੂਡਾਨ ਵਿਚ ਸਥਾਈ ਸ਼ਾਂਤੀ ਲਈ ਉਨ੍ਹਾਂ ਦੀਆਂ ਸੇਵਾਵਾਂ ਦੇ ਮੱਦੇਨਜ਼ਰ ਸੰਯੁਕਤ ਰਾਸ਼ਟਰ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। ਇਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਹਨ। ਦੱਖਣੀ ਸੂਡਾਨ ਵਿੱਚ ਸੰਯੁਕਤ ਰਾਸ਼ਟਰ ਮਿਸ਼ਨ ਦੇ UNMISS ਨੇ 30 ਭਾਰਤੀਆਂ ਦਾ ਉਨ੍ਹਾਂ ਦੀ ਵਚਨਬੱਧਤਾ ਲਈ ਧੰਨਵਾਦ ਕੀਤਾ ਹੈ। 

Also Read: ਹਿਮਾਚਲ: ਕਿੰਨੌਰ 'ਚ ਬਰਫੀਲੇ ਤੂਫ਼ਾਨ ਕਾਰਨ 3 ਟ੍ਰੈਕਰਸ ਦੀ ਮੌਤ

ਸੰਗਠਨ ਨੇ ਇੱਕ ਟਵੀਟ ਵਿੱਚ ਕਿਹਾ,“30 ਅਧਿਕਾਰੀਆਂ ਨੂੰ ਦੱਖਣੀ ਸੂਡਾਨ ਵਿੱਚ ਸ਼ਾਂਤੀ ਬਣਾਈ ਰੱਖਣ ਵਿੱਚ ਉਨ੍ਹਾਂ ਦੀਆਂ ਸੇਵਾਵਾਂ ਦੇ ਮੱਦੇਨਜ਼ਰ ਸੰਯੁਕਤ ਰਾਸ਼ਟਰ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। ਉਹਨਾਂ ਦੀ ਤਾਇਨਾਤੀ ਅਜਿਹੇ ਸਮੇਂ ਕੀਤੀ ਗਈ ਸੀ ਜਦੋਂ ਦੇਸ਼ ਸੰਘਰਸ਼, ਵਿਸਥਾਪਨ ਅਤੇ ਕੋਰੋਨਾ ਸੰਕਰਮਣ ਵਰਗੇ ਮੁੱਦਿਆਂ ਨਾਲ ਜੂਝ ਰਿਹਾ ਸੀ। ਸੰਗਠਨ ਉਨ੍ਹਾਂ ਦੀ ਵਚਨਬੱਧਤਾ ਨੂੰ ਦੇਖਦੇ ਹੋਏ ਉਨ੍ਹਾਂ ਦਾ ਧੰਨਵਾਦ ਕਰਦਾ ਹੈ।” ਇਹ ਅਧਿਕਾਰੀ ਸੰਯੁਕਤ ਰਾਸ਼ਟਰ ਪੁਲਸ ਦਾ ਹਿੱਸਾ ਸਨ, ਜੋ ਸੰਯੁਕਤ ਰਾਸ਼ਟਰ ਸ਼ਾਂਤੀ ਮੁਹਿੰਮ ਦਾ ਇੱਕ ਵਿਭਾਗ ਹੈ। 

Also Read: ਕੈਨੇਡਾ 'ਚ ਗੁਰਦਾਸਪੁਰ ਦੇ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਸੰਯੁਕਤ ਰਾਸ਼ਟਰ ਦਿਵਸ 'ਤੇ ਮੈਡਲ ਲੈਣ ਦੀ ਰਸਮ ਦਾ ਆਯੋਜਨ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ 'ਮਨ ਕੀ ਬਾਤ' ਪ੍ਰੋਗਰਾਮ 'ਚ ਕਿਹਾ ਕਿ ਭਾਰਤ ਨੇ ਹਮੇਸ਼ਾ ਵਿਸ਼ਵ ਸ਼ਾਂਤੀ ਲਈ ਕੰਮ ਕੀਤਾ ਹੈ, ਜਿਸ ਦੀ ਮਿਸਾਲ ਅਸੀਂ ਸੰਯੁਕਤ ਰਾਸ਼ਟਰ ਸ਼ਾਂਤੀ ਸੈਨਾ 'ਚ ਦੇਸ਼ ਦੇ ਯੋਗਦਾਨ 'ਚ ਦੇਖ ਸਕਦੇ ਹਾਂ। ਉਨ੍ਹਾਂ ਨੇ ਕਿਹਾ ਕਿ ਭਾਰਤ ਗਰੀਬੀ, ਜਲਵਾਯੂ ਪਰਿਵਰਤਨ ਅਤੇ ਮਜ਼ਦੂਰਾਂ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਨ ਵਿੱਚ ਵੀ ਮੋਹਰੀ ਭੂਮਿਕਾ ਨਿਭਾ ਰਿਹਾ ਹੈ।

Also Read: ਆਲ-ਪਾਰਟੀ ਮੀਟਿੰਗ ਤੋਂ ਬਾਅਦ ਕੇਂਦਰ 'ਤੇ ਵਰ੍ਹੇ ਸਿੱਧੂ, ਕਿਹਾ-'BSF ਨੂੰ ਦਿੱਤੇ ਵਾਧੂ ਅਧਿਕਾਰ ਸਿਆਸੀ ਚਾਲ'

In The Market