LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
Delhi
29a facebok

ਨਵੀਂ ਦਿੱਲੀ- ਫੇਸਬੁੱਕ ਬਹੁਤ ਹੀ ਮਸ਼ਹੂਰ ਸੋਸ਼ਲ ਮੀਡੀਆ ਪਲੇਟਫਾਰਮ ਹੈ। ਇਸ ਕਾਰਨ ਸਕੈਮਰਸ ਦੀ ਨਜ਼ਰ ਵੀ ਇਸ ਉੱਤੇ ਰਹਿੰਦੀ ਹੈ। ਫੇਸਬੁੱਕ ਯੂਜ਼ਰਸ ਨੂੰ ਫਿਰ ਤੋਂ ਸਾਵਧਾਨ ਹੋ ਜਾਣ ਦੀ ਲੋੜ ਹੈ। ਇਸ ਨੂੰ ਲੈ ਕੇ ਨਵੀਂ ਰਿਪੋਰਟ ਸਾਹਮਣੇ ਆਈ ਹੈ। ਜਿਸ ਵਿਚ ਦੱਸਿਆ ਗਿਆ ਹੈ ਕਿ ਇਕ ਛੋਟੀ ਜਿਹੀ ਗਲਤੀ ਤੁਹਾਡੀ ਪਰਸਨਲ ਜਾਣਕਾਰੀ ਹੈਕਰਾਂ ਤੱਕ ਪਹੁੰਚਾ ਸਕਦੀ ਹੈ। Also Read: ਪਟਿਆਲਾ ਘਟਨਾਕ੍ਰਮ ਉੱਤੇ ਪੰਜਾਬ CM ਦਾ ਬਿਆਨ, ਕਿਹਾ-'ਨਹੀਂ ਕਰਨ ਦਿਆਂਗੇ ਸੂਬੇ ਦੀ ਸ਼ਾਂਤੀ ਭੰਗ' ਈਮੇਲ ਸਕਿਓਰਿਟੀ ਫਰਮ Abnormal Security ਦੇ ਸਕਿਓਰਿਟੀ ਰਿਸਰਚਰ ਨੇ ਨਵੇਂ ਈਮੇਸ-ਫਿਸ਼ਿੰਗ ਸਕੈਮ ਦੇ ਬਾਰੇ ਵਿਚ ਚੇਤਾਵਨੀ ਜਾਰੀ ਕੀਤੀ ਹੈ। ਜਿਸ ਵਿਚ ਕਿਹਾ ਗਿਆ ਹੈ ਕਿ ਇਸ ਦਾ ਯੂਜ਼ ਫੇਸਬੁੱਕ ਯੂਜ਼ਰਸ ਦੀ ਪਰਸਨਲ ਡਿਟੇਲਸ ਨੂੰ ਚੋਰੀ ਕਰਨ ਲਈ ਕੀਤਾ ਜਾ ਰਿਹਾ ਹੈ। ਰਿਪੋਰਟ ਵਿਚ ਦੱਸਿਆ ਗਿਆ ਹੈ ਕਿ ਫੇਸਬੁੱਕ ਯੂਜ਼ਰਸ ਨੂੰ ਇਕ ਈਮੇਲ ਮਿਲਦਾ ਹੈ, ਜਿਸ ਵਿਚ ਦਾਅਵਾ ਕੀਤਾ ਜਾਂਦਾ ਹੈ ਕਿ ਜੇਕਰ ਉਨ੍ਹਾਂ ਨੇ ਇਸ ਨੂੰ ਤੁਰੰਤ ਠੀਕ ਨਾ ਕੀਤਾ ਤਾਂ ਉਨ੍ਹਾਂ ਦੇ ਅਕਾਉਂਟ ਉੱਤੇ ਐਕਸ਼ਨ ਲਿਆ ਜਾਵੇਗਾ ਤੇ ਉਨ੍ਹਾਂ ਦਾ ਅਕਾਊਂਟ ਬੰਦ ਕਰ ਦਿੱਤਾ ਜਾਵੇਗਾ। ਰਿਪੋਰਟ ਦੇ ਮੁਤਾਬਕ ਫਰਾਡੀਏ ਯੂਜ਼ਰਾਂ ਦੇ ਈਮੇਲ ਅਡਰੈੱਸ, ਪਾਸਵਰਡ, ਡੇਟ ਆਫ ਬਰਥ ਤੇ ਦੂਜੀ ਪਰਸਨਲ ਡਿਟੇਲ ਨੂੰ ਹਾਸਲ ਕਰ ਲੈਂਦੇ ਹਨ। ਇਹ ਵੀ ਦੱਸਿਆ ਗਿਆ ਹੈ ਕਿ ਇਸ ਫਿਸ਼ਿੰਗ ਸਕੈਮ ਦੇ ਰਾਹੀਂ ਜ਼ਿਆਦਾਤਰ ਯੂਜ਼ਰਸ ਨੂੰ ਟਾਰਗੇਟ ਕਰ ਕੇ ਉਨ੍ਹਾਂ ਦੇ ਪੇਜ ਨੂੰ ਹੈਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਰਾਡੀਏ ਪਹਿਲਾਂ ਟਾਰਗੇਟ ਕੀਤੇ ਯੂਜ਼ਰ ਨੂੰ ਇਕ ਫਿਸ਼ਿੰਗ ਈਮੇਲ ਭੇਜਦੇ ਹਨ। ਇਸ ਵਿਚ ਦਾਅਵਾ ਕੀਤਾ ਜਾਂਦਾ ਹੈ ਕਿ ਇਹ ਮੇਲ Facebook Team ਵਲੋਂ ਭੇਜਿਆ ਗਿਆ ਹੈ। ਇਸ ਵਿਚ ਯੂਜ਼ਰ ਨੂੰ ਚੇਤਾਵਨੀ ਦਿੱਤੀ ਜਾਂਦੀ ਹੈ ਕਿ ਉਨ੍ਹਾਂ ਦਾ ਪੇਜ ਜਾਂ ਅਕਾਊਂਟ ਇਫ੍ਰਿੰਜਿੰਗ ਕੰਟੈਂਟ ਕਾਰਨ ਡਿਸੇਬਲ ਹੋ ਸਕਦਾ ਹੈ। ਈਮੇਲ ਵਿਚ ਇਕ ਲਿੰਕ ਵੀ ਹੁੰਦਾ ਹੈ।  Also Read: ਪਤਨੀ ਨੇ ਨਾਲ ਚੱਲਣ ਤੋਂ ਕੀਤਾ ਇਨਕਾਰ ਤਾਂ ਸਾਲੀ ਨਾਲ ਫਰਾਰ ਹੋਇਆ ਪਤੀ ਇਹ ਲਿੰਕ ਯੂਜ਼ਰ ਨੂੰ ਫੇਸਬੁੱਕ ਪੋਸਟ ਉੱਤੇ ਲੈ ਜਾਂਦਾ ਹੈ। ਜਿਥੋਂ ਪੋਸਟ ਤੋਂ ਦੂਜੇ ਲਿੰਗ ਉੱਤੇ ਲਿਜਾਇਆ ਜਾਂਦਾ ਹੈ। ਇਹ ਇਕ ਫ੍ਰਾਡ ਵੈੱਬਸਾਈਟ ਦਾ ਲਿੰਕ ਹੁੰਦਾ ਹੈ, ਜੋ ਦਿਖਣ ਵਿਚ ਫੇਸਬੁੱਕ ਜਿਹੀ ਲੱਗਦੀ ਹੈ। ਜਿਥੇ ਯੂਜ਼ਰਾਂ ਤੋਂ ਕੁਝ ਜ਼ਰੂਰੀ ਜਾਣਕਾਰੀ ਮੰਗੀ ਜਾਂਦੀ ਹੈ। ਜੇਕਰ ਯੂਜ਼ਰਇਸ ਵਿਚ ਜਾਣਕਾਰੀ ਦਿੰਦੇ ਹਨ ਤਾਂ ਇਹ ਡਿਟੇਲ ਸਕੈਮਰਸ ਤੱਕ ਪਹੁੰਚ ਜਾਂਦੀ ਹੈ। ਇਸ ਦਾ ਫਾਇਦਾ ਚੁੱਕ ਕੇ ਉਹ ਤੁਹਾਡੇ ਅਕਾਊਂਟ ਨੂੰ ਟਾਰਗੇਟ ਕਰ ਸਕਦੇ ਹਨ।...

29a cola

ਨਵੀਂ ਦਿੱਲੀ- ਜਿੱਥੇ ਇੱਕ ਪਾਸੇ ਦੇਸ਼ ਵਿੱਚ ਭਿਆਨਕ ਗਰਮੀ ਪੈ ਰਹੀ ਹੈ ਅਤੇ ਕਈ ਸੂਬਿਆਂ ਵਿੱਚ ਤਾਪਮਾਨ 40 ਤੋਂ ਪਾਰ ਹੈ, ਉੱਥੇ ਦੂਜੇ ਪਾਸੇ ਪਾਵਰ ਪਲਾਂਟਾਂ ਵਿੱਚ ਕੋਲੇ ਦੀ ਕਮੀ ਨੇ ਇਸ ਸੰਕਟ ਨੂੰ ਹੋਰ ਡੂੰਘਾ ਕਰ ਦਿੱਤਾ ਹੈ। ਜਿੱਥੇ ਦਿੱਲੀ ਸਰਕਾਰ ਨੇ ਕੇਂਦਰ ਨੂੰ ਇਸ ਬਾਰੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਇਸ ਨਾਲ ਰਾਸ਼ਟਰੀ ਰਾਜਧਾਨੀ ਵਿੱਚ ਮੈਟਰੋ ਅਤੇ ਹਸਪਤਾਲਾਂ ਦੀ ਸੇਵਾ ਪ੍ਰਭਾਵਿਤ ਹੋ ਸਕਦੀ ਹੈ, ਦੂਜੇ ਪਾਸੇ ਵਿਰੋਧੀ ਧਿਰ ਬਿਜਲੀ ਸੰਕਟ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਹਮਲੇ ਕਰ ਰਹੀ ਹੈ। Also Read: ਲੰਬੇ ਬਿਜਲੀ ਕੱਟਾਂ 'ਤੇ ਹਰਭਜਨ ਸਿੰਘ ETO ਦਾ ਬਿਆਨ, ਕਿਹਾ-'ਚੰਨੀ ਸਰਕਾਰ ਨਹੀਂ ਕਰਕੇ ਗਈ ਕੋਈ ਪ੍ਰਬੰਧ' ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਟਵੀਟ ਕਰਦੇ ਹੋਏ ਮੋਦੀ ਸਰਕਾਰ 'ਤੇ ਸਵਾਲ ਚੁੱਕੇ ਹਨ ਅਤੇ ਇਸ ਦਾ ਜਵਾਬ ਮੰਗਿਆ ਹੈ। ਉਨ੍ਹਾਂ ਲਿਖਿਆ ਹੈ ਕਿ 29 ਅਪ੍ਰੈਲ ਦੀ ਰਾਤ 11 ਵਜੇ ਤੱਕ ਬਿਜਲੀ ਦੀ ਮੰਗ 12 ਹਜ਼ਾਰ ਮੈਗਾਵਾਟ ਹੈ। ਅੱਜ ਐਨਰਜੀ ਐਕਸਚੇਂਜ ਵਿੱਚ ਬਿਜਲੀ ਦੀ ਖਰੀਦ ਕੀਮਤ 12 ਰੁਪਏ ਪ੍ਰਤੀ ਯੂਨਿਟ ਹੈ। ਜੇਕਰ ਕੇਂਦਰ ਸਰਕਾਰ ਅੱਗੇ ਵਧਣ ਵਿੱਚ ਮਦਦ ਨਹੀਂ ਕਰੇਗੀ ਤਾਂ ਰਾਜ ਮਹਿੰਗੀ ਬਿਜਲੀ ਕਿਵੇਂ ਖਰੀਦਣਗੇ? ਹੁਣ ਤੱਕ 12 ਰੁਪਏ ਵਿੱਚ ਵੀ ਬਿਜਲੀ ਨਹੀਂ ਮਿਲਦੀ। ਕਾਂਗਰਸ ਦਾ ਮੋਦੀ ਸਰਕਾਰ ਨੂੰ ਸਵਾਲਰਣਦੀਪ ਸੁਰਜੇਵਾਲਾ ਨੇ ਟਵੀਟ 'ਚ ਅੱਗੇ ਲਿਖਿਆ ਕਿ ਅੱਗ ਦੀ ਬਰਸਾਤ ਗਰਮੀ... 12 ਘੰਟੇ ਬਿਜਲੀ ਕੱਟ.. ਪੀਐੱਮ ਚੁੱਪ, ਬਿਜਲੀ-ਕੋਲਾ ਮੰਤਰੀ ਲਾਪਤਾ! ਉਨ੍ਹਾਂ ਪੁੱਛੇ ਤਿੰਨ ਹੋਰ ਸਵਾਲ- 1• ਦੇਸ਼ ਵਿੱਚ 72,074 ਮੈਗਾਵਾਟ ਸਮਰੱਥਾ ਵਾਲੇ ਪਲਾਂਟ ਕਿਉਂ ਬੰਦ ਹਨ? 2• ਦੇਸ਼ ਦੇ 173 ਪਾਵਰ ਪਲਾਂਟਾਂ ਵਿੱਚੋਂ 106 ਪਲਾਂਟਾਂ ਵਿੱਚ ਕੋਲਾ 0-25 ਫੀਸਦੀ ਦੇ ਵਿਚਕਾਰ ਕਿਉਂ ਹੈ? 3• ਕੋਲੇ ਦੀ ਮੰਗ 22 ਲੱਖ ਟਨ ਪ੍ਰਤੀ ਦਿਨ ਹੈ, ਸਿਰਫ 16 ਲੱਖ ਟਨ ਦੀ ਸਪਲਾਈ ਕਿਉਂ? ਮੁੱਖ ਮੰਤਰੀ ਗਹਿਲੋਤ ਨੇ ਚਿੰਤਾ ਪ੍ਰਗਟਾਈਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਵਧਦੀ ਗਰਮੀ ਦੌਰਾਨ ਕੋਲੇ ਦੀ ਨਾਕਾਫ਼ੀ ਸਪਲਾਈ 'ਤੇ ਚਿੰਤਾ ਪ੍ਰਗਟ ਕਰਦਿਆਂ ਇਸ ਨੂੰ ਰਾਸ਼ਟਰੀ ਸੰਕਟ ਦੱਸਿਆ ਅਤੇ ਲੋਕਾਂ ਨੂੰ ਸਥਿਤੀ ਨੂੰ ਸੁਧਾਰਨ ਲਈ ਇਕਜੁੱਟ ਹੋਣ ਅਤੇ ਸਰਕਾਰ ਨਾਲ ਸਹਿਯੋਗ ਕਰਨ ਲਈ ਕਿਹਾ। ਗਹਿਲੋਤ ਨੇ ਟਵੀਟ ਕੀਤਾ, 'ਦੇਸ਼ ਦੇ 16 ਰਾਜਾਂ 'ਚ ਵਧਦੀ ਗਰਮੀ ਕਾਰਨ ਬਿਜਲੀ ਦੀ ਮੰਗ ਵਧ ਗਈ ਹੈ ਅਤੇ ਕੋਲੇ ਦੀ ਉਸ ਹਿਸਾਬ ਨਾਲ ਸਪਲਾਈ ਨਹੀਂ ਹੋ ਰਹੀ ਹੈ, ਜਿਸ ਕਾਰਨ ਲੋੜ ਮੁਤਾਬਕ ਬਿਜਲੀ ਸਪਲਾਈ ਸੰਭਵ ਨਹੀਂ ਹੈ। ਇਹ ਇੱਕ ਰਾਸ਼ਟਰੀ ਸੰਕਟ ਹੈ। Also Read: ਬਠਿੰਡਾ ਬੱਸ ਸਟੈਂਡ 'ਤੇ ਖੜੀਆਂ ਬੱਸਾਂ ਨੂੰ ਲੱਗੀ ਅੱਗ, ਅੰਦਰ ਸੁੱਤੇ ਕੰਡਕਟਰ ਦੀ ਮੌਤ ਲੋਕਾਂ ਨੂੰ ਸਹਿਯੋਗੀ ਬਣਨ ਦੀ ਅਪੀਲ ਕਰਦੇ ਹੋਏ ਗਹਿਲੋਤ ਨੇ ਕਿਹਾ, 'ਮੈਂ ਸਾਰਿਆਂ ਨੂੰ ਇਸ ਸੰਕਟ 'ਚ ਇਕਜੁੱਟ ਹੋਣ ਅਤੇ ਸਥਿਤੀ ਨੂੰ ਸੁਧਾਰਨ 'ਚ ਸਰਕਾਰ ਦਾ ਸਮਰਥਨ ਕਰਨ ਦੀ ਅਪੀਲ ਕਰਦਾ ਹਾਂ। ਆਪਣੇ ਘਰ ਜਾਂ ਕੰਮ ਵਾਲੀ ਥਾਂ 'ਤੇ ਗੈਰ-ਜ਼ਰੂਰੀ ਬਿਜਲੀ ਦੇ ਉਪਕਰਨਾਂ ਨੂੰ ਬੰਦ ਕਰੋ। ਆਪਣੀਆਂ ਤਰਜੀਹਾਂ ਨਿਰਧਾਰਤ ਕਰੋ ਅਤੇ ਆਪਣੀ ਲੋੜ ਅਨੁਸਾਰ ਬਿਜਲੀ ਦੀ ਵਰਤੋਂ ਕਰੋ। ਇਸ ਦੇ ਨਾਲ ਹੀ ਗਹਿਲੋਤ ਨੇ ਭਾਜਪਾ ਦੇ ਬਿਜਲੀ ਕੱਟਾਂ ਦੇ ਖਿਲਾਫ ਪ੍ਰਦਰਸ਼ਨ ਕਰਨ ਦੇ ਫੈਸਲੇ 'ਤੇ ਸਵਾਲ ਉਠਾਉਂਦੇ ਹੋਏ ਕਿਹਾ, ''ਰਾਜਸਥਾਨ 'ਚ ਪ੍ਰਦੇਸ਼ ਭਾਜਪਾ ਪਾਵਰ ਹਾਊਸਾਂ 'ਤੇ ਪ੍ਰਦਰਸ਼ਨ ਕਰਕੇ ਇਸ ਸੰਕਟ 'ਚ ਚੁਣੌਤੀਪੂਰਨ ਕੰਮ ਕਰ ਰਹੇ ਬਿਜਲੀ ਕਰਮਚਾਰੀਆਂ 'ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੀ ...

29a corona

ਨਵੀਂ ਦਿੱਲੀ- ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 3,337 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ 'ਚ ਕੋਰੋਨਾ ਵਾਇਰਸ ਨਾਲ ਹੁਣ ਤੱਕ ਪੀੜਤ ਹੋ ਚੁਕੇ ਲੋਕਾਂ ਦੀ ਗਿਣਤੀ ਵਧ ਕੇ 4,30,72,176 ਹੋ ਗਈ। ਸਿਹਤ ਮੰਤਰਾਲਾ ਵਲੋਂ ਇਹ ਜਾਣਕਾਰੀ ਦਿੱਤੀ ਗਈ।  Also Read: ਸਮਲਿੰਗੀ ਪੁਰਸ਼ਾਂ ਨੂੰ ਕੈਨੇਡਾ ਵਲੋਂ ਵੱਡੀ ਰਾਹਤ, ਹਟਾਈ ਗਈ ਇਹ ਪਾਬੰਦੀ ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ੁੱਕਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਦੇਸ਼ 'ਚ ਸੰਕਰਮਣ ਨਾਲ 60 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਧ ਕੇ 5,23,753 ਹੋ ਗਈ ਹੈ। ਉੱਥੇ ਹੀ ਦੇਸ਼ 'ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 17,801 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.04 ਫੀਸਦੀ ਹੈ। ਪਿਛਲੇ 24 ਘੰਟਿਆਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 821 ਦਾ ਵਾਧਾ ਦਰਜ ਕੀਤਾ ਗਿਆ ਹੈ।  ਉੱਥੇ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.74 ਫੀਸਦੀ ਹੈ। ਦੇਸ਼ 'ਚ ਹੁਣ ਤੱਕ 1,88,65,46,894 ਲੋਕਾਂ ਦਾ ਟੀਕਾਕਰਨ ਹੋ ਚੁਕਿਆ ਹੈ।  Also Read: ਪਟਨਾ 'ਚ ਮਿਲਿਆ ਕੋਰੋਨਾ ਦਾ ਸਭ ਤੋਂ ਖਤਰਨਾਕ ਵੇਰੀਐਂਟ, 10 ਗੁਣਾ ਤੇਜ਼ੀ ਨਾਲ ਫੈਲਦਾ ਹੈ ਇਨਫੈਕਸ਼ਨ ਦੱਸਣਯੋਗ ਹੈ ਕਿ ਦੇਸ਼ 'ਚ 7 ਅਗਸਤ 2020 ਪੀੜਤਾਂ ਦੀ ਗਿਣਤੀ 20 ਲੱਖ, 23 ਅਗਸਤ 2020 ਨੂੰ 30 ਲੱਖ ਅਤੇ 5 ਸਤੰਬਰ 2020 ਨੂੰ 40 ਲੱਖ ਤੋਂ ਵੱਧ ਹੋ ਗਈ ਸੀ। ਸੰਕਰਮਣ ਦੇ ਕੁੱਲ ਮਾਮਲੇ 16 ਸਤੰਬਰ 2020 ਨੂੰ 50 ਲੱਖ, 28 ਸਤੰਬਰ 2020 ਨੂੰ 60 ਲੱਖ, 11 ਅਕਤੂਬਰ 2020 ਨੂੰ 70 ਲੱਖ, 29 ਅਕਤੂਬਰ 2020 ਨੂੰ 80 ਲੱਖ ਅਤੇ 20 ਨਵੰਬਰ ਨੂੰ 90 ਲੱਖ ਨੂੰ ਪਾਰ ਕਰ ਗਏ। 19 ਦਸੰਬਰ 2020 ਨੂੰ, ਇਹ ਕੇਸ ਦੇਸ਼ ਵਿਚ ਇਕ ਕਰੋੜ ਨੂੰ ਪਾਰ ਕਰ ਗਏ ਸਨ। ਪਿਛਲੇ ਸਾਲ, 4 ਮਈ ਨੂੰ ਪੀੜਤਾਂ ਦੀ ਗਿਣਤੀ 2 ਕਰੋੜ ਪਾਰ ਕਰ ਗਈ ਸੀ ਅਤੇ 23 ਜੂਨ 2021 ਨੂੰ ਇਹ 30 ਕਰੋੜ ਦੇ ਪਾਰ ਪਹੁੰਚ ਗਈ ਸੀ।...

28a corona

ਨਵੀਂ ਦਿੱਲੀ- ਬਿਹਾਰ ਦੀ ਰਾਜਧਾਨੀ ਪਟਨਾ 'ਚ ਓਮੀਕਰੋਨ ਦਾ ਸਭ ਤੋਂ ਖਤਰਨਾਕ ਵਾਇਰਸ ਪਾਇਆ ਗਿਆ ਹੈ। ਇਹ ਕੋਰੋਨਾ ਦੀ ਤੀਜੀ ਲਹਿਰ ਵਿੱਚ ਸਰਗਰਮ ਵਾਇਰਸ ਨਾਲੋਂ 10 ਗੁਣਾ ਜ਼ਿਆਦਾ ਖਤਰਨਾਕ ਮੰਨਿਆ ਜਾ ਰਿਹਾ ਹੈ। ਇਸ ਦਾ ਕਾਰਨ ਇਹ ਹੈ ਕਿ ਲੋਕ ਇਸ ਦੀ ਲਪੇਟ 'ਚ ਆਉਣ ਤੋਂ ਬਾਅਦ ਤੇਜ਼ੀ ਨਾਲ ਸੰਕਰਮਿਤ ਹੋ ਸਕਦੇ ਹਨ ਅਤੇ ਕੋਰੋਨਾ ਦੇ ਲੱਛਣਾਂ ਦਾ ਜਲਦੀ ਹੀ ਪਤਾ ਲੱਗ ਜਾਂਦਾ ਹੈ। Also Read: 'ਜਲਦ ਪੂਰੀ ਹੋਵੇਗੀ ਗਾਰੰਟੀ, ਮਹਿਲਾਵਾਂ ਨੂੰ ਮਿਲਣਗੇ 1 ਹਜ਼ਾਰ ਰੁਪਏ ਪ੍ਰਤੀ ਮਹੀਨਾ' ਵੀਰਵਾਰ ਨੂੰ ਬਿਹਾਰ ਦੇ ਪਟਨਾ ਵਿੱਚ ਕੋਰੋਨਾਵਾਇਰਸ ਦਾ ਇੱਕ ਨਵਾਂ ਰੂਪ BA.12 ਪਾਇਆ ਗਿਆ ਹੈ। ਬਿਹਾਰ ਦੇ ਸਿਹਤ ਵਿਭਾਗ ਮੁਤਾਬਕ ਇੰਦਰਾ ਗਾਂਧੀ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (IGIMS) 'ਚ ਓਮੀਕਰੋਨ ਦਾ ਨਵਾਂ ਵੇਰੀਐਂਟ ਮਿਲਿਆ ਹੈ। ਇਹ ਤੱਥ ਆਈਜੀਆਈਐਮਐਸ ਵੱਲੋਂ 13 ਨਮੂਨਿਆਂ ਦੀ ਜਾਂਚ ਤੋਂ ਬਾਅਦ ਸਾਹਮਣੇ ਆਏ ਹਨ। 13 ਮਰੀਜ਼ਾਂ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਵਿੱਚੋਂ ਇੱਕ ਵਿੱਚ BA.12 ਸਟ੍ਰੇਨ ਪਾਇਆ ਗਿਆ ਸੀ। ਜਦਕਿ ਬਾਕੀ 12 ਮਰੀਜ਼ਾਂ ਵਿੱਚ 12 ਨਮੂਨਿਆਂ ਵਿੱਚ ਬੀ.ਏ.2 ਸਟ੍ਰੇਨ ਹੋਣ ਦੀ ਪੁਸ਼ਟੀ ਹੋਈ ਹੈ। ਪਟਨਾ ਦੇ ਇੰਦਰਾ ਗਾਂਧੀ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ 'ਚ ਪਾਇਆ ਗਿਆ ਕੋਰੋਨਾ ਦਾ ਨਵਾਂ ਰੂਪ ਸਭ ਤੋਂ ਖਤਰਨਾਕ ਦੱਸਿਆ ਜਾ ਰਿਹਾ ਹੈ। ਮੈਡੀਕਲ ਵਿਗਿਆਨੀਆਂ ਮੁਤਾਬਕ ਨਵਾਂ ਵੇਰੀਐਂਟ BA.12 BA.2 ਤੋਂ 10 ਗੁਣਾ ਜ਼ਿਆਦਾ ਖਤਰਨਾਕ ਹੈ। ਇਹ ਸਭ ਤੋਂ ਪਹਿਲਾਂ ਸੰਯੁਕਤ ਰਾਜ ਵਿੱਚ ਪਾਇਆ ਗਿਆ ਸੀ। ਇਹ ਕੋਰੋਨਾ ਦੀ ਤੀਜੀ ਲਹਿਰ ਵਿੱਚ ਪਾਇਆ ਗਿਆ ਸੀ। Also Read: 'ਹੁਣ ਸੋਨੀਆ-ਰਾਹੁਲ ਗਾਂਧੀ ਨਾਲ ਮਿਲਣ ਦਾ ਸਮਾਂ ਗਿਆ' ਡਾ: ਨਮਰਤਾ ਕੁਮਾਰੀ, ਐੱਚ.ਓ.ਡੀ., ਮਾਈਕਰੋਬਾਇਓਲੋਜੀ ਵਿਭਾਗ, ਆਈਜੀਆਈਐਮਐਸ ਨੇ ਕਿਹਾ ਹੈ ਕਿ 13 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ ਇੱਕ ਮਰੀਜ਼ ਵਿੱਚ ਬੀ.ਏ.12 ਸਟ੍ਰੇਨ ਵੀ ਪਾਇਆ ਗਿਆ ਹੈ। ਬਾਕੀ 12 ਮਰੀਜ਼ਾਂ ਵਿੱਚ BA...

28a garmi

ਨਵੀਂ ਦਿੱਲੀ:  ਦੇਸ਼ ਭਰ ਵਿਚ ਗਰਮੀ ਦਾ ਗ੍ਰਾਫ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ। ਹਾਲ ਹੀ 'ਚ ਦੇਸ਼ ਦੇ ਕਈ ਇਲਾਕਿਆਂ 'ਚ ਮਾਨਸੂਨ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲੀਆਂ ਹਨ। ਇਸ ਦੇ ਨਾਲ ਹੀ ਕਈ ਸੂਬਿਆਂ ਵਿਚ ਧੂੜ ਭਰੀ ਹਨੇਰੀ ਵੀ ਆਈ। ਪਰ ਮੌਸਮ ਵਿਭਾਗ ਦੇ ਅਨੁਸਾਰ ਫਿਲਹਾਲ ਸਖ਼ਤ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਇੰਨਾ ਹੀ ਨਹੀਂ IMD ਨੇ ਅਲਰਟ ਜਾਰੀ ਕਰਦੇ ਹੋਏ ਕਿਹਾ ਹੈ ਕਿ ਅਗਲੇ 5 ਦਿਨਾਂ ਦੌਰਾਨ ਗਰਮੀ ਦਾ ਰਿਕਾਰਡ ਵੀ ਟੁੱਟ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਕਈ ਸੂਬਿਆਂ 'ਚ ਤਾਪਮਾਨ 43 ਤੋਂ 45 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। Also Read: ਕੈਪਟਨ ਅਮਰਿੰਦਰ ਸਿੰਘ ਤੋਂ ਭਾਜਪਾ ਨੇ ਕੀਤੀ ਤੌਬਾ, ਪੰਜਾਬ 'ਚ ਇਕੱਲੇ ਹੀ ਲੜੇਗੀ ਜਿਮਨੀ ਤੇ ਨਗਰ ਨਿਗਮ ਚੋਣਾਂ ਮੌਸਮ ਵਿਭਾਗ ਅਨੁਸਾਰ ਅਗਲੇ 5 ਦਿਨਾਂ ਦੌਰਾਨ ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਤੇਜ਼ ਗਰਮੀ ਪੈ ਸਕਦੀ ਹੈ। 28 ਅਪ੍ਰੈਲ ਤੋਂ 1 ਮਈ ਤੱਕ ਪੰਜਾਬ, ਹਰਿਆਣਾ-ਚੰਡੀਗੜ੍ਹ ਅਤੇ ਦਿੱਲੀ 'ਚ ਵੀ ਗਰਮੀ ਦੇ ਰਿਕਾਰਡ ਟੁੱਟ ਸਕਦੇ ਹਨ। ਦੂਜੇ ਪਾਸੇ ਬਿਹਾਰ ਅਤੇ ਉੱਤਰ ਪ੍ਰਦੇਸ਼ ਵਿੱਚ ਗਰਮੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਛੱਤੀਸਗੜ੍ਹ ਅਤੇ ਗੁਜਰਾਤ ਵਿੱਚ ਵੀ ਅਗਲੇ ਦੋ ਦਿਨਾਂ ਦੌਰਾਨ ਹੀਟ ਵੇਵ ਦੀ ਸੰਭਾਵਨਾ ਹੈ। 4 ਤੋਂ 5 ਡਿਗਰੀ ਸੈਲਸੀਅਸ ਵਧੇਗਾ ਤਾਪਮਾਨਉੱਤਰੀ-ਪੱਛਮੀ ਭਾਰਤ 'ਚ ਅਗਲੇ ਪੰਜ ਦਿਨਾਂ ਦੌਰਾਨ ਤਾਪਮਾਨ 4 ਤੋਂ 5 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ। ਪੂਰਬੀ ਭਾਰਤ 'ਚ ਵੀ ਗਰਮੀ ਵਧਣ ਵਾਲੀ ਹੈ। ਖਾਸ ਤੌਰ 'ਤੇ ਬਿਹਾਰ, ਉੜੀਸਾ ਅਤੇ ਬੰਗਾਲ ਦੇ ਕਈ ਇਲਾਕੇ ਭਿਆਨਕ ਗਰਮੀ ਦੀ ਲਪੇਟ 'ਚ ਆ ਸਕਦੇ ਹਨ। ਝਾਰਖੰਡ ਅਤੇ ਰਾਜਸਥਾਨ ਦੇ ਕਈ ਇਲਾਕਿਆਂ 'ਚ ਤਾਪਮਾਨ 40-42 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ। ਆਉਣ ਵਾਲੇ 2 ਤੋਂ 3 ਦਿਨਾਂ 'ਚ ਇਸ 'ਚ ਹੋਰ ਵਾਧਾ ਹੋ ਸਕਦਾ ਹੈ। ਲਗਾਤਾਰ ਟੁੱਟ ਰਹੇ ਹਨ ਗਰਮੀ ਦੇ ਰਿਕਾਰਡਮੌਸਮ ਵਿਭਾਗ ਨੇ ਪਹਿਲਾਂ ਕਿਹਾ ਸੀ ਕਿ ਉੱਤਰ-ਪੱਛਮੀ ਭਾਰਤ ਅਤੇ ਮੱਧ ਭਾਰਤ ਦੇ ਨਾਲ ਲੱਗਦੇ ਹਿੱਸਿਆਂ ਵਿੱਚ ਅਪ੍ਰੈਲ ਵਿੱਚ ਹੋਰ ਤੀਬਰ ਅਤੇ ਲਗਾਤਾਰ ਗਰਮੀ ਦੇ ਹਾਲਾਤ ਬਣਨ ਦੀ ਸੰਭਾਵਨਾ ਹੈ। ਭਾਰਤ ਵਿੱਚ ਇਸ ਸਾਲ ਮਾਰਚ ਦਾ ਮਹੀਨਾ ਪਿਛਲੇ 122 ਸਾਲਾਂ ਵਿੱਚ ਸਭ ਤੋਂ ਗਰਮ ਮਹੀਨਾ ਰਿਹਾ ਅਤੇ ਇਸ ਦੌਰਾਨ ਦੇਸ਼ ਦੇ ਇੱਕ ਵੱਡੇ ਹਿੱਸੇ ਨੂੰ ਭਿਆਨਕ ਗਰਮੀ ਦੇ ਕਹਿਰ ਦਾ ਸਾਹਮਣਾ ਕਰਨਾ ਪਿਆ।...

27a punjab

ਨਵੀਂ ਦਿੱਲੀ- ਪਿਛਲੇ ਕੁਝ ਦਿਨਾਂ ਤੋਂ ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਕੁਝ ਰਾਜਾਂ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧੇ ਹਨ। ਮੋਦੀ ਸਰਕਾਰ ਲਗਾਤਾਰ ਕੋਰੋਨਾ ਦੀ ਵਧਦੀ ਲਾਗ0 'ਤੇ ਨਜ਼ਰ ਰੱਖ ਰਹੀ ਹੈ। ਇਸ ਸਬੰਧੀ ਕੇਂਦਰ ਸਰਕਾਰ ਚੌਕਸ ਹੈ। ਇਸੇ ਸਬੰਧੀ ਪੀਐਮ ਮੋਦੀ ਨੇ ਬੁੱਧਵਾਰ ਨੂੰ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। Also Read: ਪੰਜਾਬ ਸਰਕਾਰ ਦਾ ਸਾਬਕਾ ਕੈਬਨਿਟ ਮੰਤਰੀਆਂ 'ਤੇ ਐਕਸ਼ਨ, ਗੱਡੀਆਂ ਵਾਪਸ ਕਰਨ ਲਈ ਨੋਟਿਸ ਜਾਰੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਉੱਚ ਪੱਧਰੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵਾਰ ਫਿਰ ਕੋਰੋਨਾ ਦੇ ਵਧਦੇ ਮਾਮਲਿਆਂ ਬਾਰੇ ਚੇਤਾਵਨੀ ਦਿੱਤੀ ਅਤੇ ਚੌਕਸ ਰਹਿਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਹੁਣ 6 ਤੋਂ 12 ਸਾਲ ਤੱਕ ਦੇ ਬੱਚਿਆਂ ਦਾ ਵੀ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਵਧਾਨੀ ਦੇ ਬਾਵਜੂਦ ਕੁਝ ਰਾਜਾਂ ਵਿੱਚ ਕੋਰੋਨਾ ਦੇ ਮਾਮਲੇ ਵਧੇ ਹਨ। ਇਸ ਲਈ ਇਸ ਦਾ ਖ਼ਤਰਾ ਅਜੇ ਟਲਿਆ ਨਹੀਂ ਹੈ। ਇਸ ਮੁਲਾਕਾਤ ਦੌਰਾਨ ਪੀਐਮ ਨੇ ਕਿਹਾ ਕਿ ਪਿਛਲੇ 2 ਸਾਲਾਂ ਵਿੱਚ ਕੋਰੋਨਾ ਨੂੰ ਲੈ ਕੇ ਇਹ ਸਾਡੀ 24ਵੀਂ ਮੀਟਿੰਗ ਹੈ, ਜਿਸ ਤਰ੍ਹਾਂ ਨਾਲ ਕੇਂਦਰ ਅਤੇ ਰਾਜਾਂ ਨੇ ਕੋਰੋਨਾ ਦੇ ਦੌਰ ਵਿੱਚ ਮਿਲ ਕੇ ਕੰਮ ਕੀਤਾ ਹੈ ਅਤੇ ਜਿਨ੍ਹਾਂ ਲੋਕਾਂ ਨੇ ਦੇਸ਼ ਦੀ ਕੋਰੋਨਾ ਵਿਰੁੱਧ ਲੜਾਈ ਵਿੱਚ ਅਹਿਮ ਭੂਮਿਕਾ ਨਿਭਾਈ ਹੈ, ਮੈਂ ਉਨ੍ਹਾਂ ਸਾਰਿਆਂ ਕੋਰੋਨਾ ਵਾਰੀਅਰਸ ਦੀ ਪ੍ਰਸ਼ੰਸਾ ਕਰਦਾ ਹਾਂ। Also Read: ਅਲਕਾ ਲਾਂਬਾ ਦੀ ਰੂਪਨਗਰ ਥਾਣੇ 'ਚ ਪੇਸ਼ੀ, ਕਾਂਗਰਸੀਆਂ ਦਾ ਜ਼ਬਰਦਸਤ ਹੰਗਾਮਾ ਇਸ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵੀ ਮੌਜੂਦ ਸਨ। ਸੂਤਰਾਂ ਮੁਤਾਬਕ ਸਿਹਤ ਸਕੱਤਰ ਰਾਜੇਸ਼ ਭੂਸ਼ਣ ਕੁਝ ਰਾਜਾਂ ਵਿੱਚ ਕੋਰੋਨਾ ਦੀ ਮੌਜੂਦਾ ਸਥਿਤੀ, ਟੀਕਾਕਰਨ ਦੇ ਵਿਸਥਾਰ, ਬੂਸਟਰ ਡੋਜ਼ ਅਤੇ ਕੋਰੋਨਾ ਦੇ ਮਾਮਲਿਆਂ ਬਾਰੇ ਜਾਣਕਾਰੀ ਦੇਣਗੇ। ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਸੀ। ਮੋਦੀ ਨੇ ਟਵੀਟ ਕੀਤਾ ਕਿ ਉਹ ਬੁੱਧਵਾਰ ਦੁਪਹਿਰ 12 ਵਜੇ ਰਾਜ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ ਅਤੇ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਕਰਨਗੇ। ਦੱਸ ਦਈਏ ਕਿ ਪੀਐਮ ਮੋਦੀ ਜ਼ਮੀਨੀ ਸਥਿਤੀ ਨੂੰ ਸਮਝਣ ਲਈ ਪਹਿਲਾਂ ਹੀ ਮੁੱਖ ਮੰਤਰੀਆਂ ਅਤੇ ਜ਼ਿਲ੍ਹਾ ਮੈਜਿਸਟਰੇਟਾਂ ਨਾਲ ਕਈ ਮੀਟਿੰਗਾਂ ਕਰ ਚੁੱਕੇ ਹਨ।

27a modi

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ 'ਚ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ। ਪੀਐਮ ਮੋਦੀ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਟਵੀਟ ਕਰਕੇ ਉਨ੍ਹਾਂ ਕਿਹਾ ਕਿ ਉਹ ਬੁੱਧਵਾਰ ਦੁਪਹਿਰ 12 ਵਜੇ ਸੂਬੇ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ ਤੇ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਕਰਨਗੇ।  Also Read: ਪੰਜਾਬ ਸਰਕਾਰ ਵੱਲੋਂ 'ਪੰਜਾਬ ਸਟੇਟ ਪਲਾਨਿੰਗ ਬੋਰਡ ਭੰਗ', ਬੀਬੀ ਭੱਠਲ ਨੂੰ ਝਟਕਾ At 12 noon tomorrow, 27th April, will be interacting with state Chief Ministers to review the COVID-19 situation. — Narendra Modi (@narendramodi) April 26, 2022 ਮੁੱਖ ਮੰਤਰੀਆਂ ਨਾਲ ਪੀਐਮ ਮੋਦੀ ਦੀ ਇਹ ਮੁਲਾਕਾਤ ਅਜਿਹੇ ਸਮੇਂ ਹੋਣ ਜਾ ਰਹੀ ਹੈ ਜਦੋਂ ਦੇਸ਼ 'ਚ ਪਿਛਲੇ ਦੋ ਹਫ਼ਤਿਆਂ ਤੋਂ ਕੋਰੋਨਾ ਦੇ ਮਾਮਲਿਆਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ 24 ਘੰਟਿਆਂ 'ਚ ਦੇਸ਼ ਵਿੱਚ ਕੋਰੋਨਾ ਦੇ 2,483 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਮੰਗਲਵਾਰ ਨੂੰ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨੇ ਕਿਹਾ ਕਿ ਦੇਸ਼ 'ਚ ਕੋਰੋਨਾ ਦੇ 15,636 ਐਕਟਿਵ ਮਾਮਲੇ ਹਨ। ਕੋਰੋਨਾ ਦੀ ਸਕਾਰਾਤਮਕਤਾ ਦਰ 0.55 ਫੀਸਦੀ ਹੈ। ਲੋਕਾਂ ਨੂੰ ਮਾਸਕ ਪਹਿਨਣ ਤੇ ਨਿਯਮਤ ਅੰਤਰਾਲਾਂ 'ਤੇ ਹੱਥ ਧੋਣ ਦੀ ਸਲਾਹ ਦਿਓਦੱਸ ਦੇਈਏ ਕਿ ਐਤਵਾਰ ਦ...

26a elonm

ਨਵੀਂ ਦਿੱਲੀ- ਐਲਨ ਮਸਕ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਹਨ ਅਤੇ ਹਾਲ ਹੀ ਵਿੱਚ ਉਨ੍ਹਾਂ ਨੇ ਸੋਸ਼ਲ ਮੀਡੀਆ ਕੰਪਨੀ ਟਵਿੱਟਰ ਨੂੰ 44 ਬਿਲੀਅਨ ਡਾਲਰ ਵਿੱਚ ਖਰੀਦਣ ਦੀ ਪੇਸ਼ਕਸ਼ ਕੀਤੀ ਹੈ। ਜੇਕਰ ਤੁਹਾਨੂੰ ਦੱਸਿਆ ਜਾਵੇ ਕਿ ਸਭ ਤੋਂ ਵੱਧ ਅਮੀਰ ਵਿਅਕਤੀ ਦਾ ਆਪਣਾ ਇੱਕ ਵੀ ਘਰ ਨਹੀਂ ਹੈ ਤਾਂ ਤੁਸੀਂ ਇਸ 'ਤੇ ਯਕੀਨ ਨਹੀਂ ਕਰ ਸਕੋਗੇ। ਹਾਲਾਂਕਿ ਇਹ ਪੂਰੀ ਤਰ੍ਹਾਂ ਸੱਚ ਹੈ। ਮਸਕ ਨੇ ਕੁਝ ਸਮਾਂ ਪਹਿਲਾਂ ਆਪਣੇ ਸਾਰੇ ਘਰ ਵੇਚ ਦਿੱਤੇ ਹਨ ਅਤੇ ਫਿਲਹਾਲ ਦੋਸਤਾਂ ਦੇ ਘਰ ਰਹਿ ਰਿਹਾ ਹੈ। Also Read: KFC ਦੇ ਬਕੇਟ 'ਚ ਚਿਕਨ ਦੇ ਨਿਕਲੇ ਸਿਰਫ ਚਾਰ ਪੀਸ, ਔਰਤ ਨੇ ਸੱਦ ਲਈ ਪੁਲਿਸ ਦੋਸਤਾਂ ਦੇ ਘਰ ਰਾਤ ਕੱਟਦੇ ਹਨ ਮਸਕਮਸਕ ਨੇ ਹਾਲ ਹੀ 'ਚ ਇਕ ਇੰਟਰਵਿਊ 'ਚ ਕਿਹਾ, 'ਮੇਰੇ ਕੋਲ ਫਿਲਹਾਲ ਆਪਣਾ ਘਰ ਨਹੀਂ ਹੈ। ਮੈਂ ਅਸਲ ਵਿੱਚ ਦੋਸਤਾਂ ਦੇ ਘਰ ਰਹਿ ਰਿਹਾ ਹਾਂ। ਉਸਨੇ ਕਿਹਾ ਕਿ ਜਦੋਂ ਉਹ ਸ਼ਹਿਰ ਵਿੱਚ ਕੰਮ 'ਤੇ ਹੁੰਦਾ ਹੈ ਤਾਂ ਉਹ ਟੇਸਲਾ ਦੇ ਹੈੱਡਕੁਆਰਟਰ ਨੇੜੇ ਸੈਨ ਫਰਾਂਸਿਸਕੋ ਦੇ ਬੇ ਏਰੀਆ ਵਿੱਚ ਦੋਸਤਾਂ ਨਾਲ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਜੇ ਮੈਂ ਬੇ ਏਰੀਆ ਵਿੱਚ ਜਾ ਰਿਹਾ ਹਾਂ, ਜਿੱਥੇ ਜ਼ਿਆਦਾਤਰ ਟੇਸਲਾ ਇੰਜੀਨੀਅਰ ਰਹਿੰਦੇ ਹਨ, ਮੈਂ ਅਸਲ ਵਿੱਚ ਇੱਕ ਦੋਸਤ ਦੇ ਖਾਲੀ ਬੈੱਡਰੂਮ ਤੋਂ ਦੂਜੇ ਵਿੱਚ ਜਾ ਰਹਿੰਗਾ ਹਾਂ। ਜਾਇਦਾਦ ਦੇ ਨਾਂ 'ਤੇ ਸਿਰਫ ਇਕ ਜਹਾਜ਼ਮਸਕ ਨੇ ਇਹ ਵੀ ਦੱਸਿਆ ਕਿ ਉਸ ਕੋਲ ਕੋਈ ਯਾਟ ਆਦਿ ਵੀ ਨਹੀਂ ਹੈ, ਜੋ ਅਕਸਰ ਅਰਬਪਤੀਆਂ ਦੀ ਪਹਿਲੀ ਪਸੰਦ ਹੁੰਦੀ ਹੈ। ਉਸ ਨੇ ਦਾਅਵਾ ਕੀਤਾ ਕਿ ਉਹ ਛੁੱਟੀਆਂ ਨਹੀਂ ਲੈਂਦਾ। ਉਸ ਨੇ ਕਿਹਾ ਸੀ ਕਿ ਮੇਰੇ ਕੋਲ ਸਿਰਫ਼ ਇਕ ਜਹਾਜ਼ ਹੈ। ਇਸ ਦਾ ਕਾਰਨ ਇਹ ਹੈ ਕਿ ਜੇਕਰ ਮੈਂ ਜਹਾਜ਼ ਦੀ ਵਰਤੋਂ ਨਹੀਂ ਕਰਾਂਗਾ ਤਾਂ ਮੇਰੇ ਕੋਲ ਕੰਮ ਕਰਨ ਦਾ ਸਮਾਂ ਘੱਟ ਹੋਵੇਗਾ। ਇਸ ਤੋਂ ਇਲਾਵਾ ਮੇਰੇ ਕੋਲ ਜ਼ਿਆਦਾ ਖਰਚਾ ਨਹੀਂ ਹੈ। ਜੇਕਰ ਮੈਂ ਹਰ ਸਾਲ ਆਪਣੇ 'ਤੇ ਅਰਬਾਂ ਡਾਲਰ ਖਰਚ ਕਰਾਂ ਤਾਂ ਇਹ ਚਿੰਤਾ ਦਾ ਵਿਸ਼ਾ ਹੋਵੇਗਾ, ਪਰ ਮੇਰੇ ਨਾਲ ਅਜਿਹਾ ਨਹੀਂ ਹੈ। Also Read: ਟਵਿੱਟਰ ਡੀਲ ਤੋਂ ਬਾਅਦ ਗਡਕਰੀ ਦਾ ਐਲਨ ਮਸਕ ਨੂੰ ਆਫਰ, ਕਿਹਾ- 'ਭਾਰਤ 'ਚ ਬਣਾਓ ਟੇਸਲਾ ਕਾਰ' ਸੱਤ ਆਲੀਸ਼ਾਨ ਘਰ ਵੇਚੇਮਸਕ ਨੇ ਮਈ 2020 ਵਿੱਚ ਇੱਕ ਟਵੀਟ ਵਿੱਚ ਆਪਣੀਆਂ ਸਾਰੀਆਂ ਚੀਜ਼ਾਂ ਵੇਚਣ ਦਾ ਇਰਾਦਾ ਜ਼ਾਹਰ ਕੀਤਾ ਸੀ ਅਤੇ ਕਿਹਾ ਸੀ ਕਿ ਉਸਨੂੰ ਕੋਈ ਘਰ ਨਹੀਂ ਚਾਹੀਦਾ। ਗੂਗਲ ...

26a musk

ਨਵੀਂ ਦਿੱਲੀ- ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਮੰਗਲਵਾਰ ਨੂੰ ਟਵਿੱਟਰ ਡੀਲ ਤੋਂ ਬਾਅਦ ਇੱਕ ਵਾਰ ਫਿਰ ਟੇਸਲਾ ਨੂੰ ਭਾਰਤ ਵਿੱਚ ਕਾਰ ਬਣਾਉਣ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਨੇ ਰਾਇਸੀਨਾ ਡਾਇਲਾਗ ਪ੍ਰੋਗਰਾਮ ਦੌਰਾਨ ਕਿਹਾ ਕਿ ਜੇਕਰ ਐਲਨ ਮਸਕ ਭਾਰਤ 'ਚ ਟੇਸਲਾ ਬਣਾਉਣਾ ਚਾਹੁੰਦੇ ਹਨ ਤਾਂ ਕੋਈ ਸਮੱਸਿਆ ਨਹੀਂ ਹੈ। ਸਾਡੇ ਕੋਲ ਸਾਰੀਆਂ ਸਮਰੱਥਾਵਾਂ ਹਨ, ਸਾਡੇ ਕੋਲ ਸਾਰੀ ਤਕਨੀਕ ਹੈ, ਇਸ ਤਰ੍ਹਾਂ ਉਹ ਲਾਗਤ ਨੂੰ ਘਟਾ ਸਕਦੇ ਹਨ। Also Read: ਖੁਸ਼ਖਬਰੀ! ਹੁਣ 6-12 ਸਾਲ ਦੇ ਬੱਚਿਆਂ ਨੂੰ ਵੀ ਲੱਗੇਗੀ ਕੋਰੋਨਾ ਵੈਕਸੀਨ, DCGI ਨੇ ਦਿੱਤੀ ਮਨਜ਼ੂਰੀ ਮੇਡ-ਇਨ-ਚਾਈਨਾ ਟੇਸਲਾ ਭਾਰਤ ਵਿੱਚ ਨਹੀਂ ਚੱਲੇਗੀਗਡਕਰੀ ਨੇ ਮਸਕ ਨੂੰ ਭਾਰਤ ਆਉਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਨੂੰ ਭਾਰਤ ਆਉਣ ਅਤੇ ਇੱਥੇ ਨਿਰਮਾਣ ਸ਼ੁਰੂ ਕਰਨ ਦੀ ਬੇਨਤੀ ਕਰਦਾ ਹਾਂ। ਭਾਰਤ ਇੱਕ ਵੱਡਾ ਬਾਜ਼ਾਰ ਹੈ। ਇੱਥੇ ਬੰਦਰਗਾਹਾਂ ਉਪਲਬਧ ਹਨ। ਉਹ ਭਾਰਤ ਤੋਂ ਬਰਾਮਦ ਕਰ ਸਕਦੇ ਹਨ। ਹਾਲਾਂਕਿ ਇਸ ਦੇ ਨਾਲ ਹੀ ਉਨ੍ਹਾਂ ਨੇ 'ਮੇਡ ਇਨ ਚਾਈਨਾ' ਟੇਸਲਾ ਦੀ ਭਾਰਤ 'ਚ ਐਂਟਰੀ ਦੀ ਸੰਭਾਵਨਾ ਨੂੰ ਫਿਰ ਤੋਂ ਖਾਰਜ ਕਰ ਦਿੱਤਾ। ਉਨ੍ਹਾਂ ਕਿਹਾ, 'ਉਨ੍ਹਾਂ (ਮਸਕ) ਦਾ ਭਾਰਤ 'ਚ ਸਵਾਗਤ ਹੈ, ਪਰ ਮੰਨ ਲਓ ਕਿ ਉਹ ਚੀਨ 'ਚ ਨਿਰਮਾਣ ਕਰਨਾ ਚਾਹੁੰਦਾ ਹੈ ਅਤੇ ਭਾਰਤ 'ਚ ਵੇਚਣਾ ਚਾਹੁੰਦਾ ਹੈ ਤਾਂ ਇਹ ਭਾਰਤ ਲਈ ਠੀਕ ਨਹੀਂ ਹੈ। ਸਾਡੀ ਬੇਨਤੀ ਹੈ ਕਿ ਤੁਸੀਂ ਭਾਰਤ ਆ ਕੇ ਭਾਰਤ ਵਿੱਚ ਹੀ ਨਿਰਮਾਣ ਕਰੋ।' ਰੱਦ ਹੋ ਚੁੱਕੀ ਹੈ ਟੇਸਲਾ ਦੀ ਇਹ ਮੰਗਦਰਅਸਲ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਐਲੋਨ ਮਸਕ ਦੀ ਇਲੈਕਟ੍ਰਿਕ ਕਾਰ ਕੰਪਨੀ ਟੇਸਲਾ ਲੰਬੇ ਸਮੇਂ ਤੋਂ ਭਾਰਤੀ ਬਾਜ਼ਾਰ 'ਚ ਐਂਟਰੀ ਕਰਨ ਦੀ ਉਮੀਦ ਕਰ ਰਹੀ ਹੈ। ਕੰਪਨੀ ਇਸ ਦੇ ਲਈ ਭਾਰਤ ਸਰਕਾਰ ਤੋਂ ਟੈਕਸ ਛੋਟ ਦੀ ਮੰਗ ਕਰ ਰਹੀ ਹੈ। ਭਾਰਤ ਸਰਕਾਰ ਨੇ ਟੇਸਲਾ ਦੀ ਟੈਕਸ ਬਰੇਕ ਦੀ ਮੰਗ ਨੂੰ ਕਈ ਵਾਰ ਰੱਦ ਕਰ ਦਿੱਤਾ ਹੈ ਅਤੇ ਸਪੱਸ਼ਟ ਕੀਤਾ ਹੈ ਕਿ ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ ਹੈ। ਮਸਕ ਦੀ ਕੰਪਨੀ ਟੇਸਲਾ ਭਾਰਤ ਵਿੱਚ ਆਪਣੇ ਵਾਹਨਾਂ ਦੀ ਦਰਾਮਦ ਕਰਨਾ ਚਾਹੁੰਦੀ ਹੈ ਅਤੇ ਇਸਦੇ ਲਈ ਉਸਨੂੰ ਟੈਕਸ ਛੋਟ ਦੀ ਲੋੜ ਹੈ। ਦੂਜੇ ਪਾਸੇ ਭਾਰਤ ਸਰਕਾਰ ਲਗਾਤਾਰ ਇਹ ਕਹਿ ਰਹੀ ਹੈ ਕਿ ਕੰਪਨੀ ਨੂੰ ਦਰਾਮਦ ਕਰਨ ਦੀ ਬਜਾਏ ਸਥਾਨਕ ਪੱਧਰ 'ਤੇ ਵਾਹਨਾਂ ਦਾ ਨਿਰਮਾਣ ਕਰਨਾ ਚਾਹੀਦਾ ਹੈ। Also Read: ਸੁਨੀਲ ਜਾਖੜ ਨੂੰ 2 ਸਾਲ ਲਈ ਸਸਪੈਂਡ ਕਰਨ ਦੀ ਸਿਫਾਰਿਸ਼, ਸੋਨੀਆ ਗਾਂਧੀ ਕਰਨਗੇ ਆਖਰੀ ਫ਼ੈਸਲਾ ਤਿਆਰ ਇਲੈਕਟ੍ਰਿਕ ਵਾਹਨਾਂ 'ਤੇ ਲੱਗਦਾ ਹੈ ਇੰਨਾ ਟੈਕਸਮਸਕ ਦੀ ਕੰਪਨੀ ਟੇਸਲਾ ਇਸ ਸਮੇਂ ਅਮਰੀਕਾ ਤੋਂ ਇਲਾਵਾ ਜਰਮਨੀ ਅਤੇ ਚੀਨ ਵਿੱਚ ਵੀ ਆਪਣੇ ਵਾਹਨਾਂ ਦਾ ਨਿਰਮਾਣ ਕਰਦੀ ਹੈ। ਕੰਪਨੀ ਚੀਨ ਦੀ ਫੈਕਟਰੀ ਤੋਂ ਏਸ਼ੀਆਈ ਅਤੇ ਯੂਰਪੀ ਬਾਜ਼ਾ...

26a bachhe

ਨਵੀਂ ਦਿੱਲੀ- ਬੱਚਿਆਂ ਨੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਨਵਾਂ ਹਥਿਆਰ ਲੱਭ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਡਰੱਗਸ ਕੰਟਰੋਲਰ ਜਨਰਲ ਆਫ ਇੰਡੀਆ ਨੇ 6-12 ਸਾਲ ਦੀ ਉਮਰ ਵਰਗ ਲਈ ਕੋਵੈਕਸੀਨ ਦੀ ਐਮਰਜੈਂਸੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਸ਼ੁੱਕਰਵਾਰ ਨੂੰ ਹੀ ਵਿਸ਼ਾ ਮਾਹਿਰ ਕਮੇਟੀ ਨੇ ਇਸ ਉਮਰ ਦੇ ਬੱਚਿਆਂ ਲਈ ਕੋਵੈਕਸੀਨ ਦੀ ਸਿਫਾਰਿਸ਼ ਕੀਤੀ ਸੀ। ਹੈਦਰਾਬਾਦ ਸਥਿਤ ਭਾਰਤ ਬਾਇਓਟੈੱਕ ਨੇ ਕੋਵੈਕਸੀਨ ਵਿਕਸਿਤ ਕੀਤੀ ਹੈ। Also Read: ਸੁਨੀਲ ਜਾਖੜ ਨੂੰ 2 ਸਾਲ ਲਈ ਸਸਪੈਂਡ ਕਰਨ ਦੀ ਸਿਫਾਰਿਸ਼, ਸੋਨੀਆ ਗਾਂਧੀ ਕਰਨਗੇ ਆਖਰੀ ਫ਼ੈਸਲਾ 18 ਸਾਲ ਤੋਂ ਵਧੇਰੇ ਉਮਰ ਵਰਗ ਲਈ ਟੀਕਾਕਰਨ ਦੌਰਾਨ ਕੋਵੀਸ਼ੀਲਡ ਤੋਂ ਇਲਾਵਾ ਕੋਵੈਕਸੀਨ ਦੀ ਵਰਤੋਂ ਵੀ ਕੀਤੀ ਗਈ ਸੀ। ਫਿਲਹਾਲ ਇਹ ਟੀਕਾ 15 ਤੋਂ 18 ਸਾਲ ਦੇ ਬੱਚਿਆਂ ਨੂੰ ਲਗਾਇਆ ਜਾ ਰਿਹਾ ਹੈ। ਵੀਰਵਾਰ ਨੂੰ ਹੋਈ ਮੀਟਿੰਗ ਵਿੱਚ SEC ਨੇ ਭਾਰਤ ਬਾਇਓਟੈਕ ਦੀ ਅਰਜ਼ੀ 'ਤੇ ਵਿਚਾਰ ਕੀਤਾ। ਹਾਲਾਂਕਿ ਸ਼ੁੱਕਰਵਾਰ ਨੂੰ ਕੰਪਨੀ ਦੁਆਰਾ ਖੁਲਾਸਾ ਕੀਤੇ ਗਏ ਅੰਕੜਿਆਂ ਤੋਂ ਬਾਅਦ ਮਾਹਰਾਂ ਨੇ ਵਾਧੂ ਜਾਣਕਾਰੀ ਮੰਗੀ ਸੀ। ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਵਿਚਕਾਰ ਇੱਕ ਵਾਰ ਫਿਰ ਬੱਚਿਆਂ ਦੇ ਟੀਕਾਕਰਨ ਵੱਲ ਧਿਆਨ ਦਿੱਤਾ ਗਿਆ ਹੈ। ਵੀਰਵਾਰ ਨੂੰ ਐੱਸਈਸੀ ਨੇ 5 ਤੋਂ 12 ਸਾਲ ਦੀ ਉਮਰ ਦੇ ਬੱਚਿਆਂ ਲਈ ਬਾਇਓਲੋਜੀਕਲ ਈ ਦੀ ਕੋਰਬੀਵੈਕਸ ਦੀ ਵਰਤੋਂ ਕਰਨ ਦੀ ਸਿਫਾਰਸ਼ ਕੀਤੀ। ਵਰਤਮਾਨ ਵਿੱਚ Corbivax 12 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਨੂੰ ਦਿੱਤਾ ਜਾ ਰਿਹਾ ਹੈ। ਭਾਰਤ ਵਿੱਚ ਜਨਵਰੀ ਤੋਂ 15-18 ਸਾਲ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਹੋ ਗਿਆ ਹੈ। ਮਾਰਚ ਵਿੱਚ 12 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਲਈ ਵੀ ਇਸ ਨੂੰ ਹਰੀ ਝੰਡੀ ਦਿੱਤੀ ਗਈ ਸੀ। Also Read: ਪੰਜਾਬ ਤੇ ਦਿੱਲੀ ਵਿਚਾਲੇ Knowledge Sharing Agreement, ਕੇਜਰੀਵਾਲ ਤੇ ਭਗਵੰਤ ਮਾਨ ਨੇ ਕੀਤੇ ਹਸਤਾਖਰ ਭਾਰਤ ਵਿੱਚ ਟੀਕਾਕਰਨ ਦੇ ਹਾਲਾਤ26 ਅਪ੍ਰੈਲ 2022 ਸਵੇਰੇ 7 ਵਜੇ ਤੱਕ ਦੇ ਸਰਕਾਰੀ ਅੰਕੜੇ ਦੱਸਦੇ ਹਨ ਕਿ ਦੇਸ਼ ਵਿੱਚ ਹੁਣ ਤੱਕ 187 ਕਰੋੜ 95 ਲੱਖ 76 ਹਜ਼ਾਰ 423 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਦੇ ਨਾਲ ਹੀ 12-14 ਸਾਲ ਦੇ ਬੱਚਿਆਂ ਦੇ ਮਾਮਲੇ ਵਿੱਚ ਪਹਿਲੀ ਖੁਰਾਕ ਦੀ ਗਿਣਤੀ 2 ਕਰੋੜ 70 ਲੱਖ 96 ਹਜ਼ਾਰ 975 ਹੈ। ਜਦੋਂ ਕਿ 37 ਲੱਖ 27 ਹਜ਼ਾਰ 130 ਖੁਰਾਕਾਂ ਦੂਜੇ ਡੋਜ਼ ਦੀਆਂ ਦਿੱਤੀਆਂ ਗਈਆਂ ਹਨ।...

26a jakharr

ਨਵੀਂ ਦਿੱਲੀ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਲੋਂ ਹਾਈਕਮਾਂਡ ਦੇ ਨੋਟਿਸ ਦਾ ਜਵਾਬ ਨਾ ਦੇਣ ਨੂੰ ਲੈ ਕੇ ਅਨੁਸ਼ਾਸਨਿਕ ਕਾਰਵਾਈ ਦੀ ਸਿਫਾਰਿਸ਼ ਕੀਤੀ ਗਈ ਹੈ। ਕਾਂਗਰਸ ਅਨੁਸ਼ਾਸਨ ਕਮੇਟੀ ਨੇ ਸੁਨੀਲ ਜਾਖੜ ਨੂੰ 2 ਸਾਲ ਲਈ ਸਸਪੈਂਡ ਕਰਨ ਦੀ ਸਿਫਾਰਿਸ਼ ਕੀਤੀ ਹੈ ਤੇ ਆਖਰੀ ਫੈਸਲਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਉੱਤੇ ਛੱਡਿਆ ਗਿਆ ਹੈ। Also Read: ਪੰਜਾਬ ਤੇ ਦਿੱਲੀ ਵਿਚਾਲੇ Knowledge Sharing Agreement, ਕੇਜਰੀਵਾਲ ਤੇ ਭਗਵੰਤ ਮਾਨ ਨੇ ਕੀਤੇ ਹਸਤਾਖਰ ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਨੀਲ ਜਾਖੜ ਨੇ ਅਨੁਸ਼ਾਸਨੀ ਕਮੇਟੀ ਵਲੋਂ ਲਏ ਜਾਣ ਵਾਲੇ ਫ਼ੈਸਲੇ ਤੋਂ ਪਹਿਲਾਂ ਸ਼ਾਇਰਾਨਾ ਅੰਦਾਜ਼ ਵਿਚ ਟਿੱਪਣੀ ਕੀਤੀ ਸੀ। ਉਨ੍ਹਾਂ ਆਖਿਆ ਹੈ ਕਿ ‘ਆਜ ਸਿਰ ਕਲਮ ਹੋਂਗੇ ਉਨਕੇ, ਜਿਨਮੇਂ ਅਭੀ ਜ਼ਮੀਰ ਬਾਕੀ ਹੈ। ਜਾਖੜ ਦੇ ਇਸ ਟਵੀਟ ਨੂੰ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਵਲੋਂ ਉਨ੍ਹਾਂ ਖ਼ਿਲਾਫ਼ ਲਏ ਜਾਣ ਵਾਲੇ ਸਖ਼ਤ ਫ਼ੈਸਲੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। Also Read: ਕਾਂਗਰਸ ਦੀ ਅਨੁਸ਼ਾਸਨੀ ਕਾਰਵਾਈ ਤੋਂ ਪਹਿਲਾਂ ਜਾਖੜ ਦਾ ਵੱਡਾ ਬਿਆਨ, 'ਆਜ ਸਿਰ ਕਲਮ ਹੋਂਗੇ' ਜਾਖੜ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਸੰਬੰਧ ਵਿਚ ਦਿੱਤੇ ਗਏ ਬਿਆਨ ’ਤੇ ਨੋਟਿਸ ਭੇਜਿਆ ਗਿਆ ਸੀ ਅਤੇ ਉਨ੍ਹਾਂ ਨੂੰ ਇਕ ਹਫਤੇ ਦੇ ਅੰਦਰ-ਅੰਦਰ ਜਵਾਬ ਦੇਣ ਲਈ ਆਖਿਆ ਗਿਆ ਸੀ ਪਰ ਜਾਖੜ ਨੇ ਕਮੇਟੀ ਨੂੰ ਕੋਈ ਜਵਾਬ ਨਹੀਂ ਦਿੱਤਾ ਅਤੇ ਸੋਸ਼ਲ ਮੀਡੀਆ ’ਤੇ ਇਹ ਤਕ ਆਖ ਦਿੱਤਾ ਕਿ ਉਹ ਹਾਈਕਮਾਨ ਅੱਗੇ ਨਹੀਂ ਝੁਕਣਗੇ।...

26a knowldge sharing

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਦਿੱਲੀ ਦੇ ਸੀਐਮ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਹੋਏ ਵਿਕਾਸ ਕਾਰਜਾਂ ਤੋਂ ਸਿੱਖ ਕੇ ਪੰਜਾਬ ਦਾ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਵਾਂਗ ਪੰਜਾਬ ਵਿੱਚ ਵੀ ਕੰਮ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਹਸਪਤਾਲਾਂ ਵਿੱਚ ਚੰਗੇ ਡਾਕਟਰ ਨਹੀਂ ਹਨ। ਮਾਨ ਨੇ ਕਿਹਾ ਕਿ ਅਸੀਂ ਦਿੱਲੀ ਦੀਆਂ ਚੰਗੀਆਂ ਗੱਲਾਂ ਨੂੰ ਪੰਜਾਬ ਵਿੱਚ ਲਾਗੂ ਕਰਾਂਗੇ। ਉਨ੍ਹਾਂ ਕਾਂਗਰਸ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਪਿਛਲੀ ਸਰਕਾਰ ਨੇ ਸੂਬੇ ਲਈ ਕੁਝ ਨਹੀਂ ਕੀਤਾ। ਪਰ ਅਸੀਂ ਖੇਤੀ ਲਈ ਬਹੁਤ ਵਧੀਆ ਵਿਚਾਰ ਲੈ ਕੇ ਆ ਰਹੇ ਹਾਂ। ਕੇਜਰੀਵਾਲ ਨੇ ਕਿਹਾ ਕਿ ਨਾਲੇਜ ਸ਼ੇਅਰਿੰਗ ਸਮਝੌਤਾ ਭਾਰਤ ਦੇ ਇਤਿਹਾਸ ਵਿੱਚ ਇੱਕ ਵਿਲੱਖਣ ਘਟਨਾ ਹੈ। ਸਰਕਾਰਾਂ ਗਿਆਨ ਵੰਡਣ ਲਈ ਸਮਝੌਤੇ 'ਤੇ ਦਸਤਖਤ ਕਰ ਰਹੀਆਂ ਹਨ। ਸਾਡਾ ਟੀਚਾ ਇੱਕ ਦੂਜੇ ਤੋਂ ਸਿੱਖਣਾ ਅਤੇ ਵਧਣਾ ਹੈ। ਇਹ ਕਰਨ ਲਈ ਇੱਕ ਵੱਡਾ ਵਿਕਾਸ ਹੈ। ਦੇਖੋ ਵੀਡੀਓ  

25a youtube

ਨਵੀਂ ਦਿੱਲੀ- ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਨੇ ਭਾਰਤ ਦੀ ਰਾਸ਼ਟਰੀ ਸੁਰੱਖਿਆ, ਵਿਦੇਸ਼ੀ ਸਬੰਧਾਂ ਅਤੇ ਜਨਤਕ ਵਿਵਸਥਾ ਨਾਲ ਸਬੰਧਤ ਕੂੜ-ਪ੍ਰਚਾਰ ਕਰਨ ਲਈ 16 ਯੂਟਿਊਬ (16 ਯੂਟਿਊਬ ਨਿਊਜ਼ ਚੈਨਲ) ਨਿਊਜ਼ ਚੈਨਲਾਂ ਨੂੰ ਬਲੌਕ ਕਰ ਦਿੱਤਾ ਹੈ। ਇਨ੍ਹਾਂ ਵਿੱਚੋਂ 10 ਚੈਨਲ ਭਾਰਤੀ ਅਤੇ 6 ਪਾਕਿਸਤਾਨ ਆਧਾਰਿਤ ਯੂਟਿਊਬ ਚੈਨਲ ਸਨ। ਉਨ੍ਹਾਂ ਨੂੰ ਆਈਟੀ ਨਿਯਮ, 2021 ਦੇ ਤਹਿਤ ਐਮਰਜੈਂਸੀ ਸ਼ਕਤੀਆਂ ਦੀ ਵਰਤੋਂ ਕਰਕੇ ਬਲੌਕ ਕੀਤਾ ਗਿਆ ਹੈ। Also Read: ਚੰਡੀਗੜ੍ਹ 'ਚ ਮਾਸਕ ਸਬੰਧੀ ਨਵੀਆਂ ਹਦਾਇਤਾਂ ਜਾਰੀ, ਉਲੰਘਣ 'ਤੇ ਹੋਵੇਗਾ 500 ਰੁਪਏ ਜੁਰਮਾਨਾ ਮੰਤਰਾਲਾ ਦਾ ਕਹਿਣਾ ਹੈ ਕਿ ਇਹ ਸਾਰੇ ਯੂਟਿਊਬ ਚੈਨਲ ਭਾਰਤ ਵਿੱਚ ਦਹਿਸ਼ਤ ਪੈਦਾ ਕਰਨ, ਫਿਰਕੂ ਅਸ਼ਾਂਤੀ ਨੂੰ ਭੜਕਾਉਣ ਅਤੇ ਜਨਤਕ ਵਿਵਸਥਾ ਨੂੰ ਵਿਗਾੜਨ ਲਈ ਗਲਤ, ਗੈਰ-ਪ੍ਰਮਾਣਿਤ ਜਾਣਕਾਰੀ ਫੈਲਾਅ ਰਹੇ ਸਨ। ਬਲੌਕ ਕੀਤੇ YouTube ਨਿਊਜ਼ ਚੈਨਲਾਂ ਦੇ 68 ਕਰੋੜ ਤੋਂ ਵੱਧ ਦਰਸ਼ਕ ਸਨ। ਇੱਕ ਭਾਈਚਾਰੇ ਨੂੰ ਅੱਤਵਾਦੀ ਵਜੋਂ ਦਰਸਾਇਆ ਗਿਆਸਰਕਾਰ ਨੇ ਕਿਹਾ ਕਿ ਕਿਸੇ ਵੀ ਡਿਜੀਟਲ ਨਿਊਜ਼ ਪ੍ਰਕਾਸ਼ਕ ਨੇ ਆਈਟੀ ਨਿਯਮ, 2021 ਦੇ ਨਿਯਮ 18 ਦੇ ਤਹਿਤ ਮੰਤਰਾਲਾ ਨੂੰ ਲੋੜੀਂਦੀ ਜਾਣਕਾਰੀ ਨਹੀਂ ਦਿੱਤੀ ਹੈ। ਮੰਤਰਾਲਾ ਨੇ ਕਿਹਾ ਕਿ ਭਾਰਤ ਵਿੱਚ ਕੁਝ ਯੂ-ਟਿਊਬ ਚੈਨਲਾਂ ਵੱਲੋਂ ਪ੍ਰਕਾਸ਼ਿਤ ਸਮੱਗਰੀ ਵਿੱਚ ਇੱਕ ਭਾਈਚਾਰੇ ਨੂੰ ਅੱਤਵਾਦੀ ਵਜੋਂ ਦਿਖਾਇਆ ਗਿਆ ਹੈ। ਇਸ ਤੋਂ ਇਲਾਵਾ, ਵੱਖ-ਵੱਖ ਧਾਰਮਿਕ ਭਾਈਚਾਰਿਆਂ ਦੇ ਮੈਂਬਰਾਂ ਵਿਚਕਾਰ ਨਫ਼ਰਤ ਨੂੰ ਉਤਸ਼ਾਹਿਤ ਕੀਤਾ ਗਿਆ। ਅਜਿਹੀ ਸਮੱਗਰੀ ਫਿਰਕੂ ਅਸ਼ਾਂਤੀ ਪੈਦਾ ਕਰਨ ਅਤੇ ਜਨਤਕ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਸੀ। Also Read: ਦੁਨੀਆ ਦੀ ਸਭ ਤੋਂ ਬਜ਼ੁਰਗ ਵਿਅਕਤੀ ਦਾ 119 ਸਾਲ ਦੀ ਉਮਰ 'ਚ ਦੇਹਾਂਤ  ਪਾਕਿਸਤਾਨ ਸਥਿਤ ਯੂ-ਟਿਊਬ ਚੈਨਲਾਂ ਦੀ ਵਰਤੋਂ ਭਾਰਤੀ ਫੌਜ, ਜੰਮੂ-ਕਸ਼ਮੀਰ ਅਤੇ ਭਾਰਤ ਦੇ ਵਿਦੇਸ਼ ਸਬੰਧਾਂ ਵਰਗੇ ਵੱਖ-ਵੱਖ ਵਿਸ਼ਿਆਂ 'ਤੇ ਭਾਰਤ ਬਾਰੇ ਝੂਠੀਆਂ ਖਬਰਾਂ ਪੋਸਟ ਕਰਨ ਲਈ ਕੀਤੀ ਜਾ ਰਹੀ ਸੀ।...

25a bazurg

ਨਵੀਂ ਦਿੱਲੀ : ਦੁਨੀਆ ਦੀ ਸਭ ਤੋਂ ਬਜ਼ੁਰਗ ਵਿਅਕਤੀ ਵਜੋਂ ਪ੍ਰਮਾਣਿਤ ਇਕ ਜਾਪਾਨੀ ਔਰਤ ਦੀ 119 ਸਾਲ ਦੀ ਉਮਰ ਵਿਚ ਮੌਤ ਹੋ ਗਈ।ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। NHK ਨੇ ਫੁਕੂਓਕਾ ਸੂਬੇ, ਪੱਛਮੀ ਜਾਪਾਨ ਦੇ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਕਿ ਤਨਾਕਾ ਕੇਨ, ਜੋ ਕਿ ਫੁਕੂਓਕਾ ਸ਼ਹਿਰ ਵਿੱਚ ਇੱਕ ਬਜ਼ੁਰਗ ਦੇਖਭਾਲ ਸਹੂਲਤ ਵਿੱਚ ਰਹਿ ਰਹੀ ਸੀ, ਦੀ ਪਿਛਲੇ ਹਫ਼ਤੇ ਦੇ ਮੰਗਲਵਾਰ ਨੂੰ ਇੱਕ ਸਥਾਨਕ ਹਸਪਤਾਲ ਵਿੱਚ ਮੌਤ ਹੋ ਗਈ। Also Read: ਭਾਰਤੀ ਸਿੰਘ ਨੇ ਬੇਟੇ ਨਾਲ ਸਾਂਝੀ ਕੀਤੀ ਤਸਵੀਰ, 'ਗੋਲਾ' ਨੂੰ ਦੱਸਿਆ ਲਾਈਫ ਲਾਈਨ 2 ਜਨਵਰੀ, 1903 ਨੂੰ ਜਨਮੀ ਤਨਾਕਾ ਦੀ 2019 ਵਿੱਚ ਗਿਨੀਜ਼ ਵਰਲਡ ਰਿਕਾਰਡ ਦੁਆਰਾ ਜ਼ਿੰਦਾ ਸਭ ਤੋਂ ਬਜ਼ੁਰਗ ਵਿਅਕਤੀ ਵਜੋਂ ਪੁਸ਼ਟੀ ਕੀਤੀ ਗਈ ਸੀ।ਐੱਨ.ਐੱਚ.ਕੇ. ਦੇ ਅਨੁਸਾਰ ਤਨਾਕਾ ਦੀਆਂ ਮਨਪਸੰਦ ਖਾਣ ਵਾਲੀਆਂ ਚੀਜ਼ਾਂ ਚਾਕਲੇਟ ਅਤੇ ਸੋਡਾ ਡਰਿੰਕਸ ਸਨ ਅਤੇ ਉਹਨਾਂ ਨੇ ਕਥਿਤ ਤੌਰ 'ਤੇ 120 ਸਾਲ ਦੀ ਉਮਰ ਤੱਕ ਸਿਹਤਮੰਦ ਰਹਿਣ ਦੀ ਉਮੀਦ ਕੀਤੀ ਸੀ। Also Read: 66 ਸਾਲਾ ਸਾਬਕਾ ਕ੍ਰਿਕੇਟਰ ਦੂਜੀ ਚੜੇਗਾ 'ਘੋੜੀ', ਲਾੜੀ ਬਣੇਗੀ 28 ਸਾਲ ਛੋਟੀ ਬੁਲਬੁਲ

25a marriage

ਨਵੀਂ ਦਿੱਲੀ- ਭਾਰਤ ਦੇ ਸਾਬਕਾ ਸਲਾਮੀ ਬੱਲੇਬਾਜ਼ ਅਰੁਣ ਲਾਲ ਦੂਜੀ ਵਾਰ ਲਾੜਾ ਬਣਨ ਜਾ ਰਹੇ ਹਨ। ਉਹ 66 ਸਾਲ ਦੀ ਉਮਰ ਵਿੱਚ ਦੂਜਾ ਵਿਆਹ ਕਰਨਗੇ। ਉਸ ਦੀ ਹੋਣ ਵਾਲੀ ਪਤਨੀ ਦਾ ਨਾਂ ਬੁਲਬੁਲ ਸਾਹਾ ਹੈ। ਬੁਲਬੁਲ ਦੀ ਉਮਰ 38 ਸਾਲ ਹੈ। ਯਾਨੀ ਉਹ ਅਰੁਣ ਲਾਲ ਤੋਂ 28 ਸਾਲ ਛੋਟੀ ਹੈ। Also Read: ਚੇਨਈ ਦੇ ਇਸ ਖਿਡਾਰੀ ਦੀ ਪ੍ਰੀ-ਵੈਡਿੰਗ ਪਾਰਟੀ 'ਚ ਧੋਨੀ ਤੇ ਬ੍ਰਾਵੋ ਨੇ ਕੀਤੀ ਖੂਬ ਮਸਤੀ ਅਰੁਣ ਅਤੇ ਬੁਲਬੁਲ ਇੱਕ ਦੂਜੇ ਨੂੰ ਲੰਬੇ ਸਮੇਂ ਤੋਂ ਜਾਣਦੇ ਹਨ। ਦੋਵੇਂ ਬਹੁਤ ਪੁਰਾਣੇ ਦੋਸਤ ਹਨ। ਅਰੁਣ ਲਾਲ ਨੇ ਵਿਆਹ ਦਾ ਕਾਰਡ ਵੀ ਛਪਵਾ ਲਿਆ ਅਤੇ ਇਸ ਨੂੰ ਵੰਡਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦਾ ਵਿਆਹ 2 ਮਈ ਨੂੰ ਕੋਲਕਾਤਾ ਦੇ ਪੀਅਰਲੇਸ ਇਨ ਹੋਟਲ 'ਚ ਹੋਵੇਗਾ। ਵਿਆਹ 'ਚ ਵੱਡਾ ਰਿਸੈਪਸ਼ਨ ਵੀ ਦਿੱਤਾ ਜਾਵੇਗਾ। ਪਹਿਲੀ ਪਤਨੀ ਦੀ ਸਹਿਮਤੀ ਨਾਲ ਕਰ ਰਹੇ ਦੂਜਾ ਵਿਆਹਅਰੁਣ ਲਾਲ ਨੇ ਪਹਿਲਾਂ ਰੀਨਾ ਨਾਲ ਵਿਆਹ ਕੀਤਾ ਸੀ। ਦੋਵਾਂ ਨੇ ਆਪਸੀ ਸਹਿਮਤੀ ਨਾਲ ਤਲਾਕ ਲੈ ਲਿਆ ਹੈ। ਸੂਤਰਾਂ ਦੀ ਮੰਨੀਏ ਤਾਂ ਰੀਨਾ ਲੰਬੇ ਸਮੇਂ ਤੋਂ ਬੀਮਾਰ ਹੈ। ਅਰੁਣ ਉਨ੍ਹਾਂ ਦੀ ਮਰਜ਼ੀ ਨਾਲ ਹੀ ਦੂਜੀ ਵਾਰ ਵਿਆਹ ਕਰਨ ਜਾ ਰਹੇ ਹਨ। ਅਰੁਣ ਅਤੇ ਬੁਲਬੁਲ ਦੀ ਮੰਗਣੀ ਇੱਕ ਮਹੀਨਾ ਪਹਿਲਾਂ ਹੀ ਹੋਈ ਸੀ, ਜਦੋਂ ਕਿ ਇਹ ਰਿਸ਼ਤਾ ਕਾਫੀ ਸਮੇਂ ਤੋਂ ਚੱਲ ਰਿਹਾ ਹੈ। ਕੈਂਸਰ ਨੂੰ ਹਰਾ ਕੇ ਬੰਗਾਲ ਟੀਮ ਦੀ ਕੋਚਿੰਗ ਸੰਭਾਲੀਅਰੁਣ ਦਾ ਜਨਮ 1 ਅਗਸਤ 1955 ਨੂੰ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ ਹੋਇਆ ਸੀ। ਉਹ ਬੰਗਾਲ ਲਈ ਕ੍ਰਿਕਟ ਖੇਡ ਚੁੱਕੇ ਹਨ। ਕ੍ਰਿਕਟ ਐਸੋਸੀਏਸ਼ਨ ਆਫ ਬੰਗਾਲ (CAB) ਦੇ ਅਧਿਕਾਰੀ, ਸਾਥੀ ਕ੍ਰਿਕਟਰ, ਬੰਗਾਲ ਦੇ ਕ੍ਰਿਕਟਰ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਵੀ ਉਨ੍ਹਾਂ ਦੇ ਵਿਆਹ 'ਚ ਸੱਦਾ ਦਿੱਤਾ ਜਾਵੇਗਾ। ਅਰੁਣ ਨੂੰ 2016 ਵਿੱਚ ਕੈਂਸਰ ਦਾ ਪਤਾ ਲੱਗਾ ਸੀ, ਜਿਸ ਕਾਰਨ ਉਸ ਨੇ ਕੁਮੈਂਟਰੀ ਛੱਡ ਦਿੱਤੀ ਸੀ। ਫਿਰ ਉਸ ਨੇ ਬੀਮਾਰੀ ਨੂੰ ਹਰਾ ਕੇ ਬੰਗਾਲ ਟੀਮ ਦੀ ਕੋਚਿੰਗ ਸੰਭਾਲੀ। Also Read: ਨਜਾਇਜ਼ ਮਾਈਨਿੰਗ ਖਿਲਾਫ਼ ਪੰਜਾਬ ਸਰਕਾਰ ਦਾ ਐਕਸ਼ਨ, ਜਾਰੀ ਕੀਤਾ ਟੋਲ ਫ੍ਰੀ ਨੰਬਰ ਅਰੁਣ ਲਾਲ ਨੇ ਆਪਣੇ ਕਰੀਅਰ 'ਚ 16 ਟੈਸਟ ਅਤੇ 13 ਵਨਡੇ ਖੇਡੇਅਰੁਣ ਲਾਲ ਨੇ ਆਪਣੇ ਕ੍ਰਿਕਟ ਕਰੀਅਰ ਵਿੱਚ 16 ਟੈਸਟ ਅਤੇ 13 ਵਨਡੇ ਖੇਡੇ ਹਨ। ਇਸ ਦੌਰਾਨ ਉਨ੍ਹਾਂ ਨੇ ਟੈਸਟ 'ਚ 729 ਅਤੇ ਵਨਡੇ 'ਚ 122 ਦੌੜਾਂ ਬਣਾਈਆਂ। ਅਰੁਣ ਆਪਣੇ ਕਰੀਅਰ ਵਿੱਚ ਕੋਈ ਅੰਤਰਰਾਸ਼ਟਰੀ ਸੈਂਕੜਾ ਨਹੀਂ ਲਗਾ ਸਕੇ। ਉਨ੍ਹਾਂ ਨੇ ਪਹਿਲੀ ਸ਼੍ਰੇਣੀ ਵਿੱਚ 156 ਮੈਚ ਖੇਡੇ, ਜਿਸ ਵਿੱਚ ਉਸਨੇ 30 ਸੈਂਕੜੇ ਲਗਾ ਕੇ ਕੁੱਲ 10421 ਦੌੜਾਂ ਬਣਾਈਆਂ। ਅਰੁਣ ਨੇ ਆਪਣਾ ਪਹਿਲਾ ਅੰਤਰਰਾਸ਼ਟਰੀ ਮੈਚ 27 ਜਨਵਰੀ 1982 ਨੂੰ ਕਟਕ ਵਨਡੇ ਵਿੱਚ ਇੰਗਲੈਂਡ ਦੇ ਖਿਲਾਫ ਖੇਡਿਆ। ਜਦਕਿ ਆਖਰੀ ਮੈਚ ਅਪ੍ਰੈਲ 1989 'ਚ ਵੈਸਟਇੰਡੀਜ਼ ਖਿਲਾਫ ਕਿੰਗਸਟਨ ਟੈਸਟ 'ਚ ਖੇਡਿਆ ਗਿਆ ਸੀ।...

25a cm maan

ਨਵੀਂ ਦਿੱਲੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 2 ਦਿਨਾਂ ਦਿੱਲੀ ਦੌਰੇ ਉੱਤੇ ਹਨ। ਇਸ ਦੌਰਾਨ ਉਹ ਦਿੱਲੀ ਦੇ ਸਰਕਾਰੀ ਸਕੂਲਾਂ ਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ ਇਸੇ ਲੜੀ ਵਿਚ ਭਗਵੰਤ ਮਾਨ ਡਾ. ਭੀਮ ਰਾਓ ਅੰਬੇਡਕਰ School Of Excellence ਕਾਲਕਾਜੀ ਦਾ ਦੌਰਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਦੇ ਨਾਲ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਵੀ ਮੌਜੂਦ ਰਹੇ। Also Read: ਪੰਜਾਬ ਸਰਕਾਰ ਵਲੋਂ IAS ਅਧਿਕਾਰੀਆਂ ਦਾ ਤਬਾਦਲਾ, ਦੇਖੋ ਸੂਚੀ   ਹੁਣ ਪੰਜਾਬ 'ਚ ਵੀ ਬਣਨਗੇ ਵਿਸ਼ਵ ਪੱਧਰ ਦੇ ਸਕੂਲ!ਅੱਜ ਮੁੱਖ - ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਨੇ 'ਆਪ' ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ਼ ਦਿੱਲੀ ਸਰਕਾਰ ਦੇ ਡਾ. ਭੀਮ ਰਾਓ ਅੰਬੇਦਕਰ School Of Excellence ਕਾਲਕਾਜੀ ਦਾ ਦੌਰਾ ਕੀਤਾ। pic.twitter.com/kU3P97xMHG — AAP Punjab (@AAPPunjab) April 25, 2022 ਇਸ ਦੀ ਜਾਣਕਾਰੀ ਪੰਜਾਬ ਆਮ ਆਦਮੀ ਪਾਰਟੀ ਦੇ ਟਵਿੱਟਰ ਹੈਂਡਲ ਉੱਤੇ ਦਿੱਤੀ ਗਈ ਹੈ। ਇਸ ਉੱਤੇ ਤਸਵੀਰਾਂ ਦੇ ਨਾਲ ਲਿਖਿਆ ਗਿਆ ਕਿ 'ਹੁਣ ਪੰਜਾਬ 'ਚ ਵੀ ਬਣਨਗੇ ਵਿਸ਼ਵ ਪੱਧਰ ਦੇ ਸਕੂਲ! ਅੱਜ ਮੁੱਖ - ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਨੇ 'ਆਪ' ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ਼ ਦਿੱਲੀ ਸਰਕਾਰ ਦੇ ਡਾ. ਭੀਮ ਰਾਓ ਅੰਬੇਦਕਰ School Of Excellence ਕਾਲਕਾਜੀ ਦਾ ਦੌਰਾ ਕੀਤਾ।' Also Read: ਲਗਾਤਾਰ ਦੂਜੀ ਵਾਰ ਰਾਸ਼ਟਰਪਤੀ ਚੁਣੇ ਗਏ ਇਮੈਨੁਅਲ ਮੈਕਰੋਂ, ਦੁਨ...

25a corona

ਨਵੀਂ ਦਿੱਲੀ- ਕੋਰੋਨਾ ਵਾਇਰਸ ਇੱਕ ਵਾਰ ਫਿਰ ਜ਼ੋਰ ਫੜਦਾ ਨਜ਼ਰ ਆ ਰਿਹਾ ਹੈ। ਪਿਛਲੇ ਇੱਕ ਹਫ਼ਤੇ ਵਿੱਚ ਕੋਰੋਨਾ ਦੇ ਮਾਮਲੇ ਦੁੱਗਣੇ ਹੋ ਗਏ ਹਨ। ਦੇਸ਼ ਵਿੱਚ 12 ਅਜਿਹੇ ਰਾਜ ਹਨ ਜਿੱਥੇ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ਵਿੱਚ ਰਾਜਧਾਨੀ ਦਿੱਲੀ, ਯੂਪੀ ਦੇ ਕੁਝ ਸ਼ਹਿਰ ਵੀ ਸ਼ਾਮਲ ਹਨ। ਇਸ ਸਮੇਂ ਭਾਰਤ ਵਿੱਚ ਸੰਕਰਮਣ ਦੀ ਦਰ 0.84 ਫੀਸਦੀ ਹੈ। ਇਸ ਦੇ ਨਾਲ ਹੀ ਐਕਟਿਵ ਕੇਸਾਂ ਦੀ ਗਿਣਤੀ 16 ਹਜ਼ਾਰ 522 ਹੋ ਗਈ ਹੈ। Also Read: ਅਟਾਰੀ ਵਾਘਾ ਸਰਹੱਦ ਤੋਂ ਕਸਟਮ ਵਿਭਾਗ ਨੂੰ ਮਿਲੀ ਵੱਡੀ ਕਾਮਯਾਬੀ, 102 ਕਿੱਲੋ ਹੈਰੋਇਨ ਬਰਾਮਦ ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਕਿਵੇਂ ਵੱਧ ਰਹੇ ਹਨ, ਇਸ ਦਾ ਅੰਦਾਜ਼ਾ ਇੱਕ ਅੰਕੜੇ ਤੋਂ ਲਗਾਇਆ ਜਾ ਸਕਦਾ ਹੈ। 18 ਤੋਂ 24 ਅਪ੍ਰੈਲ ਦਰਮਿਆਨ 15,700 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਸਨ, ਜਦਕਿ ਪਿਛਲੇ ਹਫਤੇ ਸਿਰਫ 8050 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਸਨ। ਇਹ 95 ਫੀਸਦੀ ਦਾ ਉਛਾਲ ਹੈ ਜੋ ਚਿੰਤਾ ਦਾ ਵਿਸ਼ਾ ਹੈ। ਇਹ ਦੂਜਾ ਹਫ਼ਤਾ ਹੈ ਜਦੋਂ ਕੋਰੋਨਾ ਦੇ ਨਵੇਂ ਮਾਮਲੇ ਵਧੇ ਹਨ। ਇਸ ਤੋਂ ਪਹਿਲਾਂ 11 ਹਫਤਿਆਂ ਤੱਕ ਕੋਰੋਨਾ ਦੇ ਮਾਮਲਿਆਂ ਵਿੱਚ ਗਿਰਾਵਟ ਦਰਜ ਕੀਤੀ ਗਈ ਸੀ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਕੋਰੋਨਾ ਦੇ ਮਾਮਲਿਆਂ ਵਿੱਚ ਇਸ ਵਾਧੇ ਦਾ ਕਾਰਨ ਓਮਾਈਕਰੋਨ ਸਬ-ਵੇਰੀਐਂਟ ਹੈ ਜਾਂ ਇਮਿਊਨਿਟੀ ਵਿੱਚ ਕਮੀ। ਹਾਲਾਂਕਿ, ਇਹ ਰਾਹਤ ਦੀ ਗੱਲ ਹੈ ਕਿ ਹੁਣ ਤੱਕ ਮੌਤਾਂ ਦੀ ਗਿਣਤੀ ਵਿੱਚ ਕੋਈ ਵੱਡਾ ਉਛਾਲ ਨਹੀਂ ਆਇਆ ਹੈ। 12 ਰਾਜਾਂ ਵਿੱਚ ਵਧ ਰਹੇ ਮਾਮਲੇਹੁਣ ਤੱਕ ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਦੇ ਮਾਮਲੇ ਡਰਾਉਣੇ ਸਨ। ਪਰ ਪਿਛਲੇ ਹਫ਼ਤੇ 9 ਹੋਰ ਰਾਜਾਂ ਨੇ ਚੌਥੀ ਲਹਿਰ ਦਾ ਡਰ ਪੈਦਾ ਕਰ ਦਿੱਤਾ ਹੈ। ਇਸ ਵਿੱਚ ਕੇਰਲ, ਮਹਾਰਾਸ਼ਟਰ, ਕਰਨਾਟਕ, ਤਾਮਿਲਨਾਡੂ, ਬੰਗਾਲ, ਰਾਜਸਥਾਨ, ਪੰਜਾਬ, ਤੇਲੰਗਾਨਾ, ਮਿਜ਼ੋਰਮ ਸ਼ਾਮਲ ਹਨ। Also Read: CM ਭਗਵੰਤ ਮਾਨ ਦਿੱਲੀ ਰਵਾਨਾ, ਸਰਕਾਰੀ ਸਕੂਲਾਂ ਤੇ ਮੁਹੱਲਾ ਕਲੀਨਿਕਾਂ ਦਾ ਕਰਨਗੇ ਦੌਰਾ ਅੱਜ ਫਿਰ ਢਾਈ ਹਜ਼ਾਰ ਤੋਂ ਵੱਧ ਕੇਸ ਸਾਹਮਣੇ ਆਏਅੱਜ ਫਿਰ ਦੇਸ਼ ਵਿੱਚ ਕੋਰੋਨਾ ਦੇ ਢਾਈ ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 2,541 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਕਾਰਨ 30 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ 2593 ਮਾਮਲੇ ਸਾਹਮਣੇ ਆਏ ਸਨ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਨੇ ਕਿਹਾ ਹੈ ਕਿ ਕੱਲ੍ਹ ਭਾਰਤ ਵਿੱਚ ਕੋਰੋਨਾ ਵਾਇਰਸ ਲਈ 3,02,115 ਨਮੂਨੇ ਦੇ ਟੈਸਟ ਕੀਤੇ ਗਏ ਸਨ, ਕੱਲ੍ਹ ਤੱਕ ਕੁੱਲ 83,50,19,817 ਨਮੂਨੇ ਟੈਸਟ ਕੀਤੇ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਧਦੇ ਕੋਰੋਨਾ ਕੇਸਾਂ ਦਰਮਿਆਨ ਬੁੱਧਵਾਰ (27 ਅਪ੍ਰੈਲ) ਨੂੰ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਨ ਜਾ ਰਹੇ ਹਨ। ਇਸ ਮੀਟਿੰਗ ਵਿੱਚ ਤਬਦੀਲੀ ਬਾਰੇ ਚਰਚਾ ਕੀਤੀ ਜਾਵੇਗੀ। ਇਸ ਦੌਰਾਨ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਵੀ ਪੇਸ਼ਕਾਰੀ ਦੇਣਗੇ।

24a mishra

ਲਖਨਊ- ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਬੇਟੇ ਅਤੇ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੇ ਆਖ਼ਰਕਾਰ ਕੋਰਟ 'ਚ ਆਤਮਸਮਰਪਣ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਾਰਜ ਕਰ ਦਿੱਤੀ ਸੀ। ਨਾਲ ਹੀ ਉਨ੍ਹਾਂ ਨੂੰ ਇਕ ਹਫ਼ਤੇ 'ਚ ਕੋਰਟ ਦੇ ਸਾਹਮਣੇ ਪੇਸ਼ ਲਈ ਕਿਹਾ ਗਿਆ ਸੀ। ਜਿਸ ਤੋਂ ਬਾਅਦ ਦੋਸ਼ੀ ਆਸ਼ੀਸ਼ ਮਿਸ਼ਰਾ ਨੇ ਮੈਜਿਸਟ੍ਰੇਟ ਦੇ ਸਾਹਮਣੇ ਆਤਮਸਮਰਪਣ ਕਰ ਦਿੱਤਾ। ਸੋਮਵਾਰ ਨੂੰ ਕੋਰਟ ਵਲੋਂ ਦਿੱਤੀ ਗਈ ਡੈੱਡਲਾਈਟ ਦੀ ਆਖ਼ਰੀ ਤਾਰੀਖ਼ ਸੀ ਪਰ ਇਸ ਤੋਂ ਠੀਕ ਪਹਿਲਾਂ ਐਤਵਾਰ ਨੂੰ ਹੀ ਆਸ਼ੀਸ਼ ਮਿਸ਼ਰਾ ਕੋਰਟ ਪਹੁੰਚਿਆ ਅਤੇ ਸਰੰਡਰ ਕਰ ਦਿੱਤਾ। ਜਿਸ ਤੋਂ ਬਾਅਦ ਦੋਸ਼ੀ ਨੂੰ ਮੁੜ ਜੇਲ੍ਹ ਭੇਜ ਦਿੱਤਾ ਗਿਆ।  Also Read: ਭਲਕੇ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਦੇ ਸਕੂਲਾਂ ਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ CM ਮਾਨ ਦੱਸਣਯੋਗ ਹੈ ਕਿ ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ 'ਚ ਹਿੰਸਾ ਦੌਰਾਨ 8 ਲੋਕ ਮਾਰੇ ਗਏ ਸਨ। ਇਹ ਹਿੰਸਾ ਉਦੋਂ ਹੋਈ ਸੀ ਜਦੋਂ ਕਿਸਾਨ ਉੱਤਰ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੋਰੀਆ ਦੇ ਇਲਾਕੇ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ। ਉੱਤਰ ਪ੍ਰਦੇਸ਼ ਪੁਲਸ ਦੀ ਸ਼ਿਕਾਇਤ ਅਨੁਸਾਰ, ਇਕ ਵਾਹਨ, ਜਿਸ 'ਚ ਆਸ਼ੀਸ਼ ਮਿਸ਼ਰਾ ਬੈਠੇ ਸਨ, ਉਸ ਨੇ ਚਾਰ ਕਿਸਾਨਾਂ ਨੂੰ ਕੁਚਲ ਦਿੱਤਾ ਸੀ। ਘਟਨਾ ਤੋਂ ਬਾਅਦ ਗੁੱਸੇ ਕਿਸਾਨਾਂ ਨੇ ਵਾਹਨ ਚਾਲਕ ਅਤੇ 2 ਭਾਜਪਾ ਵਰਕਰਾਂ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ। ਇਸ ਦੌਰਾਨ ਹੋਈ ਹਿੰਸਾ 'ਚ ਇਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ। ਕੇਂਦਰ ਨੇ ਹੁਣ ਰੱਦ ਕੀਤੇ ਗਏ ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਵਿਰੋਧੀ ਦਲਾਂ ਅਤੇ ਕਿਸਾਨਾਂ ਸਮੂਹਾਂ 'ਚ ਇਸ ਘਟਨਾ ਨੂੰ ਲੈ ਕੇ ਕਾਫ਼ੀ ਗੁੱਸਾ ਸੀ। Also Read: ਪੰਜਾਬ ਸਰਕਾਰ ਵਲੋਂ ਵੱਡਾ ਫੇਰਬਦਲ, 24 IAS ਤੇ 9 PCS ਅਧਿਕਾਰੀਆਂ ਦੇ ਤਬਾਦਲੇ...

24a chacha

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਮੌਕੇ ਜੰਮੂ-ਕਸ਼ਮੀਰ ਦਾ ਦੌਰਾ ਕੀਤਾ। ਪ੍ਰਧਾਨ ਮੰਤਰੀ ਅੱਜ ਜੰਮੂ ਦੇ ਸਾਂਬਾ ਜ਼ਿਲ੍ਹੇ ਦੇ ਪੱਲੀ ਪਿੰਡ ਤੋਂ ਦੇਸ਼ ਭਰ ਦੀਆਂ ਗ੍ਰਾਮ ਸਭਾਵਾਂ ਨੂੰ ਸੰਬੋਧਨ ਕਰ ਰਹੇ ਹਨ। ਪੀਐਮ ਮੋਦੀ ਦੇ ਦੌਰੇ ਨੂੰ ਦੇਖਦੇ ਹੋਏ ਉੱਥੇ ਸੁਰੱਖਿਆ ਪ੍ਰਬੰਧ ਵੀ ਸਖ਼ਤ ਕਰ ਦਿੱਤੇ ਗਏ ਹਨ। ਖਾਸ ਗੱਲ ਇਹ ਹੈ ਕਿ ਧਾਰਾ 370 ਹਟਾਏ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਪਹਿਲੀ ਵਾਰ ਇੱਥੇ ਆ ਰਹੇ ਹਨ। Also Read: ਹਰਿਆਣਾ 'ਚ ਧੂਮ-ਧਾਮ ਨਾਲ ਮਨਾਇਆ ਜਾ ਰਿਹੈ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ Jammu | I am here with a message of development. To give speed to development in J&K, projects worth over Rs 20,000 crore have been inaugurated today: PM Modi at Palli Village in Samba pic.twitter.com/aB6cRhiTdF — ANI (@ANI) April 24, 2022   ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ 20,000 ਕਰੋੜ ਰੁਪਏ ਤੋਂ ਵੱਧ ਦੀਆਂ ਨਵੀਆਂ ਵਿਕਾਸ ਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਜਲ ਸਰੋਤਾਂ ਦੇ ਪੁਨਰ ਸੁਰਜੀਤੀ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਦੀ ਜੰਮੂ-ਕਸ਼ਮੀਰ ਫੇਰੀ ਦੌਰਾਨ ਅੰਮ੍ਰਿਤ ਸਰੋਵਰ ਦੇ ਨਾਂ ਨਾਲ ਇੱਕ ਨਵੀਂ ਪਹਿਲਕਦਮੀ ਵੀ ਸ਼ੁਰੂ ਕੀਤੀ ਗਈ ਹੈ। ਇਸ ਦਾ ਟੀਚਾ ਦੇਸ਼ ਦੇ ਹਰੇਕ ਜ਼ਿਲ੍ਹੇ ਵਿੱਚ 75 ਜਲ ਸੰਸਥਾਵਾਂ ਨੂੰ ਵਿਕਸਤ ਅਤੇ ਪੁਨਰ ਸੁਰਜੀਤ ਕਰਨਾ ਹੈ। Also Read: 'ਚੰਨੀ ਵਾਲੀ ਬੱਕਰੀ' ...

22a mask

ਨਵੀਂ ਦਿੱਲੀ- ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਇੱਕ ਵਾਰ ਫਿਰ ਮਾਸਕ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਮਾਸਕ ਨਾ ਪਹਿਨਣ 'ਤੇ ਹੁਣ ਦਿੱਲੀ 'ਚ 500 ਰੁਪਏ ਦਾ ਜ਼ੁਰਮਾਨਾ ਭਰਨਾ ਪਵੇਗਾ। ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਦਿੱਲੀ 'ਚ ਜਨਤਕ ਥਾਵਾਂ 'ਤੇ ਮਾਸਕ ਨਾ ਪਾਉਣ ਵਾਲਿਆਂ ਨੂੰ 500 ਰੁਪਏ ਦਾ ਜੁਰਮਾਨਾ ਭਰਨਾ ਹੋਵੇਗਾ। ਹਾਲਾਂਕਿ ਇਸ ਹੁਕਮ 'ਚ ਸਰਕਾਰ ਨੇ ਪ੍ਰਾਈਵੇਟ ਕਾਰ 'ਚ ਸਫਰ ਕਰਨ ਵਾਲੇ ਲੋਕਾਂ ਨੂੰ ਰਾਹਤ ਦਿੱਤੀ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਆਪਣੀ ਨਿੱਜੀ ਕਾਰ 'ਚ ਇਕੱਲੇ ਸਫਰ ਕਰਨ ਵਾਲੇ ਵਿਅਕਤੀ 'ਤੇ ਕੋਈ ਜੁਰਮਾਨਾ ਨਹੀਂ ਲਗਾਇਆ ਜਾਵੇਗਾ। Also Read: Tik Tok ਪਾਕਿ ਯੂਜ਼ਰਸ 'ਤੇ ਸਖਤਾਈ, ਹਟਾਏ 6.5 ਮਿਲੀਅਨ ਤੋਂ ਵੱਧ ਪਾਕਿਸਤਾਨੀ ਵੀਡੀਓਜ਼ ਪਿਛਲੇ ਦਿਨੀਂ ਡੀਡੀਏ ਦੀ ਹੋਈ ਸੀ ਮੀਟਿੰਗਇਸ ਤੋਂ ਪਹਿਲਾਂ ਡੀਡੀਏ ਨੇ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਮਾਸਕ ਨਾ ਪਾਉਣ ਵਾਲਿਆਂ ਨੂੰ 500 ਰੁਪਏ ਜੁਰਮਾਨਾ ਲਾਉਣ ਦੀ ਗੱਲ ਵੀ ਕਹੀ ਗਈ। ਮੀਟਿੰਗ ਵਿੱਚ ਕਿਹਾ ਗਿਆ ਕਿ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਨਵੀਂ ਐੱਸਓਪੀ ਯਾਨੀ ਮੈਨੂਅਲ ਜਾਰੀ ਕੀਤਾ ਜਾਵੇਗਾ। ਦਿੱਲੀ 'ਚ ਪਿਛਲੇ ਕੁਝ ਦਿਨਾਂ 'ਚ ਜਿਸ ਤਰ੍ਹਾਂ ਨਾਲ ਮਾਮਲੇ ਲਗਾਤਾਰ ਵਧ ਰਹੇ ਹਨ, ਉਸ ਨੂੰ ਦੇਖਦੇ ਹੋਏ ਹੁਣ ਸ਼ਹਿਰ 'ਚ ਕੋਵਿਡ-19 ਦੀ ਟੈਸਟਿੰਗ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਕੇਂਦਰ ਨੇ ਦਿੱਲੀ ਨੂੰ ਕੀਤਾ ਅਲਰਟਰਾਜਧਾਨੀ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਦਿੱਲੀ ਸਰਕਾਰ ਨੂੰ ਅਲਰਟ ਕੀਤਾ ਹੈ। ਕੇਂ...