LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੋਦੀ ਸਰਕਾਰ ਦਾ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ, DA 'ਚ 3 ਫੀਸਦ ਵਾਧੇ ਦਾ ਐਲਾਨ 

30m modi uncle

ਨਵੀਂ ਦਿੱਲੀ- ਮਹਿੰਗਾਈ ਤੋਂ ਪ੍ਰੇਸ਼ਾਨ ਕੇਂਦਰੀ ਮੁਲਾਜ਼ਮਾਂ ਨੂੰ ਮੋਦੀ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ 1 ਜਨਵਰੀ, 2022 ਤੋਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (DA) ਤੇ ਮਹਿੰਗਾਈ ਰਾਹਤ (DR) ਵਿੱਚ 3 ਫੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਅਕਤੂਬਰ 2021 ਵਿੱਚ ਕੇਂਦਰ ਸਰਕਾਰ ਦੇ ਕਰਮਚਾਰੀਆਂ ਦਾ ਡੀਏ 28 ਫੀਸਦੀ ਤੋਂ ਵਧਾ ਕੇ 31 ਫੀਸਦੀ ਕਰਨ ਦਾ ਫੈਸਲਾ ਕੀਤਾ ਗਿਆ ਸੀ। ਇਸ ਵਾਧੇ ਤੋਂ ਬਾਅਦ ਡੀਏ ਵਧ ਕੇ 31 ਫੀਸਦੀ ਹੋ ਜਾਵੇਗਾ।

Also Read: ਪੰਜਾਬ ਸਰਕਾਰ ਨੇ ਸਾਰੇ ਇੰਪਰੂਵਮੈਂਟ ਟਰੱਸਟ ਕੀਤੇ ਭੰਗ, ਹੁਣ ਡੀਸੀ ਕੋਲ ਹੋਵੇਗੀ ਪਾਵਰ

ਕੇਂਦਰੀ ਕਰਮਚਾਰੀਆਂ ਦੀ ਬੱਲੇ-ਬੱਲੇ
ਇਸ ਸਮੇਂ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 31 ਫੀਸਦੀ ਦੀ ਦਰ ਨਾਲ ਮਹਿੰਗਾਈ ਭੱਤਾ ਦਿੱਤਾ ਜਾ ਰਿਹਾ ਹੈ। ਪਰ ਸਰਕਾਰ ਨੇ ਇਸ ਨੂੰ 3 ਫੀਸਦੀ ਵਧਾ ਕੇ 34 ਫੀਸਦੀ ਕਰ ਦਿੱਤਾ ਹੈ। ਕੇਂਦਰੀ ਕਰਮਚਾਰੀਆਂ ਨੂੰ ਅਪ੍ਰੈਲ ਮਹੀਨੇ ਦੀ ਤਨਖਾਹ ਦੇ ਨਾਲ ਨਵੇਂ ਮਹਿੰਗਾਈ ਭੱਤੇ ਦਾ ਪੂਰਾ ਭੁਗਤਾਨ ਕੀਤਾ ਜਾਵੇਗਾ। ਅਪ੍ਰੈਲ ਮਹੀਨੇ ਵਿੱਚ ਮੁਲਾਜ਼ਮਾਂ ਨੂੰ ਪਿਛਲੇ 3 ਮਹੀਨਿਆਂ ਦੇ ਸਾਰੇ ਬਕਾਏ ਵੀ ਦੇ ਦਿੱਤੇ ਜਾਣਗੇ। 3 ਫੀਸਦੀ ਦੇ ਮਹਿੰਗਾਈ ਭੱਤੇ ਦੇ ਵਾਧੇ ਤੋਂ ਬਾਅਦ ਕੇਂਦਰੀ ਕਰਮਚਾਰੀਆਂ ਨੂੰ 73,440 ਰੁਪਏ ਤੋਂ ਲੈ ਕੇ 2,32,152 20 ਰੁਪਏ ਤੱਕ ਦੇ ਬਕਾਏ ਦਾ ਲਾਭ ਮਿਲੇਗਾ।

Also Read: ਬੇਟੇ ਦੀ ਮੌਤ ਤੋਂ ਦੁਖੀ ASI ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਰਿਵਾਲਵਰ ਨਾਲ ਖੁਦ ਨੂੰ ਮਾਰੀ ਗੋਲੀ

ਲੱਖਾਂ ਕਰਮਚਾਰੀਆਂ ਨੂੰ ਫਾਇਦਾ ਹੋਵੇਗਾ
ਇੱਕ ਅੰਦਾਜ਼ੇ ਮੁਤਾਬਕ, ਮਹਿੰਗਾਈ ਭੱਤੇ ਵਿੱਚ ਵਾਧੇ ਨਾਲ ਕੇਂਦਰ ਸਰਕਾਰ ਦੇ ਖਜ਼ਾਨੇ 'ਤੇ ਪ੍ਰਤੀ ਸਾਲ 10,000 ਕਰੋੜ ਰੁਪਏ ਦਾ ਬੋਝ ਪਵੇਗਾ। ਇਸ ਕਦਮ ਨਾਲ 47 ਲੱਖ ਕਰਮਚਾਰੀਆਂ ਅਤੇ 68 ਲੱਖ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ। ਦਰਅਸਲ, ਮੰਨਿਆ ਜਾ ਰਿਹਾ ਹੈ ਕਿ ਹੋਲੀ ਤੋਂ ਪਹਿਲਾਂ ਹੀ ਸਰਕਾਰ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਐਲਾਨ ਕਰੇਗੀ ਪਰ ਹੁਣ ਇਹ ਫੈਸਲਾ ਲਿਆ ਗਿਆ ਹੈ।

In The Market