LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

'ਮਹਿਲਾ ਜੇਕਰ ਨੂੰਹ 'ਤੇ ਜ਼ੁਲਮ ਕਰਦੀ ਹੈ ਤਾਂ ਅਪਰਾਧ ਹੋਰ ਵੀ ਗੰਭੀਰ ਹੋ ਜਾਂਦੈ'

12j scc

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦਾਜ ਨੂੰ ਲੈ ਕੇ ਪ੍ਰੇਸ਼ਾਨ ਇਕ ਲੜਕੀ ਦੇ ਖੁਦਕੁਸ਼ੀ ਮਾਮਲੇ ਦੀ ਸੁਣਵਾਈ ਕੀਤੀ। ਅਦਾਲਤ ਨੇ ਇਸ ਮਾਮਲੇ 'ਚ ਸੱਸ ਨੂੰ ਦੋਸ਼ੀ ਠਹਿਰਾਉਂਦੇ ਹੋਏ ਕਿਹਾ ਕਿ ਜਦੋਂ ਕੋਈ ਔਰਤ ਆਪਣੀ ਨੂੰਹ 'ਤੇ ਜ਼ੁਲਮ ਕਰਦੀ ਹੈ ਤਾਂ ਉਸ ਦੇ ਖਿਲਾਫ ਅਪਰਾਧ ਹੋਰ ਵੀ ਗੰਭੀਰ ਹੋ ਜਾਂਦਾ ਹੈ। ਜਸਟਿਸ ਐੱਮ.ਆਰ. ਸ਼ਾਹ ਅਤੇ ਜਸਟਿਸ ਬੀ.ਵੀ. ਨਾਗਰਥਨਾ ਨੇ ਕਿਹਾ ਕਿ ਜੇਕਰ ਇੱਕ ਔਰਤ ਦੂਜੀ ਔਰਤ ਦੀ ਰਾਖੀ ਨਹੀਂ ਕਰੇਗੀ ਤਾਂ ਦੂਜੀ ਔਰਤ ਜੋ ਕਿ ਨੂੰਹ ਹੈ, ਹੋਰ ਕਮਜ਼ੋਰ ਹੋ ਜਾਵੇਗੀ।

Also Read: ਚੰਡੀਗੜ੍ਹ ਪੁੱਜੇ ਅਰਵਿੰਦ ਕੇਜਰੀਵਾਲ, ਕਿਹਾ- 'ਅਗਲੇ ਹਫਤੇ ਹੋਵੇਗਾ ਮੁੱਖ ਮੰਤਰੀ ਚਿਹਰੇ ਦਾ ਐਲਾਨ'

ਸਹੁਰਿਆਂ ਵਲੋਂ ਕੀਤਾ ਜਾ ਰਿਹਾ ਸੀ ਤੰਗ ਪ੍ਰੇਸ਼ਾਨ
ਚੋਟੀ ਦੀ ਅਦਾਲਤ ਨੇ ਇਹ ਹੁਕਮ ਇਕ ਔਰਤ ਵਲੋਂ ਦਾਖਲ ਪਟੀਸ਼ਨ 'ਤੇ ਦਿੱਤਾ ਹੈ। ਔਰਤ ਨੂੰ ਮਦਰਾਸ ਹਾਈ ਕੋਰਟ ਨੇ ਭਾਰਤੀ ਦੰਡਾਵਲੀ ਦੀ ਧਾਰਾ 498ਏ ਤਹਿਤ ਦੋਸ਼ੀ ਕਰਾਰ ਦਿੱਤਾ ਸੀ। ਪੀੜਤਾ ਦੀ ਮਾਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਜਵਾਈ, ਜਵਾਈ ਦੀ ਮਾਂ, ਉਸ ਦੀ ਧੀ ਅਤੇ ਸਹੁਰਾ ਉਸ ਦੀ ਧੀ ਨੂੰ ਗਹਿਣਿਆਂ ਲਈ ਤੰਗ-ਪ੍ਰੇਸ਼ਾਨ ਕਰਦੇ ਸਨ। ਇਸ ਕਾਰਨ ਉਸ ਦੀ ਲੜਕੀ ਨੇ ਅੱਗ ਲਗਾ ਕੇ ਖੁਦਕੁਸ਼ੀ ਕਰ ਲਈ।

Also Read: PM ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ 'ਚ ਜਾਂਚ ਕਰਨ ਵਾਲੀ ਕਮੇਟੀ 'ਤੇ SC ਅੱਜ ਸੁਣਾਏਗੀ ਫੈਸਲਾ 

80 ਸਾਲਾ ਔਰਤ ਨੂੰ ਤਿੰਨ ਮਹੀਨੇ ਦੀ ਸਖ਼ਤ ਕੈਦ
ਸਬੂਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੇਠਲੀ ਅਦਾਲਤ ਨੇ ਸਹੁਰੇ ਨੂੰ ਬਰੀ ਕਰ ਦਿੱਤਾ ਸੀ ਅਤੇ ਬਾਕੀ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਹੇਠਲੀ ਅਦਾਲਤ ਨੇ ਮੁਲਜ਼ਮ ਨੂੰ ਆਈਪੀਸੀ ਦੀ ਧਾਰਾ 498ਏ ਤਹਿਤ ਜੁਰਮ ਲਈ ਇੱਕ ਸਾਲ ਦੀ ਕੈਦ ਅਤੇ ਇੱਕ ਹਜ਼ਾਰ ਰੁਪਏ ਜੁਰਮਾਨੇ ਅਤੇ ਧਾਰਾ 306 ਤਹਿਤ ਤਿੰਨ ਸਾਲ ਦੀ ਕੈਦ ਅਤੇ ਦੋ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ। ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਹੁਕਮਾਂ ਵਿਰੁੱਧ ਅਪੀਲ ਨੂੰ ਅੰਸ਼ਕ ਤੌਰ 'ਤੇ ਮਨਜ਼ੂਰੀ ਦੇ ਦਿੱਤੀ ਅਤੇ ਆਈਪੀਸੀ ਦੀ ਧਾਰਾ 306 ਦੇ ਤਹਿਤ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ। ਸੁਪਰੀਮ ਕੋਰਟ ਨੇ ਅਪੀਲਕਰਤਾ ਔਰਤ ਦੀ ਉਮਰ (80) ਨੂੰ ਧਿਆਨ ਵਿੱਚ ਰੱਖਦੇ ਹੋਏ ਸਜ਼ਾ ਨੂੰ ਘਟਾ ਕੇ ਤਿੰਨ ਮਹੀਨੇ ਦੀ ਸਖ਼ਤ ਕੈਦ ਕਰ ਦਿੱਤਾ ਹੈ।

In The Market