LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮਾਤਾ ਵੈਸ਼ਨੋ ਦੇਵੀ ਭਵਨ ਵਿਚ ਲੱਗੀ ਅੱਗ, ਵੱਡਾ ਨੁਕਸਾਨ ਹੋਣੋ ਟਲਿਆ

vaishno mata

ਜੰਮੂ (ਇੰਟ.)- ਮੰਗਲਵਾਰ ਦੁਪਹਿਰ ਨੂੰ ਜੰਮੂ-ਕਸ਼ਮੀਰ ਦੇ ਵੈਸ਼ਨੋ ਦੇਵੀ ਮੰਦਿਰ ਵਿਖੇ ਭਾਰੀ ਅੱਗ ਨਕਦੀ ਗਿਣਨ ਵਾਲੇ ਕੈਸ਼ ਕਾਊਂਟਰ ਵਿਚ ਲੱਗ ਗਈ, ਜਿਸ ਦਾ ਪਤਾ ਲੱਗਦਿਆਂ ਹੀ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕਰ ਦਿੱਤਾ ਗਿਆ। ਇਹ ਅੱਗ ਵੈਸ਼ਨੋ ਦੇਵੀ ਭਵਨ ਦੇ ਕਮਰਾ ਨੰਬਰ -4 ਵਿਚ ਲੱਗੀ ਦੱਸੀ ਜਾ ਰਹੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਣ ਲੱਗੀ ਹੈ ਅਤੇ ਅੱਗ ਕੋਈ ਤਕਰੀਬਨ ਸ਼ਾਮ 4.30 ਵਜੇ ਦੇ ਕਰੀਬ ਲੱਗੀ। 

Fire Brigade Services in Jammu - Fire Fighters - Justdial

ਇਹ ਵੀ ਪੜੋ: ਚੰਡੀਗੜ੍ਹ ਵਿਚ ਲਾਕਡਾਊਨ ਨੂੰ ਲੈ ਕੇ ਜਾਰੀ ਹੋਈਆਂ ਨਵੀਆਂ ਗਾਈਡਲਾਈਨਜ਼

ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਨੇ ਇਸ ਘਟਨਾ 'ਤੇ ਕਿਹਾ ਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਵੈਸ਼ਨੋ ਦੇਵੀ ਅਸਥਾਨ 'ਚ ਲੱਗੀ ਅੱਗ ਕਾਰਨ ਕੈਸ਼ ਕਾਊਂਟਰ ਪੂਰੀ ਤਰ੍ਹਾਂ ਨਾਲ ਸੜ੍ਹ ਕੇ ਸੁਆਹ ਹੋ ਗਿਆ।ਪੁਲਿਸ ਨੇ ਦੱਸਿਆ ਕਿ ਇਸ ਵਿੱਚ ਕਿਸੇ ਕਿਸਮ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ। ਜ਼ਿਕਰਯੋਗ ਹੈ ਕਿ ਹਰ ਮਹੀਨੇ ਲੱਖਾਂ ਸ਼ਰਧਾਲੂ ਇੱਥੇ ਮਾਤਾ ਵੈਸ਼ਨੋ ਦੇ ਦਰਸ਼ਨ ਕਰਨ ਆਉਂਦੇ ਹਨ। ਪਰ ਇਹ ਹਾਦਸਾ ਕੋਰੋਨਾ ਦੀ ਲਾਗ ਕਾਰਨ ਲਗਾਈਆਂ ਗਈਆਂ ਪਾਬੰਦੀਆਂ ਦੌਰਾਨ ਹੋਇਆ ਹੈ।

3 Things a Fire Needs | Frontier Fire Protection

ਇਹ ਵੀ ਪੜੋ: ਪੀ.ਐੱਮ. ਮੋਦੀ ਨੂੰ ਮੁੱਖ ਮੰਤਰੀ ਕੇਜਰੀਵਾਲ ਨੇ ਲਿਖੀ ਚਿੱਠੀ, ਕੀਤੀ ਇਹ ਮੰਗ

ਇਸ ਕਾਰਨ ਉਥੇ ਵੱਡਾ ਨੁਕਸਾਨ ਹੋਣੋਂ ਟਲ ਗਿਆ। ਮਾਤਾ ਵੈਸ਼ਨੋ ਦੇਵੀ ਅਸਥਾਨ ਵਿੱਚ ਅੱਗ ਲੱਗਣ ਦੀ ਘਟਨਾ ਬਾਰੇ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਕਿਹਾ ਕਿ ਇੱਥੇ ਕੋਈ ਵੱਡਾ ਨੁਕਸਾਨ ਨਹੀਂ ਹੋਇਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਡੀਸੀ ਰੇਏਸੀ ਸੀ ਚਰਨਦੀਪ ਸਿੰਘ ਨਾਲ ਗੱਲ ਕੀਤੀ ਅਤੇ ਉਸ ਤੋਂ ਇਸ ਬਾਰੇ ਪੂਰੀ ਜਾਣਕਾਰੀ ਹਾਸਲ ਕੀਤੀ। ਸ਼ੁਕਰ ਹੈ ਕਿ ਸਭ ਕੁਝ ਕਾਬੂ ਹੇਠ ਸੀ। ਕੋਈ ਵੱਡਾ ਨੁਕਸਾਨ ਨਹੀਂ ਹੋਇਆ ਹੈ। 

 

In The Market