LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Delhi News: ਦਿੱਲੀ 'ਚ ਮੰਦਰ ਦੀ ਰੇਲਿੰਗ ਹਟਾਉਣ ਨੂੰ ਲੈ ਕੇ ਭਾਰੀ ਹੰਗਾਮਾ, ਸਥਾਨਕ ਲੋਕਾਂ ਤੇ ਪੁਲਿਸ ਵਿਚਾਲੇ ਝੜਪ

delhinews431

Delhi News: ਪੂਰਬੀ ਦਿੱਲੀ ਦੇ ਮੰਡਾਵਲੀ ਇਲਾਕੇ 'ਚ ਇਕ ਮੰਦਰ ਦੀ ਕਥਿਤ ਨਾਜਾਇਜ਼ ਰੇਲਿੰਗ ਹਟਾਉਣ ਨੂੰ ਲੈ ਕੇ ਹੰਗਾਮਾ ਹੋਇਆ। ਜਦੋਂ ਪ੍ਰਸ਼ਾਸਨ ਨੇ ਇਸ ਰੇਲਿੰਗ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਤਾਂ ਸਥਾਨਕ ਲੋਕਾਂ ਨੇ ਇਸ ਦਾ ਵਿਰੋਧ ਕੀਤਾ। 

ਵੱਡੀ ਗਿਣਤੀ 'ਚ ਲੋਕ ਉਥੇ ਪਹੁੰਚ ਗਏ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਚਾਰਜ ਸੰਭਾਲ ਲਿਆ। ਇਸ ਦੌਰਾਨ ਸਥਾਨਕ ਲੋਕਾਂ ਅਤੇ ਪੁਲਿਸ ਵਿਚਾਲੇ ਝੜਪ ਵੀ ਹੋਈ। ਸਥਿਤੀ ਵਿਗੜਦੀ ਦੇਖ ਕੇ ਨੀਮ ਫੌਜੀ ਬਲਾਂ ਨੂੰ ਵੀ ਉਥੇ ਬੁਲਾਉਣੀ ਪਈ।

 

In The Market