LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

AIIMS ਦਿੱਲੀ 'ਚ ਬੱਚਿਆਂ ਦਾ ਵੈਕਸੀਨ ਟਰਾਇਲ ਅੱਜ ਤੋਂ ਸ਼ੁਰੂ

chuild bvaccine

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ (Corona) ਮਾਮਲਿਆਂ ਦੀ ਗਿਣਤੀ ਲਗਾਤਾਰ ਘਟ ਰਹੀ ਹੈ। ਇਸ ਵਿਚਾਲੇ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੈਕਸੀਨ ਲਗਾਉਣ ਦਾ ਦੌਰ ਚਲ ਹੀ ਰਿਹਾ ਹੈ। ਇਸ ਦੇ ਚਲਦੇ ਅੱਜ (delhi) ਦਿੱਲੀ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (AIIMS)'ਚ ਬੱਚਿਆਂ ਦਾ ਵੈਕਸੀਨ ਟਰਾਇਲ ਅੱਜ ਤੋਂ ਸ਼ੁਰੂ ਹੈ। ਇਸ ਵਿਚ 2 ਤੋਂ 18 ਸਾਲ ਦੇ ਬੱਚਿਆਂ ਨੂੰ ਸ਼ਾਮਿਲ ਕੀਤਾ ਜਾਵੇਗਾ। ਪਹਿਲੇ ਪੜਾਅ ਵਿਚ ਕੁੱਲ 17 ਬੱਚਿਆਂ ਦਾ ਟਰਾਇਲ ਲਿਆ ਜਾਵੇਗਾ। ਜੇ ਟਰਾਇਲ ਸਫਲ ਹੋ ਜਾਂਦਾ ਹੈ ਤਾਂ ਬੱਚਿਆਂ ਵਿਚ ਟੀਕਾਕਰਨ ਦੀ ਸ਼ੁਰੂਆਤ ਕੀਤੀ ਜਾਏਗੀ।

ਇਹ ਵੀ ਪੜੋ: ਹਫ਼ਤੇ ਦੇ ਪਹਿਲੇ ਦਿਨ ਮੁੜ ਵਧੀਆ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸੂਬੇ ਦਾ ਆਂਕੜਾ

ਇਸ ਦੌਰਾਨ ਮਾਹਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਵਾਇਰਸ ਦੇ ਵਿਰੁੱਧ ਟੀਕਾ ਨਹੀਂ ਲਗਾਇਆ ਜਾਂਦਾ ਹੈ, ਤਾਂ ਕੋਰੋਨਾਵਾਇਰਸ ਦੀ ਤੀਜੀ ਲਹਿਰ ਤਬਾਹੀ ਲਿਆ ਸਕਦੀ ਹੈ ਅਤੇ ਬੱਚੇ ਇਸ ਦਾ ਮੁੱਖ ਨਿਸ਼ਾਨਾ ਹੋ ਸਕਦੇ ਹਨ।

ਗੌਰਤਲਬ ਹੈ ਕਿ ਭਾਰਤ ਵਿੱਚ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਇਸ ਸਾਲ 16 ਜਨਵਰੀ ਨੂੰ ਪੜਾਅਵਾਰ ਵਿੱਚ ਸ਼ੁਰੂ ਹੋਈ ਸੀ। ਮੁਹਿੰਮ ਦੇ ਪਹਿਲੇ ਪੜਾਅ ਵਿਚ ਸਿਹਤ ਕਰਮਚਾਰੀਆਂ ਨੂੰ ਪਹਿਲ ਦਿੱਤੀ ਗਈ। ਫਰੰਟ ਲਾਈਨ ਵਰਕਰਾਂ ਦੀ ਟੀਕਾਕਰਣ 2 ਫਰਵਰੀ ਨੂੰ ਸ਼ੁਰੂ ਹੋਈ। 1 ਮਾਰਚ ਨੂੰ ਟੀਕਾਕਰਣ ਦੇ ਅਗਲੇ ਪੜਾਅ ਵਿਚ 45-60 ਸਾਲ ਦੀ ਉਮਰ ਸਮੂਹ ਦੇ ਲੋਕ ਇਸ ਬਿਮਾਰੀ ਤੋਂ ਪ੍ਰਭਾਵਿਤ ਹੋਏ। 1 ਮਈ ਤੋਂ 18-44 ਸਾਲ ਦੀ ਉਮਰ ਦੇ ਲਾਭਪਾਤਰੀਆਂ ਲਈ ਟੀਕਾਕਰਣ ਦਾ ਤੀਜਾ ਪੜਾਅ ਸ਼ੁਰੂ ਹੋਇਆ।

ਇਹ ਵੀ ਪੜੋ: ਦੂਜੀ ਵਾਰ ਪਿਤਾ ਬਣੇ ਪ੍ਰਿੰਸ ਹੈਰੀ, ਪਤਨੀ ਮੇਘਨ ਨੇ ਧੀ ਨੂੰ ਦਿੱਤਾ ਜਨਮ

In The Market