LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਰਦ ਰੁਤ ਇਜਲਾਸ ਤੋਂ ਪਹਿਲਾਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ

all party meeting

ਨਵੀਂ ਦਿੱਲੀ: ਸੰਸਦ (Parliament) ਦਾ ਸਰਦ ਰੁਤ ਇਜਲਾਸ (Session) 29 ਨਵੰਬਰ  ਤੋਂ ਸ਼ੁਰੂ ਹੋ ਰਿਹਾ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ 11-30 ਵਜੇ ਸਰਬ ਪਾਰਟੀ ਮੀਟਿੰਗ (All party meeting) ਸੱਦੀ ਗਈ ਹੈ। ਇਸ ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੇ ਨਾਲ ਵਿਰੋਧੀ ਪਾਰਟੀਆਂ ਦੇ ਫਲੋਰ ਲੀਡਰਸ (Floor leaders) ਵੀ ਸ਼ਾਮਲ ਹੋਣਗੇ। ਸੰਸਦ ਦੇ ਸਰਦਰੁਤ ਇਜਲਾਸ (Summit session) ਤੋਂ ਪਹਿਲਾਂ ਇਹ ਮੀਟਿੰਗ ਕਾਫੀ ਅਹਿਮ ਮੰਨੀ ਜਾ ਰਹੀ ਹੈ।


ਮੀਟਿੰਗ ਵਿਚ ਵਿਰੋਧੀ ਕਿਸਾਨਾਂ ਨੂੰ ਮੁਆਵਜ਼ਾ ਐੱਮ.ਐੱਸ.ਪੀ. ਅਤੇ ਮਹਿੰਗਾਈ ਦੇ ਮੁੱਦੇ 'ਤੇ ਸਰਕਾਰ ਤੋਂ ਸਦਨ ਵਿਚ ਚਰਚਾ ਦੀ ਮੰਗ ਕਰੇਗਾ ਤਾਂ ਮੋਦੀ ਸਰਕਾਰ ਸਾਰੀਆਂ ਪਾਰਟੀਆਂ ਨੂੰ ਸੰਸਦ ਵਿਚ ਪੇਸ਼ ਕੀਤੇ ਜਾਣ ਵਾਲੇ ਸਾਰੇ ਬਿੱਲ ਬਾਰੇ ਜਾਣਕਾਰੀ ਦੇਵੇਗੀ। ਇਸ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਦੁਪਹਿਰ ਤਿੰਨ ਵਜੇ ਬੀ.ਜੇ.ਪੀ. ਸੰਸਦੀ ਕਾਰਜਕਾਰਣੀ ਦੀ ਮੀਟਿੰਗ ਹੋਵੇਗੀ। ਇਸ ਤੋਂ ਬਾਅਦ ਸ਼ਾਮ 4 ਵਜੇ ਐੱਨ.ਡੀ.ਏ. ਦੀ ਵੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਐੱਨ.ਡੀ.ਏ. ਸੈਸ਼ਨ ਲਈ ਰਣਨੀਤੀ ਬਣਾਏਗੀ।

Also Read: ਸੁਲਤਾਨਪੁਰ ਲੋਧੀ ਵਿਖੇ ਰਾਤ 8 ਵਜੇ ਦੇ ਕਰੀਬ ਹਥਿਆਰ ਬੰਦ ਲੁਟੇਰਿਆਂ ਵਲੋਂ ਸੁਪਰ ਸਟੋਰ ’ਤੇ ਲੁੱਟਮਾਰ

ਇਧਰ, ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ 29 ਨਵੰਬਰ ਨੂੰ ਸਵੇਰੇ 10 ਵਜੇ ਵਿਰੋਧੀ ਪਾਰਟੀਆਂ ਦੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿਚ ਰਾਹੁਲ ਗਾਂਧੀ ਵੀ ਸ਼ਾਮਲ ਹੋਣਗੇ। ਮੰਨਿਆ ਜਾ ਰਿਹਾ ਹੈ ਕਿ ਵਿਰੋਧੀ ਪਾਰਟੀਆਂ ਦੀ ਮੀਟਿੰਗ ਵਿਚ ਮਹਿੰਗਾਈ ਸਮੇਤ ਕਿਸਾਨਾਂ ਦੇ ਮੁੱਦੇ ਅਤੇ ਕੋਵਿਡ-19 ਨਾਲ ਪੀੜਤਾਂ ਨੂੰ ਮੁਆਵਜ਼ੇ ਵਰਗੇ ਮੁੱਦਿਆਂ 'ਤੇ ਚਰਚਾ ਹੋ ਸਕਦੀ ਹੈ। ਕਾਂਗਰਸ ਨੇ ਪਹਿਲਾਂ ਹੀ ਆਪਣੇ ਲੋਕ ਸਭਾ ਸੰਸਦ ਮੈਂਬਰਾਂ ਲਈ ਤਿੰਨ ਲਾਈਨ ਦਾ ਵ੍ਹਿਪ ਜਾਰੀ ਕਰ ਦਿੱਤਾ ਹੈ। ਇਸ ਦੇ ਤਹਿਤ ਸਾਰੇ ਸੰਸਦ ਮੈਂਬਰਾਂ 29 ਨਵੰਬਰ ਨੂੰ ਸਦਨ ਵਿਚ ਮੌਜੂਦ ਰਹਿਣ ਲਈ ਕਿਹਾ ਗਿਆ ਹੈ, ਜਦੋਂ ਲੋਕ ਸਭਾ ਵਿਚ ਖੇਤੀ ਬਿੱਲ ਪੇਸ਼ ਕੀਤੇ ਜਾਣਗੇ।

In The Market