LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

‘ਅਗਨੀਪੱਥ ਭਰਤੀ ਯੋਜਨਾ’ ਦਾ ਐਲਾਨ, ਜਾਣੋ ਕੀ ਹੈ ਇਸ ਯੋਜਨਾ ਦਾ ਮਤਲਬ

14j rajnath

ਨਵੀਂ ਦਿੱਲੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤਿੰਨੋਂ ਸੈਨਾ ਦੇ ਮੁਖੀਆਂ ਦੀ ਮੌਜੂਦਗੀ ’ਚ ਅੱਜ ਯਾਨੀ ਕਿ ਮੰਗਲਵਾਰ ਨੂੰ ਅਗਨੀਪੱਥ ਯੋਜਨਾ ਦਾ ਐਲਾਨ ਕੀਤਾ। ਇਸ ਯੋਜਨਾ ਤਹਿਤ ਨੌਜਵਾਨਾਂ ਨੂੰ ਭਾਰਤੀ ਫ਼ੌਜ ’ਚ ਸੇਵਾ ਦਾ ਮੌਕਾ ਮਿਲੇਗਾ। ਇਸ ਦੌਰਾਨ ਰਾਜਨਾਥ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ’ਚ ਭਾਰਤੀ ਰੱਖਿਆ ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਕਈ ਅਹਿਮ ਫ਼ੈਸਲੇ ਲਏ ਗਏ ਹਨ। ਅਗਨੀਪੱਥ ਨਾਮੀ ਇਕ ਯੋਜਨਾ ਲਿਆ ਰਹੇ ਹਾਂ, ਜਿਸ ਦੇ ਜ਼ਰੀਏ ਫ਼ੌਜ ਦਾ ਆਧੁਨਿਕੀਕਰਨ ਕੀਤਾ ਜਾਵੇਗਾ। 

Also Read: ਲਾਰੈਂਸ ਗੈਂਗ ਦੇ 2 ਗੁਰਗੇ ਗ੍ਰਿਫਤਾਰ: ਗੋਲਡੀ ਬਰਾੜ ਦੇ ਸੰਪਰਕ 'ਚ ਸਨ ਹਰਿਆਣਾ ਦੇ ਦੋਵਾਂ ਗੈਂਗਸਟਰ

ਰਾਜਨਾਥ ਸਿੰਘ ਨੇ ਕਿਹਾ ਕਿ ਅਗਨੀਪੱਥ ਭਰਤੀ ਯੋਜਨਾ ਤਹਿਤ ਫ਼ੌਜ ’ਚ 4 ਸਾਲ ਲਈ ਨੌਜਵਾਨਾਂ ਨੂੰ ਭਰਤੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੂੰ ਨੌਕਰੀ ਛੱਡਦੇ ਸਮੇਂ ਸੇਵਾ ਨਿਧੀ ਪੈਕੇਜ ਮਿਲੇਗਾ। ਇਸ ਯੋਜਨਾ ਤਹਿਤ ਫ਼ੌਜ ’ਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਨੂੰ ‘ਅਗਨੀਵੀਰ’ ਕਿਹਾ ਜਾਵੇਗਾ। ਰਾਜਨਾਥ ਸਿੰਘ ਨੇ ਕਿਹਾ ਕਿ ਦੇਸ਼ ਦੀ ਸੇਵਾ ਦੀ ਭਾਵਨਾ ਰੱਖਣ ਵਾਲੇ ਨੌਜਵਾਨਾਂ ਨੂੰ ਮੌਕਾ ਮਿਲੇਗਾ। ਇਸ ਯੋਜਨਾ ਤਹਿਤ ਭਰਤੀ ਕੀਤੇ ਗਏ ਜ਼ਿਆਦਾਤਰ ਜਵਾਨਾਂ ਨੂੰ ਚਾਰ ਸਾਲ ਬਾਅਦ ਮੁਕਤ ਕਰ ਦਿੱਤਾ ਜਾਵੇਗਾ। ਹਾਲਾਂਕਿ ਕੁਝ ਜਵਾਨ ਆਪਣੀ ਨੌਕਰੀ ਜਾਰੀ ਰੱਖਣ ਸਕਣਗੇ। ਇਸ ਭਰਤੀ ਲਈ 17.5 ਸਾਲ ਤੋਂ 21 ਸਾਲ ਤੱਕ ਦੇ ਨੌਜਵਾਨਾਂ ਨੂੰ ਮੌਕਾ ਮਿਲੇਗਾ। ਸਿਖਲਾਈ 6 ਮਹੀਨਿਆਂ ਤੱਕ ਹੋਵੇਗੀ।

Also Read: ਲਾਰੈਂਸ ਦੇ ਪ੍ਰੋਡਕਸ਼ਨ ਵਾਰੰਟ ਨੂੰ ਲੈ ਕੇ ਪੰਜਾਬ ਤੇ ਦਿੱਲੀ ਪੁਲਿਸ ਪਟਿਆਲਾ ਹਾਊਸ 'ਚ ਆਹਮੋ-ਸਾਹਮਣੇ, ਮੰਗ ਰਹੇ ਰਿਮਾਂਡ

ਰਾਜਨਾਥ ਸਿੰਘ ਨੇ ਕਿਹਾ ਕਿ ਅਗਨੀਪੱਥ ਯੋਜਨਾ ਨਾਲ ਰੁਜ਼ਗਾਰ ਦੇ ਮੌਕੇ ਵੱਧਣਗੇ। ਇਸ ਯੋਜਨਾ ਤਹਿਤ ਨੌਜਵਾਨਾਂ ਕੋਲ ਇਕ ਮੌਕਾ ਹੈ, ਜਦੋਂ ਉਹ ਆਪਣੇ ਦੇਸ਼ ਦੀ ਸੇਵਾ ਕਰ ਸਕਣਗੇ। ਪੂਰਾ ਦੇਸ਼ ਫ਼ੌਜੀਆਂ ਨੂੰ ਸਨਮਾਨ ਦੇ ਨਜ਼ਰੀਏ ਨਾਲ ਵੇਖਦਾ ਹੈ।

In The Market