LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

10 ਸਤੰਬਰ ਦੀ ਬੈਠਕ ਤੋਂ ਪਹਿਲਾ ਬਲਬੀਰ ਸਿੰਘ ਰਾਜੇਵਾਲ ਦਾ ਸਿਆਸੀ ਪਾਰਟੀਆਂ ਨਾਂ ਸੁਨੇਹਾ

9s balbir

ਨਵੀਂ ਦਿੱਲੀ- ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਬਣੀਆਂ ਪੰਜਾਬ ਦੀਆਂ 32 ਕਿਸਾਨਾਂ ਜਥੇਬੰਦੀਆਂ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਚਾਰ-ਚਰਚਾ ਕਰਨ ਦੇ ਸੱਦੇ ਨੂੰ ਕਬੂਲਦਿਆਂ ਭਾਜਪਾ ਨੂੰ ਛੱਡ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਬੈਠਕ ਦਾ ਸੱਦਾ ਦਿੱਤਾ ਹੈ। ਇਹ ਬੈਠਕ ਚੰਡੀਗੜ੍ਹ ਦੇ ਸੈਕਟਰ-36 ’ਚ ਪੀਪਲਜ਼ ਕਨਵੈਨਸ਼ਨ ਹਾਲ ’ਚ ਭਲਕੇ ਸੱਦੀ ਗਈ। 

ਪੜੋ ਹੋਰ ਖਬਰਾਂ: ਪੰਜਾਬ ਭਵਨ 'ਚ DGP ਦਿਨਕਰ ਗੁਪਤਾ ਦੀ ਅਹਿਮ ਬੈਠਕ, ਮੰਤਰੀ ਤੇ ਵਿਧਾਇਕ ਵੀ ਮੌਜੂਦ

ਇਸ ਬੈਠਕ ਤੋਂ ਪਹਿਲਾਂ ਕਿਸਾਨ ਆਗੂ ਬਲਬੀਰ ਰਾਜੇਵਾਲ ਨੇ ਲਾਈਵ ਹੋ ਕੇ ਸਿਆਸੀ ਪਾਰਟੀਆਂ ਨੂੰ ਤਾਕੀਦ ਕੀਤੀ ਹੈ ਕਿ ਬੈਠਕ ’ਚ ਸ਼ਾਮਲ ਹੋਣ ਤੋਂ ਪਹਿਲਾਂ ਆਪਣੀ-ਆਪਣੀ ਪਾਰਟੀ ਦੇ 5-5 ਨੁਮਾਇੰਦਿਆਂ ਦੀ ਸੂਚੀ, ਜੋ ਭਲਕੇ ਬੈਠਕ ’ਚ ਸ਼ਾਮਲ ਹੋਣਗੇ, ਜਥੇਬੰਦੀਆਂ ਨੂੰ ਸੌਂਪੀ ਜਾਵੇ। ਇਸ ਤੋਂ ਇਲਾਵਾ ਰਾਜੇਵਾਲ ਨੇ ਕਿਹਾ ਕਿ ਪੰਜਾਬ ’ਚ ਅਜੇ ਵੀ ਵਿਧਾਨ ਸਭਾ ਚੋਣਾਂ ’ਚ ਕਈ ਮਹੀਨੇ ਬਾਕੀ ਰਹਿੰਦੇ ਹਨ, ਜਿਸ ਕਾਰਨ ਸਿਆਸੀ ਪਾਰਟੀਆਂ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਧਿਆਨ ’ਚ ਰੱਖਦਿਆਂ ਹੋਇਆ ਸਿਆਸੀ ਸਮਾਗਮਾਂ ਲਈ ਕੋਈ ਨਵਾਂ ਪਲਾਨ ਬਣਾਉਣਾ ਚਾਹੀਦਾ ਹੈ, ਤਾਂ ਜੋ ਪੰਜਾਬ ਦਾ ਮਾਹੌਲ ਖ਼ਰਾਬ ਨਾ ਹੋਵੇ।

ਪੜੋ ਹੋਰ ਖਬਰਾਂ: ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਨਫਰਤੀ ਅਪਰਾਧ ਦਾ ਸ਼ੱਕ

In The Market