LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Bank Holidays in Sept 2023: ਸਤੰਬਰ ਮਹੀਨੇ 16 ਦਿਨ ਬੰਦ ਰਹਿਣਗੇ ਬੈਂਕ, RBI ਨੇ ਜਾਰੀ ਕੀਤੀ ਛੁੱਟੀਆਂ ਦੀ ਲਿਸਟ

bank145

ਨਵੀਂ ਦਿੱਲੀ: ਜੇਕਰ ਤੁਸੀਂ ਸਤੰਬਰ 'ਚ ਬੈਂਕ ਨਾਲ ਜੁੜਿਆ ਕੋਈ ਕੰਮ ਕਰਨਾ ਚਾਹੁੰਦੇ ਹੋ ਤਾਂ ਪਹਿਲਾਂ ਇਨ੍ਹਾਂ ਛੁੱਟੀਆਂ 'ਤੇ ਨਜ਼ਰ ਮਾਰੋ, ਨਹੀਂ ਤਾਂ ਤੁਹਾਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਕਿਓਂਕਿ ਇਸ ਵਾਰ ਬੈਂਕਾਂ ਵਿੱਚ ਅੱਧੇ ਮਹੀਨੇ ਤੋਂ ਵੱਧ ਸਮੇਂ ਤੱਕ ਲਈ ਜਿੰਦਰੇ ਹੀ ਲਟਕਦੇ ਨਜ਼ਰ ਆਉਂਣਗੇ। ਦਰਅਸਲ ਭਾਰਤੀ ਰਿਜ਼ਰਵ ਬੈਂਕ ਹਰ ਮਹੀਨੇ ਸਾਰੇ ਬੈਂਕਾਂ ਲਈ ਛੁੱਟੀਆਂ ਦੀ ਸੂਚੀ ਜਾਰੀ ਕਰਦਾ ਹੈ। ਇਸ ਵਾਰ ਵੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਨੂੰ ਦੇਖ ਕੇ ਬੈਂਕ ਕਰਮਚਾਰੀ ਖੁਸ਼ ਹਨ। ਹਾਲਾਂਕਿ ਇਸ ਦਾ ਅਸਰ ਆਮ ਲੋਕਾਂ ਦੇ ਕੰਮਾਂ ਉੱਤੇ ਜਰੂਰ ਹੋ ਸਕਦਾ ਹੈ।

ਸੈਂਟਰਲ ਬੈਂਕ ਨੇ ਵੈੱਬਸਾਈਟ 'ਤੇ ਸੂਚੀ ਜਾਰੀ 

RBI ਹਰ ਮਹੀਨੇ ਵੈੱਬਸਾਈਟ 'ਤੇ ਛੁੱਟੀਆਂ ਦੀ ਸੂਚੀ ਅਪਲੋਡ ਕਰਦਾ ਹੈ। ਵੈੱਬਸਾਈਟ ਮੁਤਾਬਕ ਇਸ ਵਾਰ ਸਤੰਬਰ 2023 'ਚ ਬੈਂਕਾਂ 'ਚ 16 ਦਿਨਾਂ ਦੀਆਂ ਛੁੱਟੀਆਂ ਹੋਣਗੀਆਂ। ਇਨ੍ਹਾਂ ਛੁੱਟੀਆਂ ਵਿੱਚ ਵੱਖ-ਵੱਖ ਰਾਜਾਂ ਦੇ ਤਿਉਹਾਰਾਂ ਅਤੇ ਸਮਾਗਮਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੂਜੇ-ਚੌਥੇ ਸ਼ਨੀਵਾਰ ਸਮੇਤ ਐਤਵਾਰ ਦੀ ਛੁੱਟੀ ਵੀ ਜੋੜ ਦਿੱਤੀ ਗਈ ਹੈ। ਹਰ ਰਾਜ ਦੇ ਤਿਉਹਾਰ ਵੱਖਰੇ ਹੁੰਦੇ ਹਨ, ਇਸ ਲਈ ਛੁੱਟੀਆਂ ਦੀ ਗਿਣਤੀ ਵਧ ਜਾਂ ਘਟ ਸਕਦੀ ਹੈ।

ਸੁਵਿਧਾਵਾਂ ਆਨਲਾਈਨ ਜਾਰੀ 

ਹਾਲਾਂਕਿ, ਛੁੱਟੀਆਂ ਨੂੰ ਲੈ ਕੇ ਜ਼ਿਆਦਾ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਜ਼ਿਆਦਾਤਰ ਬੈਂਕਾਂ ਦੀਆਂ ਸਾਰੀਆਂ ਸੁਵਿਧਾਵਾਂ ਆਨਲਾਈਨ ਉਪਲਬਧ ਹਨ।ਤੁਸੀਂ ਘਰ ਬੈਠੇ ਬੈਂਕਾਂ ਨਾਲ ਸਬੰਧਤ ਕੋਈ ਵੀ ਕੰਮ ਆਸਾਨੀ ਨਾਲ ਕਰ ਸਕਦੇ ਹੋ। ਇਸ ਤੋਂ ਇਲਾਵਾ ਨੈੱਟ ਬੈਂਕਿੰਗ ਵੀ ਵਧੀਆ ਵਿਕਲਪ ਹੈ। ਤੁਸੀਂ ਆਪਣੇ ਮੋਬਾਈਲ ਵਿੱਚ ਬੈਂਕਾਂ ਦੀ ਛੁੱਟੀਆਂ ਦੀ ਸੂਚੀ ਵੀ ਦੇਖ ਸਕਦੇ ਹੋ।

In The Market