LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਿਸਾਨਾਂ ਅੱਗੇ ਝੁਕੀ ਸਰਕਾਰ, ਲਾਠੀਚਾਰਜ ਮਾਮਲੇ 'ਚ SDM ਆਯੁਸ਼ ਸਿਨ੍ਹਾ ਦੀ ਇਕ ਮਹੀਨੇ ਲਈ 'ਛੁੱਟੀ'

11s dead

ਚੰਡੀਗੜ੍ਹ: ਹਰਿਆਣਾ ਦੇ ਕਰਨਾਲ ਵਿੱਚ ਪੰਜ ਦਿਨਾਂ ਤੋਂ ਚੱਲ ਰਿਹਾ ਕਿਸਾਨਾਂ ਦਾ ਵਿਰੋਧ ਅੱਜ ਖ਼ਤਮ ਹੋ ਸਕਦਾ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਿਸਾਨ ਆਗੂਆਂ ਦਰਮਿਆਨ ਹੋਈ ਮੀਟਿੰਗ ਵਿੱਚ ਸਹਿਮਤੀ ਬਣ ਗਈ ਹੈ।

ਪੜੋ ਹੋਰ ਖਬਰਾਂ: ਗੁਰਦਾਸਪੁਰ ਪੁਲਿਸ ਵਲੋਂ ਚੋਰੀ ਦੇ 30 ਮੋਟਰਸਾਈਕਲਾਂ ਸਣੇ ਤਿੰਨ ਗ੍ਰਿਫ਼ਤਾਰ

ਇਸ ਦੌਰਾਨ ਸਿੰਜਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ (ਏਸੀਐਸ) ਦੇਵੇਂਦਰ ਸਿੰਘ ਨੇ ਕਿਹਾ ਕਿ ਸੇਵਾਮੁਕਤ ਜੱਜ ਲਾਠੀਚਾਰਜ ਦੌਰਾਨ ਕਿਸਾਨ ਦੀ ਮੌਤ ਦੀ ਨਿਆਂਇਕ ਜਾਂਚ ਕਰਨਗੇ। ਇਸ ਦੇ ਨਾਲ ਹੀ ਮ੍ਰਿਤਕ ਕਿਸਾਨ ਦੇ ਪਰਿਵਾਰ ਦੇ ਦੋ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ।

ਪੜੋ ਹੋਰ ਖਬਰਾਂ: ਮੁਲਾਜ਼ਮਾਂ ਦੀ ਰੈਲੀ ਨਾਲ ਜੁੜੀ ਵੱਡੀ ਖਬਰ, 20 ਸਤੰਬਰ ਨੂੰ ਹੋਵੇਗੀ ਮੁੱਖ ਮੰਤਰੀ ਨਾਲ ਮੀਟਿੰਗ

ਇੰਨਾ ਹੀ ਨਹੀਂ, ਜਦੋਂ ਤੱਕ ਜਾਂਚ ਪੂਰੀ ਨਹੀਂ ਹੋ ਜਾਂਦੀ, ਐਸਡੀਐਮ ਆਯੂਸ਼ ਸਿਨਹਾ (SDM Ayush Sinha) ਛੁੱਟੀ 'ਤੇ ਰਹਿਣਗੇ। ਇਸ ਤੋਂ ਇਲਾਵਾ ਸਿੰਚਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ (ਏਸੀਐਸ) ਦੇਵੇਂਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਦੇ ਦੋ ਲੋਕਾਂ ਨੂੰ ਇੱਕ ਹਫ਼ਤੇ ਵਿੱਚ ਨੌਕਰੀਆਂ ਮਿਲ ਜਾਣਗੀਆਂ। ਇਸ ਦੌਰਾਨ ਸੂਬਾ ਪ੍ਰਧਾਨ (ਬੀਕੇਯੂ ਹਰਿਆਣਾ) ਗੁਰਨਾਮ ਸਿੰਘ ਚੜੂਨੀ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਸੁਸ਼ੀਲ ਕਾਜਲ ਦੇ ਪਰਿਵਾਰਕ ਮੈਂਬਰਾਂ ਨੂੰ ਡੀਸੀ ਰੇਟ 'ਤੇ ਦੋ ਨੌਕਰੀਆਂ ਮਿਲਣਗੀਆਂ।

ਪੜੋ ਹੋਰ ਖਬਰਾਂ: ਅਮਰੀਕਾ 'ਚ ਗੋਲੀ ਲੱਗਣ ਕਾਰਨ ਹੁਸ਼ਿਆਰਪੁਰ ਦੇ ਨੌਜਵਾਨ ਦੀ ਮੌਤ

ਇਸ ਦੇ ਨਾਲ, ਉਨ੍ਹਾਂ ਨੇ ਕਿਹਾ ਕਿ ਜੇ ਪ੍ਰਸ਼ਾਸਨ ਨੇ ਐਸਡੀਐਮ ਦੇ ਵਿਰੁੱਧ ਐਫਆਈਆਰ ਦਰਜ ਕਰਦਾ ਹੈ ਤਾਂ ਉਸ ਦੇ ਬਚਣ ਦੀ ਵਧੇਰੇ ਸੰਭਾਵਨਾ ਹੈ, ਇਸ ਲਈ ਹਾਈ ਕੋਰਟ ਦੇ ਰਿਟਾਇਰਡ ਜੱਜ ਮਾਮਲੇ ਦੀ ਜਾਂਚ ਕਰਨਗੇ। ਇਸ ਦੇ ਨਾਲ ਹੀ, ਚੜੂਨੀ ਨੇ ਕਿਹਾ ਕਿ ਮੀਟਿੰਗ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਨੇਤਾਵਾਂ ਨਾਲ ਗੱਲਬਾਤ ਕੀਤੀ ਗਈ ਸੀ। ਸਾਡੀਆਂ ਮੰਗਾਂ ਮੰਨ ਲਈਆਂ ਗਈਆਂ ਹਨ।

In The Market