LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਿਸਾਨ ਆਗੂ ਗੁਰਨਾਮ ਚਢੂਨੀ ਦਾ ਵੱਡਾ ਬਿਆਨ, 26 ਨਵੰਬਰ ਨੂੰ ਹੋ ਸਕਦੈ ਸੰਸਦ ਵੱਲ ਕੂਚ

7n chaduni

ਰੋਹਤਕ- ਕਿਸਾਨ 26 ਨਵੰਬਰ ਨੂੰ ਪਾਰਲੀਮੈਂਟ ਵੱਲ ਕੂਚ ਕਰ ਸਕਦੇ ਹਨ। ਅੱਜ ਰੋਹਤਕ ਮਕਰੌਲੀ ਟੋਲ ਪਲਾਜ਼ਾ 'ਤੇ ਹੋਈ ਕਿਸਾਨ ਪੰਚਾਇਤ 'ਚ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੱਲ ਭਾਜਪਾ ਸੰਸਦ ਮੈਂਬਰ ਅਰਵਿੰਦ ਸ਼ਰਮਾ ਦੇ ਵਿਵਾਦਿਤ ਬਿਆਨ ਉੱਤੇ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਕਿਸਾਨ ਪੰਚਾਇਤ ਵਿਚ ਸੈਂਕੜੇ ਲੋਕ ਸ਼ਾਮਲ ਹੋਏ ਸਨ, ਜਿਨ੍ਹਾਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਤੇ ਕਿਸਾਨ ਅੰਦੋਲਨ ਨਾਲ ਜੁੜੀ ਰਣਨੀਤੀ ਉੱਤੇ ਮੰਥਨ ਕੀਤਾ।

Also Read: ਪੰਜਾਬ ਪੁਲਿਸ 'ਚ ਫੇਰਬਦਲ, 8 PPS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

ਮਕਰੌਲੀ ਟੋਲ ਪਲਾਜ਼ਾ ਉੱਤੇ ਪੰਚਾਇਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ 26 ਨਵੰਬਰ ਨੂੰ ਸੰਵਿਧਾਨ ਦਿਵਸ ਹੈ ਤੇ ਪੰਚਾਇਤ ਵਿਚ ਫੈਸਲਾ ਲਿਆ ਗਿਆ ਹੈ ਕਿ ਜੇਕਰ ਸੰਯੁਕਤ ਮੋਰਚਾ ਆਗਿਆ ਦੇਵੇਗਾ ਤਾਂ ਅੰਦੋਲਨ ਕਰ ਰਹੇ ਕਿਸਾਨ ਉਸ ਦਿਨ ਸੰਸਦ ਤੱਕ ਕੂਚ ਕਰਨਗੇ। ਜੇਕਰ ਸੰਯੁਕਤ ਕਿਸਾਨ ਮੋਰਚਾ ਆਗਿਆ ਨਹੀਂ ਦੇਵੇਗਾ ਤਾਂ ਇਹ ਪ੍ਰੋਗਰਾਮ ਟਾਲ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕੱਲ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਅਰਵਿੰਦ ਸ਼ਰਮਾ ਨੇ ਅੱਖਾਂ ਕੱਢਣ ਤੇ ਹੱਥ ਵੱਢਣ ਵਾਲੇ ਬਿਆਨ ਉੱਤੇ ਸੰਸਦ ਮੈਂਬਰ ਸਣੇ ਭਾਜਪਾ ਦੇ ਕਈ ਨੇਤਾਵਾਂ ਉੱਤੇ ਐੱਫਆਈਆਰ ਦਰਜ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਖਰਾਬ ਹੋਈ ਫਸਲ ਦਾ ਮੁਆਵਜ਼ਾ ਤੇ ਬਿਜਲੀ ਦੇ ਟਾਵਰਾਂ ਨਾਲ ਘਿਰੀ ਜ਼ਮੀਨ ਦਾ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਵੇ।

Also Read: ਹਾਫਿਜ਼ ਸਈਦ ਦੇ ਜਮਾਤ-ਉਦ-ਦਾਵਾ ਸੰਗਠਨ ਦੇ 6 ਮੈਂਬਰ ਅੱਤਵਾਦ ਵਿੱਤ ਪੋਸ਼ਣ ਮਾਮਲੇ 'ਚ ਬਰੀ 

In The Market