LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬਿਲਕਿਸ ਦੇ ਦੋਸ਼ੀਆਂ ਦੀ ਰਿਹਾਈ 'ਤੇ ਸੁਪਰੀਮ ਕੋਰਟ ਵਲੋਂ ਕੇਂਦਰ ਤੇ ਗੁਜਰਾਤ ਸਰਕਾਰ ਨੂੰ ਨੋਟਿਸ

25 aug bilkis bano1

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬਿਲਕਿਸ ਬਾਨੋ ਕੇਸ ਦੇ ਦੋਸ਼ੀਆਂ ਦੀ ਰਿਹਾਈ ਵਿਰੁੱਧ ਦਾਇਰ ਪਟੀਸ਼ਨ 'ਤੇ ਗੁਜਰਾਤ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਸੁਣਵਾਈ ਦੋ ਹਫ਼ਤਿਆਂ ਬਾਅਦ ਹੋਵੇਗੀ। ਦਰਅਸਲ, ਗੁਜਰਾਤ ਸਰਕਾਰ ਨੇ ਬਿਲਕਿਸ ਬਾਨੋ ਕੇਸ ਦੇ ਸਾਰੇ 11 ਦੋਸ਼ੀਆਂ ਨੂੰ ਸੰਵਿਧਾਨਕ ਅਧਿਕਾਰ ਤਹਿਤ ਰਿਹਾਅ ਕਰ ਦਿੱਤਾ ਸੀ। ਗੁਜਰਾਤ ਸਰਕਾਰ ਦੇ ਇਸ ਫੈਸਲੇ ਦੀ ਕਾਫੀ ਆਲੋਚਨਾ ਵੀ ਹੋ ਰਹੀ ਹੈ। ਇਸ ਫੈਸਲੇ 'ਤੇ ਵਿਰੋਧੀ ਧਿਰ ਦੇ ਨਾਲ-ਨਾਲ ਭਾਜਪਾ ਦੇ ਸਾਰੇ ਨੇਤਾਵਾਂ ਨੇ ਵੀ ਸਵਾਲ ਖੜ੍ਹੇ ਕੀਤੇ ਹਨ।

Also Read: Good News! ਰਾਜੂ ਸ਼੍ਰੀਵਾਸਤਵ 15 ਦਿਨਾਂ ਬਾਅਦ ਹੋਸ਼ 'ਚ ਆਏ, ਬਿਹਤਰ ਹੋ ਰਹੀ ਕਾਮੇਡੀਅਨ ਦੀ ਸਿਹਤ

ਗੁਜਰਾਤ ਸਰਕਾਰ ਦੇ ਇਸ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਸਮਾਜਿਕ ਕਾਰਕੁਨ ਸੁਭਾਸ਼ਿਨੀ ਅਲੀ ਸਮੇਤ ਚਾਰ ਲੋਕਾਂ ਨੇ ਗੁਜਰਾਤ ਸਰਕਾਰ ਦੇ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਸਵਾਲ ਇਹ ਹੈ ਕਿ ਕੀ ਗੁਜਰਾਤ ਦੇ ਨਿਯਮਾਂ ਤਹਿਤ ਦੋਸ਼ੀ ਛੋਟ ਦੇ ਹੱਕਦਾਰ ਹਨ ਜਾਂ ਨਹੀਂ? ਸਾਨੂੰ ਇਹ ਦੇਖਣਾ ਹੋਵੇਗਾ ਕਿ ਛੋਟ ਦਿੰਦੇ ਸਮੇਂ ਇਸ ਨੂੰ ਧਿਆਨ ਵਿੱਚ ਰੱਖਿਆ ਗਿਆ ਸੀ ਜਾਂ ਨਹੀਂ।

ਗੁਜਰਾਤ ਸਰਕਾਰ ਨੇ ਕਮੇਟੀ ਦੀ ਸਿਫਾਰਿਸ਼ 'ਤੇ ਇਹ ਫੈਸਲਾ ਲਿਆ
ਗੁਜਰਾਤ ਦੇ ਗੋਧਰਾ ਵਿੱਚ 2002 ਵਿੱਚ ਹੋਏ ਦੰਗਿਆਂ ਤੋਂ ਬਾਅਦ ਬਿਲਕਿਸ ਬਾਨੋ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ ਸੀ। ਉਸ ਦੇ ਪਰਿਵਾਰ ਦੇ 7 ਲੋਕਾਂ ਦੀ ਵੀ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ 2008 ਵਿੱਚ 11 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇਨ੍ਹਾਂ ਵਿੱਚੋਂ ਇੱਕ ਦੋਸ਼ੀ ਨੇ ਰਿਹਾਈ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਅਦਾਲਤ ਨੇ ਰਿਹਾਈ ਦਾ ਫੈਸਲਾ ਗੁਜਰਾਤ ਸਰਕਾਰ 'ਤੇ ਛੱਡ ਦਿੱਤਾ ਸੀ। ਗੁਜਰਾਤ ਸਰਕਾਰ ਨੇ ਰਿਹਾਈ ਬਾਰੇ ਫੈਸਲਾ ਲੈਣ ਲਈ ਇੱਕ ਕਮੇਟੀ ਬਣਾਈ ਸੀ। ਇਸ ਕਮੇਟੀ ਦੀ ਰਿਪੋਰਟ 'ਤੇ ਸਾਰੇ ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।

ਕੀ ਹੈ ਮਾਮਲਾ?
27 ਫਰਵਰੀ 2002 ਨੂੰ ਗੁਜਰਾਤ ਦੇ ਗੋਧਰਾ ਸਟੇਸ਼ਨ 'ਤੇ ਸਾਬਰਮਤੀ ਐਕਸਪ੍ਰੈਸ ਦੇ ਡੱਬੇ ਨੂੰ ਸਾੜ ਦਿੱਤਾ ਗਿਆ ਸੀ। ਕਾਰਸੇਵਕ ਇਸ ਟਰੇਨ ਰਾਹੀਂ ਅਯੁੱਧਿਆ ਤੋਂ ਪਰਤ ਰਹੇ ਸਨ। ਇਸ ਕਾਰਨ ਕੋਚ ਵਿੱਚ ਬੈਠੇ 59 ਕਾਰ ਸੇਵਕਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਗੁਜਰਾਤ ਵਿੱਚ ਦੰਗੇ ਭੜਕ ਗਏ। ਦੰਗਿਆਂ ਤੋਂ ਬਚਣ ਲਈ ਬਿਲਕਿਸ ਬਾਨੋ ਆਪਣੀ ਧੀ ਅਤੇ ਪਰਿਵਾਰ ਸਮੇਤ ਪਿੰਡ ਛੱਡ ਗਈ ਸੀ।

Also Read: ਆਸ਼ੂ ਤੋਂ ਬਾਅਦ ਉਨ੍ਹਾਂ ਦੇ ਪੀਏ 'ਤੇ ਕੱਸਿਆ ਸ਼ਿਕੰਜਾ, ਭਗੌੜੇ ਮੀਨੂੰ ਮਲਹੋਤਰਾ ਦੀਆਂ ਲੁਧਿਆਣਾ 'ਚ ਕਈ ਜਾਇਦਾਦਾਂ

3 ਮਾਰਚ 2002 ਨੂੰ 20-30 ਲੋਕਾਂ ਦੀ ਭੀੜ ਨੇ ਤਲਵਾਰਾਂ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ ਜਿੱਥੇ ਬਿਲਕਿਸ ਬਾਨੋ ਅਤੇ ਉਸਦਾ ਪਰਿਵਾਰ ਲੁਕਿਆ ਹੋਇਆ ਸੀ। ਭੀੜ ਨੇ ਬਿਲਕਿਸ ਬਾਨੋ ਨਾਲ ਬਲਾਤਕਾਰ ਕੀਤਾ। ਬਿਲਕਿਸ ਉਸ ਸਮੇਂ 5 ਮਹੀਨੇ ਦੀ ਗਰਭਵਤੀ ਸੀ। ਇੰਨਾ ਹੀ ਨਹੀਂ ਉਸ ਦੇ ਪਰਿਵਾਰ ਦੇ 7 ਮੈਂਬਰਾਂ ਦਾ ਵੀ ਕਤਲ ਕਰ ਦਿੱਤਾ ਗਿਆ। ਬਾਕੀ 6 ਮੈਂਬਰ ਉਥੋਂ ਫ਼ਰਾਰ ਹੋ ਗਏ ਸਨ।

ਇਨ੍ਹਾਂ ਦੋਸ਼ੀਆਂ ਨੂੰ ਕੀਤਾ ਗਿਆ ਰਿਹਾਅ
ਇਸ ਮਾਮਲੇ ਵਿੱਚ ਸੀਬੀਆਈ ਅਦਾਲਤ ਨੇ 11 ਨੂੰ ਦੋਸ਼ੀ ਠਹਿਰਾਉਂਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਪਰ ਹੁਣ ਗੁਜਰਾਤ ਸਰਕਾਰ ਦੇ ਫੈਸਲੇ ਤੋਂ ਬਾਅਦ ਸਾਰੇ 11 ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਇਸ ਮਾਮਲੇ 'ਚ ਜਿਨ੍ਹਾਂ ਦੋਸ਼ੀਆਂ ਨੂੰ ਰਿਹਾਅ ਕੀਤਾ ਗਿਆ ਹੈ, ਉਨ੍ਹਾਂ 'ਚ ਜਸਵੰਤਭਾਈ ਨਾਈ, ਗੋਵਿੰਦਭਾਈ ਨਾਈ, ਸ਼ੈਲੇਸ਼ ਭੱਟ, ਰਾਧੇਸ਼ਿਆਮ ਸ਼ਾਹ, ਬਿਪਿਨ ਚੰਦਰ ਜੋਸ਼ੀ, ਕੇਸਰਭਾਈ ਵੋਹਨੀਆ, ਪ੍ਰਦੀਪ ਮੋਰਧੀਆ, ਬਕਾਭਾਈ ਵੋਹਨੀਆ, ਰਾਜੂਭਾਈ ਸੋਨੀ, ਮਿਤੇਸ਼ ਭੱਟ ਤੇ ਰਮੇਸ਼ ਚੰਦਨਾ ਸ਼ਾਮਲ ਹਨ।

In The Market