LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦਾ ਯੂ-ਟਰਨ, ਅਸਤੀਫਾ ਲਿਆ ਵਾਪਸ

31d sirsa1

ਨਵੀਂ ਦਿੱਲੀ : ਭਾਜਪਾ ਆਗੂ ਮਨਜਿੰਦਰ ਸਿਰਸਾ (BJP leader Manjinder Sirsa) ਨੇ ਯੂ-ਟਰਨ (U-turn) ਲੈਂਦੇ ਹੋਏ ਆਪਣਾ ਅਸਤੀਫਾ ਵਾਪਸ (resignation is back) ਲੈ ਲਿਆ ਹੈ। ਹੁਣੇ-ਹੁਣੇ ਭਾਜਪਾ ਵਿਚ ਸ਼ਾਮਲ ਹੋਏ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (Delhi Sikh Gurdwara Management Committee) ਦੀ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤਾ ਗਿਆ ਅਸਤੀਫਾ (resignation) ਵਾਪਸ ਲੈ ਲਿਆ ਹੈ। ਤੁਹਾਨੂੰ ਦੱਸ ਦਈਏ ਕਿ ਉਨ੍ਹਾਂ ਨੇ ਆਪਣਾ ਇਹ ਅਸਤੀਫਾ ਭਾਜਪਾ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਦਿੱਤਾ ਸੀ।

ਦੱਸਣਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਸਾਬਕਾ ਪ੍ਰਧਾਨ ਅਤੇ ਦਿੱਲੀ ਤੋਂ ਸਾਬਕਾ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਮਿਲੀ ਹੈ। ਉਹ ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ। ਸੂਤਰਾਂ ਮੁਤਾਬਕ ਉਨ੍ਹਾਂ ਦੀ ਸੁਰੱਖਿਆ 'ਚ ਸੀਆਰਪੀਐੱਫ ਦੇ ਕਮਾਂਡੋ ਹੋਣਗੇ। ਇਹ ਸੁਰੱਖਿਆ ਪ੍ਰਣਾਲੀ ਦਿੱਲੀ, ਪੰਜਾਬ, ਹਰਿਆਣਾ ਵਿਚ ਵਿਸ਼ੇਸ਼ ਤੌਰ 'ਤੇ ਚੌਕਸ ਰਹੇਗੀ।

ਪੰਜਾਬ ਦੀਆਂ ਕਈ ਜਥੇਬੰਦੀਆਂ ਵੱਲੋਂ ਸਿਰਸਾ ’ਤੇ ਹਮਲੇ ਦੀਆਂ ਧਮਕੀਆਂ ਦੇ ਮੱਦੇਨਜ਼ਰ ਇਸ ਦੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ। ਹਾਲ ਹੀ ਵਿੱਚ ਮਨਜਿੰਦਰ ਸਿੰਘ ਸਿਰਸਾ ਨੂੰ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਜਥੇਬੰਦੀ ਸਿੱਖ ਫਾਰ ਜਸਟਿਸ ਵੱਲੋਂ ਵੀ ਧਮਕੀ ਦਿੱਤੀ ਗਈ ਸੀ।

In The Market