LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Breaking News: ਪੁਲ ਦੀ ਰੇਲਿੰਗ ਤੋੜ ਸੁੱਕੀ ਨਦੀ 'ਚ ਜਾ ਡਿੱਗੀ ਬੱਸ, 15 ਲੋਕਾਂ ਦੀ ਮੌਤ, 25 ਜ਼ਖ਼ਮੀ

accident98

MP News: ਮੱਧ ਪ੍ਰਦੇਸ਼ ਦੇ ਖਰਗੋਨ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੰਦੌਰ ਵੱਲ ਜਾ ਰਹੀ ਇੱਕ ਨਿੱਜੀ ਬੱਸ ਹਥਨੀ ਨਦੀ 'ਤੇ ਬਣੇ ਪੁਲ ਤੋਂ ਹੇਠਾਂ ਡਿੱਗ ਗਈ। ਖਰਗੋਨ ਤੋਂ ਕਰੀਬ 40 ਕਿਲੋਮੀਟਰ ਦੂਰ ਦਰਭੰਗਾ 'ਚ ਹੋਏ ਇਸ ਹਾਦਸੇ 'ਚ 15 ਲੋਕਾਂ ਦੀ ਮੌਤ ਹੋ ਗਈ ਹੈ।

ਜਦਕਿ 25 ਦੇ ਕਰੀਬ ਲੋਕ ਜ਼ਖਮੀ ਹੋਏ ਹਨ। ਸੂਬਾ ਸਰਕਾਰ ਨੇ ਹਾਦਸੇ ਵਿੱਚ ਜ਼ਖ਼ਮੀਆਂ ਦੇ ਮੁਫ਼ਤ ਇਲਾਜ ਦੇ ਨਾਲ-ਨਾਲ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਜਾਣਕਾਰੀ ਮੁਤਾਬਕ ਮੰਗਲਵਾਰ ਸਵੇਰੇ ਇਕ ਬੱਸ ਇੰਦੌਰ ਵੱਲ ਜਾ ਰਹੀ ਸੀ। ਬੱਸ ਖਰਗੋਨ ਦੇ ਖਰਗੋਨ ਟੇਮਲਾ ਰੋਡ 'ਤੇ ਦਸਾਂਗਾ ਨੇੜੇ ਪਹੁੰਚੀ ਸੀ ਜਦੋਂ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ। ਬੇਕਾਬੂ ਬੱਸ ਪੁਲ ਤੋਂ ਹੇਠਾਂ ਡਿੱਗ ਗਈ। ਬੱਸ ਦੇ ਪੁਲ ਤੋਂ ਹੇਠਾਂ ਡਿੱਗਣ ਤੋਂ ਬਾਅਦ ਜ਼ੋਰਦਾਰ ਆਵਾਜ਼ ਸੁਣ ਕੇ ਆਸ-ਪਾਸ ਦੇ ਪਿੰਡ ਵਾਸੀ ਮੌਕੇ ਵੱਲ ਭੱਜੇ।

ਮੌਕੇ 'ਤੇ ਪਹੁੰਚੇ ਪਿੰਡ ਵਾਸੀਆਂ ਨੇ ਬੱਸ 'ਚ ਫਸੀਆਂ ਸਵਾਰੀਆਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ ਅਤੇ ਹਾਦਸੇ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਹਰਕਤ ਵਿੱਚ ਆ ਗਈ। ਤੁਰੰਤ ਮੌਕੇ 'ਤੇ ਐਂਬੂਲੈਂਸ ਰਵਾਨਾ ਕੀਤੀ ਗਈ ਅਤੇ ਪੁਲਸ ਟੀਮ ਵੀ ਭੇਜੀ ਗਈ। ਪੁਲਿਸ ਅਤੇ ਐਂਬੂਲੈਂਸ ਦੇ ਮੌਕੇ 'ਤੇ ਪਹੁੰਚਣ ਤੋਂ ਪਹਿਲਾਂ ਹੀ ਪਿੰਡ ਵਾਸੀਆਂ ਨੇ ਕਈ ਜ਼ਖਮੀਆਂ ਨੂੰ ਟਰੈਕਟਰ ਟਰਾਲੀ 'ਚ ਬਿਠਾ ਕੇ ਨਜ਼ਦੀਕੀ ਹਸਪਤਾਲ ਪਹੁੰਚਾਇਆ।

ਜਾਣਕਾਰੀ ਅਨੁਸਾਰ ਡਾਕਟਰਾਂ ਨੇ 14 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਹੋਰ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਇਸ ਸਬੰਧੀ ਖਰਗੋਨ ਦੇ ਐਸਪੀ ਧਰਮਵੀਰ ਸਿੰਘ ਨੇ ਕਿਹਾ ਸੀ ਕਿ ਇਸ ਹਾਦਸੇ ਵਿੱਚ 14 ਲੋਕਾਂ ਦੀ ਮੌਤ ਹੋ ਗਈ ਹੈ ਜਦੋਂਕਿ ਕਰੀਬ 20 ਲੋਕ ਜ਼ਖ਼ਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਇੰਦੌਰ ਵੱਲ ਜਾ ਰਹੀ ਬੱਸ ਵਿੱਚ ਕਰੀਬ 50 ਲੋਕ ਸਵਾਰ ਸਨ। ਬਾਅਦ 'ਚ ਇਕ ਜ਼ਖਮੀ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ, ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 15 ਹੋ ਗਈ। ਜ਼ਖਮੀਆਂ ਦੀ ਗਿਣਤੀ ਵੀ 25 ਤੱਕ ਪਹੁੰਚ ਗਈ ਹੈ।

In The Market