LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਗ੍ਰਹਿ ਮੰਤਰੀ ਸ਼ਾਹ ਨੂੰ ਮਿਲੇ ਕੈਪਟਨ : 5 ਕਿਸਾਨ ਨੇਤਾਵਾਂ ਦੀ ਜਾਨ ਨੂੰ ਦੱਸਿਆ ਖਤਰਾ, ਸਰਹੱਦੀ ਖਤਰੇ ਬਾਰੇ ਕਰਵਾਇਆ ਜਾਣੂ

shah captain

ਨਵੀਂ ਦਿੱਲੀ (ਇੰਟ.)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਮੰਗਲਵਾਰ ਸ਼ਾਮ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿਚ ਪਣਪ ਰਹੇ ਡਰੋਨ ਵਰਗੇ ਤਾਜ਼ਾ ਖਤਰੇ, ਕਿਸਾਨ ਅੰਦੋਲਨ (Peasant movement) ਅਤੇ ਕਿਸਾਨ ਨੇਤਾਵਾਂ (Farmer leaders) ਦੀ ਸੁਰੱਖਿਆ ਨੂੰ ਲੈ ਕੇ ਗੱਲ ਕੀਤੀ। ਉਨ੍ਹਾਂ ਨੇ ਸ਼ਾਹ ਤੋਂ ਸੈਂਟਰਲ ਫੋਰਸ (Central Force) ਦੀਆਂ 25 ਕੰਪਨੀਆਂ ਵੀ ਮੰਗੀਆਂ ਹਨ। ਇਨ੍ਹਾਂ ਦੀ ਤਾਇਨਾਤੀ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਮੋਹਾਲੀ, ਪਟਿਆਲਾ, ਬਠਿੰਡਾ, ਫਗਵਾੜਾ ਅਤੇ ਮੋਗਾ ਵਿਚ ਕਰਨ ਲਈ ਕਿਹਾ। ਕੈਪਟਨ ਨੇ ਦੱਸਿਆ ਕਿ ਸੂਬੇ ਦੇ 5 ਕਿਸਾਨ ਨੇਤਾਵਾਂ ਦੀ ਜਾਨ ਨੂੰ ਖਤਰਾ ਹੈ। ਇਹ ਨੇਤਾ ਪੰਜਾਬ ਅਤੇ ਹਰਿਆਣਾ ਪੁਲਿਸ ਸਕਿਓਰਿਟੀ ਲੈਣ ਤੋਂ ਇਨਕਾਰ ਕਰ ਚੁੱਕੇ ਹਨ। ਇਸ ਲਈ ਕੇਂਦਰ ਇਨ੍ਹਾਂ ਨੇਤਾਵਾਂ ਦੀ ਸੁਰੱਖਿਆ ਦਾ ਇੰਤਜ਼ਾਮ ਕਰੇ।

ਉਨ੍ਹਾਂ ਨੇ ਕਿਹਾ ਕਿ ਕਿਸਾਨ ਅੰਦੋਲਨ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਹੁਣ ਸਰਹੱਦ ਪਾਰ ਤੋਂ ਕਿਸਾਨਾਂ ਨੂੰ ਸਰਕਾਰ ਦੇ ਖਿਲਾਫ ਭੜਕਾਇਆ ਜਾ ਰਿਹਾ ਹੈ। ਉਨ੍ਹਾਂ ਨੇ ਗ੍ਰਹਿ ਮੰਤਰੀ ਤੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਵੀ ਗੁਜ਼ਾਰਿਸ਼ ਕੀਤੀ ਹੈ। ਕੈਪਟਨ ਨੇ ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬਾਰਡਰ ਸਕਿਓਰਿਟੀ ਫੋਰਸ (ਬੀ.ਐੱਸ.ਐੱਫ.) ਨੂੰ ਐਂਟੀ ਡ੍ਰੋਨ ਟੈਕਨਾਲੋਜੀ ਵੀ ਦੇਣ ਦੀ ਮੰਗ ਕੀਤੀ। ਕੈਪਟਨ ਨੇ ਸ਼ਾਹ ਨੂੰ ਜੋ ਜਾਣਕਾਰੀਆਂ ਦਿੱਤੀਆਂ, ਉਨ੍ਹਾਂ ਵਿਚੋਂ ਸਭ ਤੋਂ ਅਹਿਮ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਅੰਦੋਲਨ ਵਿਚ ਸ਼ਾਮਲ ਕਿਸਾਨ ਨੇਤਾਵਾਂ ਦੀ ਜਾਨ ਨੂੰ ਖਤਰਾ ਹੈ। ਉਨ੍ਹਾਂ ਨੇ 5 ਕਿਸਾਨ ਨੇਤਾਵਾਂ ਬਾਰੇ ਦੱਸਿਆ ਕਿ ਜਿਨ੍ਹਾਂ ਦੇ ਖਤਰੇ ਬਾਰੇ ਖੁਫੀਆ ਏਜੰਸੀਆਂ ਕੋਲ ਸਟੀਕ ਇਨਪੁਟ ਹੈ। ਇਨ੍ਹਾਂ ਦੇ ਨਾਂ ਜਨਤਕ ਨਹੀਂ ਕੀਤੇ ਗਏ ਹਨ।

Ready to resign or be dismissed than bow to injustice to farmers': Capt  Amarinder Singh | Cities News,The Indian Express

ਇਸ ਤੋਂ ਇਲਾਵਾ ਕੈਪਟਨ ਨੇ ਪੰਜਾਬ ਵਿਚ ਮੰਦਰਾਂ, ਆਰ.ਐੱਸ.ਐੱਸ. ਬਰਾਂਚ ਅਤੇ ਆਫਿਸ, ਉਨ੍ਹਾਂ ਦੇ ਨੇਤਾ, ਭਾਜਪਾ, ਸ਼ਿਵਸੈਨਾ ਨੇਤਾਵਾਂ ਨਾਲ ਡੇਰਾ, ਨਿਰੰਕਾਰੀ ਭਵਨ ਅਤੇ ਸਮਾਗਮਾਂ ਨੂੰ ਵੀ ਖਤਰਾ ਦੱਸਿਆ। ਉਨ੍ਹਾਂ ਨੇ ਹਾਲ ਹੀ ਵਿਚ ਅੰਮ੍ਰਿਤਸਰ ਤੋਂ ਮਿਲੀ ਧਮਾਕਾਖੇਜ਼ ਸਮੱਗਰੀ ਬਾਰੇ ਵੀ ਗੱਲ ਕੀਤੀ। ਕੈਪਟਨ ਨੇ ਅਮਿਤ ਸ਼ਾਹ ਨਾਲ ਕਿਸਾਨਾਂ ਦੇ ਭਾਰੀ ਵਿਰੋਧ ਦਾ ਕਾਰਣ ਬਣੇ ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਵੀ ਵਾਪਸ ਲੈਣ ਨੂੰ ਕਿਹਾ। ਉਨ੍ਹਾਂ ਨੇ ਕਿਹਾ ਕਿ ਲੰਬੇ ਅੰਦੋਲਨ ਦੀ ਵਜ੍ਹਾ ਨਾਲ ਸਰਹੱਦ ਪਾਰ ਤੋਂ ਉਨ੍ਹਾਂ ਨੂੰ ਸਰਕਾਰ ਦੇ ਖਿਲਾਫ ਭੜਕਾਇਆ ਜਾ ਸਕਦਾ ਹੈ। ਇਸ ਲਈ ਇਸ ਮੁੱਦੇ ਦਾ ਛੇਤੀ ਹੱਲ ਹੋਣਾ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਇਸ ਨਾਲ ਹਾਲਾਤ ਵਿਗੜ ਸਕਦੇ ਹਨ। ਅਮਰਿੰਦਰ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕਰ ਸਕਦੇ ਹਨ।

In The Market