LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਰਣਜੀਤ ਕਤਲ ਮਾਮਲੇ 'ਚ ਸੀਬੀਆਈ ਕੋਰਟ ਵਲੋਂ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ

18o rahim1

ਪੰਚਕੂਲਾ: ਰਣਜੀਤ ਸਿੰਘ ਕਤਲ ਮਾਮਲੇ ਵਿਚ ਸੀਬੀਆਈ ਕੋਰਟ ਵਲੋਂ ਸਜ਼ਾ ਦਾ ਐਲਾਨ ਕੀਤਾ ਗਿਆ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਰਣਜੀਤ ਕਤਲ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਮਾਮਲੇ ਵਿਚ ਬਾਕੀ ਚਾਰਾਂ ਦੋਸ਼ੀਆਂ ਨੂੰ ਵੀ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ।

Also Read: ਜਲੰਧਰ ’ਚ ਵਾਪਰਿਆ ਦਰਦਨਾਕ ਹਾਦਸਾ, ਦੋ ਕੁੜੀਆਂ ਨੂੰ ਕਾਰ ਨੇ ਮਾਰੀ ਟੱਕਰ, 1 ਦੀ ਮੌਤ

ਦੱਸ ਦਈਏ ਕਿ ਮਸ਼ਹੂਰ ਰਣਜੀਤ ਸਿੰਘ ਕਤਲ ਕੇਸ ਵਿੱਚ 19 ਸਾਲਾਂ ਬਾਅਦ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸੋਮਵਾਰ ਨੂੰ ਡੇਰਾਮੁਖੀ ਗੁਰਮੀਤ ਰਾਮ ਰਹੀਮ ਸਿੰਘ ਸਮੇਤ ਪੰਜ ਦੋਸ਼ੀਆਂ ਨੂੰ ਸਜ਼ਾ ਸੁਣਾਈ ਹੈ। ਸੁਰੱਖਿਆ ਦੇ ਮੱਦੇਨਜ਼ਰ ਡੀਸੀਪੀ ਨੇ ਸ਼ਹਿਰ ਵਿੱਚ ਧਾਰਾ-144 ਲਾਗੂ ਕੀਤੀ ਗਈ ਹੈ। ਸ਼ਹਿਰ ਵਿੱਚ ਕੁੱਲ 17 ਨਾਕੇ ਸਥਾਪਤ ਕੀਤੇ ਜਾਣਗੇ ਅਤੇ 700 ਜਵਾਨ ਤਾਇਨਾਤ ਕੀਤੇ ਗਏ ਹਨ। ਆਈਟੀਬੀਪੀ ਦੀਆਂ ਚਾਰ ਟੁਕੜੀਆਂ ਸੀਬੀਆਈ ਕੋਰਟ ਕੰਪਲੈਕਸ ਅਤੇ ਚਾਰਾਂ ਪ੍ਰਵੇਸ਼ ਦੁਆਰਾਂ 'ਤੇ ਤਾਇਨਾਤ ਕੀਤੀਆਂ ਗਈਆਂ ਹਨ। 

Also Read: ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦਾ 130 ਥਾਵਾਂ 'ਤੇ ਅਸਰ, 50 ਟ੍ਰੇਨਾਂ ਦੀ ਆਵਾਜਾਈ ਰੁਕੀ

ਮਿਲੀ ਜਾਣਕਾਰੀ ਮੁਤਾਬਕ ਰਣਜੀਤ ਸਿੰਘ ਕਤਲ ਕਾਂਡ ਦੇ ਮੁੱਖ ਦੋਸ਼ੀ ਡੇਰਾਮੁਖੀ ਗੁਰਮੀਤ ਰਾਮ ਰਹੀਮ ਵੀਡੀਓ ਕਾਨਫਰੰਸਿੰਗ ਰਾਹੀਂ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ, ਜਦੋਂ ਕਿ ਪੁਲਿਸ ਨੇ ਬਾਕੀ ਚਾਰ ਦੋਸ਼ੀਆਂ ਕ੍ਰਿਸ਼ਨਾ ਕੁਮਾਰ, ਅਵਤਾਰ, ਜਸਵੀਰ ਅਤੇ ਸਬਦੀਲ ਨੂੰ ਸਖਤ ਸੁਰੱਖਿਆ ਹੇਠ ਸਿੱਧਾ ਅਦਾਲਤ ਵਿੱਚ ਪੇਸ਼ ਕੀਤਾ। ਇਸ ਮਾਮਲੇ ਵਿੱਚ ਸੀਬੀਆਈ ਨੂੰ 12 ਅਕਤੂਬਰ ਨੂੰ ਹੀ ਸਜ਼ਾ ਸੁਣਾਈ ਜਾਣੀ ਸੀ, ਪਰ ਸਜ਼ਾਯਾਫਤਾ ਡੇਰਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਤਰਫੋਂ ਹਿੰਦੀ ਭਾਸ਼ਾ ਵਿੱਚ ਅੱਠ ਪੰਨਿਆਂ ਦੀ ਅਰਜ਼ੀ ਲਿਖੀ ਗਈ ਸੀ, ਜਿਸ ਵਿੱਚ ਸਜ਼ਾ ਵਿੱਚ ਰਹਿਮ ਦੀ ਅਪੀਲ ਕੀਤੀ ਗਈ ਸੀ। ਉਸਨੇ ਅਰਜ਼ੀ ਵਿੱਚ ਆਪਣੀਆਂ ਬਿਮਾਰੀਆਂ ਅਤੇ ਸਮਾਜਕ ਕਾਰਜਾਂ ਦਾ ਹਵਾਲਾ ਦਿੱਤਾ ਸੀ। ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਫੈਸਲਾ 18 ਅਕਤੂਬਰ ਤੱਕ ਸੁਰੱਖਿਅਤ ਰੱਖ ਲਿਆ ਸੀ।

Also Read: ਰੇਲ ਰੋਕੋ ਅੰਦੋਲਨ ਤੋਂ ਬਾਅਦ ਕਿਸਾਨਾਂ ਨੇ ਆਵਾਜਾਈ ਕੀਤੀ ਬਹਾਲ

ਇਨ੍ਹਾਂ ਧਾਰਾਵਾਂ 'ਚ ਕੋਰਟ ਨੇ ਠਹਿਰਾਇਆ ਸੀ ਦੋਸ਼ੀ
8 ਅਕਤੂਬਰ ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਅਦਾਲਤ ਨੇ ਆਈਪੀਸੀ ਦੀ ਧਾਰਾ 302 (ਕਤਲ), 120-ਬੀ (ਅਪਰਾਧਿਕ ਸਾਜ਼ਿਸ਼) ਦੇ ਤਹਿਤ ਡੇਰਮੁਖੀ ਗੁਰਮੀਤ ਰਾਮ ਰਹੀਮ ਸਿੰਘ ਅਤੇ ਕ੍ਰਿਸ਼ਨ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਅਵਤਾਰ, ਜਸਵੀਰ ਅਤੇ ਸਬਦੀਲ ਨੂੰ ਅਦਾਲਤ ਨੇ ਆਈਪੀਸੀ ਦੀ ਧਾਰਾ 302 (ਕਤਲ), 120-ਬੀ (ਅਪਰਾਧਕ ਸਾਜ਼ਿਸ਼) ਅਤੇ ਆਰਮਜ਼ ਐਕਟ ਦੇ ਤਹਿਤ ਦੋਸ਼ੀ ਕਰਾਰ ਦਿੱਤਾ ਹੈ।

In The Market