LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੇਂਦਰ ਸਰਕਾਰ ਨੇ ਦਿੱਤੇ ਸੂਬਿਆਂ ਨੂੰ ਖਾਸ ਨਿਰਦੇਸ਼, ਪਲਾਸਟਿਕ ਦੇ ਰਾਸ਼ਟਰੀ ਝੰਡੇ ਦੀ ਵਰਤੋਂ ਕਰਨ ਤੋਂ ਰੋਕ

tiranga

ਨਵੀਂ ਦਿੱਲੀ, (ਇੰਟ.)- ਆਜ਼ਾਦੀ ਦਿਵਸ ਸਮਾਗਮ (Independence Day celebrations) ਤੋਂ ਪਹਿਲਾਂ ਕੇਂਦਰ ਸਰਕਾਰ (Central Government) ਨੇ ਸੂਬਿਆਂ ਨੂੰ ਖਾਸ ਨਿਰਦੇਸ਼ ਦਿੱਤਾ ਹੈ। ਸਰਕਾਰ ਨੇ ਸੂਬਿਆਂ ਨੂੰ ਕਿਹਾ ਹੈ ਕਿ ਅਜਿਹੀ ਵਿਵਸਥਾ ਕੀਤੀ ਜਾਵੇ ਜਿਸ ਨਾਲ ਲੋਕ ਪਲਾਸਟਿਕ ਦੇ ਰਾਸ਼ਟਰੀ ਝੰਡੇ (National flags) ਦੀ ਵਰਤੋਂ ਨਾ ਕਰਨ। ਸਰਕਾਰ ਦਾ ਕਹਿਣਾ ਹੈ ਕਿ ਪਲਾਸਟਿਕ ਨਾਲ ਬਣੇ ਤਿਰੰਗਾ ਝੰਡਿਆਂ (Tricolor flags) ਦਾ ਢੁਕਵਾਂ ਨਿਪਟਾਰਾ ਯਕੀਨੀ ਬਣਾਉਣਾ ਇਕ ਵਿਵਹਾਰ ਸਮੱਸਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ (Union Home Ministry) ਨੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਸ ਬਾਰੇ ਇਕ ਚਿੱਠੀ ਲਿਖੀ ਹੈ। ਪੱਤਰ ਵਿਚ ਕਿਹਾ ਗਿਆ ਹੈ ਕਿ ਰਾਸ਼ਟਰੀ ਝੰਡਾ ਦੇਸ਼ ਵਾਸੀਆਂ ਦੀਆਂ ਉਮੀਦਾਂ ਤੇ ਖਾਹਸ਼ਾਂ ਦੀ ਨੁਮਾਇੰਦਗੀ ਕਰਦਾ ਹੈ। ਇਸ ਲਈ ਹਮੇਸ਼ਾ ਇਸ ਦਾ ਸਨਮਾਨ ਹੋਣਾ ਚਾਹੀਦਾ ਹੈ।

73rd Independence-Day-Celebrations News: Latest News and Updates on 73rd  Independence-Day-Celebrations at News18

read more- ਚੰਡੀਗੜ੍ਹ ਦੀ ਸੁਖਨਾ ਲੇਕ ਦੇ ਪਾਣੀ ਦਾ ਪੱਧਰ ਵਧਣ 'ਤੇ ਖੋਲ੍ਹੇ ਗਏ ਫਲੱਡ ਗੇਟ

ਸੂਬਿਆਂ ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ ਰਾਸ਼ਟਰੀ ਝੰਡੇ ਪ੍ਰਤੀ ਸਭ ਦੇ ਮਨ ਵਿਚ ਪਿਆਰ, ਸਨਮਾਨ ਤੇ ਵਫ਼ਾਦਾਰੀ ਹੈ। ਫਿਰ ਵੀ ਰਾਸ਼ਟਰੀ ਝੰਡੇ ਦੇ ਪ੍ਰਦਰਸ਼ਨ 'ਤੇ ਲਾਗੂ ਹੋਣ ਵਾਲੇ ਕਾਨੂੰਨਾਂ ਦੇ ਸੰਬੰਧ ਵਿਚ ਜਾਗੂਰਕਤਾ ਦੀ ਘਾਟ ਦੇਖੀ ਜਾਂਦੀ ਹੈ। ਅਜਿਹਾ ਵੀ ਦੇਖਿਆ ਗਿਆ ਹੈ ਕਿ ਮਹੱਤਵਪੂਰਨ ਰਾਸ਼ਟਰੀ, ਸੱਭਿਆਚਾਰਕ ਤੇ ਖੇਡ ਸਮਾਗਮਾਂ ਮੌਕੇ ਕਾਗ਼ਜ਼ ਦੇ ਬਣੇ ਰਾਸ਼ਟਰੀ ਝੰਡਿਆਂ ਦੀ ਜਗ੍ਹਾ ਪਲਾਸਟਿਕ ਤੋਂ ਬਣਏ ਰਾਸ਼ਟਰੀ ਝੰਡਿਆਂ ਦਾ ਵੀ ਇਸਤੇਮਾਲ ਕੀਤਾ ਜਾ ਰਿਹਾ ਹੈ ਕਿਉਂਕਿ ਪਲਾਸਟਿਕ ਦੇ ਝੰਡੇ ਜੈਵਿਕ ਰੂਪ 'ਚ ਖ਼ਤਮ ਨਹੀਂ ਹੁੰਦੇ। ਇਸ ਨਾਲ ਉਨ੍ਹਾਂ ਦਾ ਢੁਕਵਾਂ ਨਿਪਟਾਰਾ ਯਕੀਨੀ ਬਣਾਉਣਾ ਵੀ ਇਕ ਵਿਹਾਰਕ ਸਮੱਸਿਆ ਹੈ।

On this Independence Day, experts warn people against buying plastic flags

read more- ਚੰਡੀਗੜ੍ਹ ਦੀ ਸੁਖਨਾ ਲੇਕ ਦੇ ਪਾਣੀ ਦਾ ਪੱਧਰ ਵਧਣ 'ਤੇ ਖੋਲ੍ਹੇ ਗਏ ਫਲੱਡ ਗੇਟ
ਗ੍ਰਹਿ ਮੰਤਰਾਲੇ ਨੇ ਸੂਬਿਆਂ ਨੂੰ ਕਿਹਾ ਹੈ ਕਿ ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਮਹੱਤਵਪੂਰਨ ਰਾਸ਼ਟਰੀ ਝੰਡਿਆਂ ਤੇ ਖੇਡ ਸਮਾਗਮਾਂ ਮੌਕੇ ਭਾਰਤੀ ਝੰਡਾ ਜ਼ਾਬਤਾ 2002 ਦੀ ਵਿਵਸਥਾ ਅਨੁਸਾਰ ਪਲਾਸਟਿਕ ਦੇ ਝੰਡ਼ਿਆਂ ਦੀ ਵਰਤੋਂ ਨਾ ਕੀਤੀ ਜਾਵੇ। ਲੋਕ ਕਾਗਜ਼ ਦੇ ਬਣੇ ਝੰਡਿਆਂ ਦੀ ਵਰਤੋਂ ਕਰਨ। ਨਾਲ ਹੀ ਇਹ ਵਿ ਧਿਆਨ ਰੱਖਿਆ ਜਾਵੇ ਕਿ ਪ੍ਰੋਗਰਾਮ ਤੋਂ ਬਾਅਦ ਇਨ੍ਹਾਂ ਨੂੰ ਜ਼ਮੀਨ 'ਤੇ ਨਾ ਸੁੱਟਿਆ ਜਾਵੇ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਭੇਜੇ ਗਏ ਪੱਤਰ ਵਿਚ ਰਾਸ਼ਟਰੀ ਗੌਰਵ ਅਪਮਾਨ ਨਿਵਾਰਣ ਐਕਟ 1971 ਤੇ ਭਾਰਤੀ ਝੰਡਾ ਜ਼ਾਬਤਾ 2002 ਦੀ ਕਾਪੀ ਵੀ ਨਾਲ ਨੱਥੀ ਹੈ।

In The Market