ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ। ਸਰਕਾਰ ਨੇ ਲੋਕਾਂ ਨੂੰ ਰਾਹਤ ਦਿੰਦਿਆਂ ਸ਼ਨੀਵਾਰ ਪੈਟਰੋਲ ਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਜਾਣਕਾਰੀ ਦਿੰਦੇ ਹੋਏ ਕਿਹਾ, ‘‘ਅਸੀਂ ਪੈਟਰੋਲ ’ਤੇ ਕੇਂਦਰੀ ਐਕਸਾਈਜ਼ ਡਿਊਟੀ ’ਚ 8 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ’ਤੇ 6 ਰੁਪਏ ਪ੍ਰਤੀ ਲੀਟਰ ਦੀ ਕਮੀ ਕਰ ਰਹੇ ਹਾਂ।
ਇਸ ਨਾਲ ਪੈਟਰੋਲ ਦੀ ਕੀਮਤ ਸਾਢੇ 9 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 7 ਰੁਪਏ ਪ੍ਰਤੀ ਲੀਟਰ ਘੱਟ ਹੋ ਜਾਵੇਗੀ। ਇਸ ਨਾਲ ਸਰਕਾਰ ਦੇ ਮਾਲੀਏ ’ਤੇ ਹਰ ਸਾਲ ਤਕਰੀਬਨ ਇਕ ਲੱਖ ਕਰੋੜ ਰੁਪਏ ਦਾ ਬੋਝ ਪਵੇਗਾ।
ਉੱਜਵਲਾ ਸਕੀਮ ਦੇ ਲਾਭਪਾਤਰੀਆਂ ਨੂੰ 200 ਰੁਪਏ ਦੀ ਸਬਸਿਡੀ
ਵਿੱਤ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ 9 ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਹੁਣ 200 ਰੁਪਏ ਪ੍ਰਤੀ ਸਿਲੰਡਰ (12 ਸਿਲੰਡਰ ਤੱਕ) ਦੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸਾਡੀਆਂ ਮਾਵਾਂ-ਭੈਣਾਂ ਦੀ ਮਦਦ ਹੋਵੇਗੀ। ਇਸ ਨਾਲ ਸਾਲਾਨਾ 6100 ਕਰੋੜ ਰੁਪਏ ਦਾ ਮਾਲੀਆ ਪ੍ਰਭਾਵਿਤ ਹੋਵੇਗਾ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर