LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਐਗਜ਼ਿਟ ਪੋਲ 'ਤੇ ਬੋਲੇ ਚੰਨੀ- '10 ਮਾਰਚ ਦਾ ਇੰਤਜ਼ਾਰ ਕਰੋ'

8m channi

ਨਵੀਂ ਦਿੱਲੀ- ਪੰਜਾਬ ਵਿਧਾਨ ਸਭਾ ਚੋਣਾਂ ਦੀ ਐਗਜ਼ਿਟ ਪੋਲ ਰਿਪੋਰਟ ਨੂੰ ਲੈ ਕੇ ਬੋਲਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਤਾਂ ਰਿਜ਼ਲਟ ਹੀ ਦੱਸੇਗਾ ਤੇ ਚੋਣ ਨਤੀਜਿਆਂ ਦੀ ਉਡੀਕ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਚੰਨੀ ਅੱਜ ਦਿੱਲੀ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਗਏ ਸਨ। 

Also Read: ਪੰਜਾਬ ਦੀਆਂ 5 ਰਾਜ ਸਭਾ ਸੀਟਾਂ 'ਤੇ ਹੋਵੇਗੀ ਚੋਣ, ਚੋਣ ਕਮਿਸ਼ਨ ਨੇ ਨੋਟੀਫਿਕੇਸ਼ਨ ਕੀਤੀ ਜਾਰੀ

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਏ ਵੱਖ-ਵੱਖ ਐਗਜ਼ਿਟ ਪੋਲ ’ਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮੁੱਦੇ ਤੇ ਯੂਕ੍ਰੇਨ ’ਚ ਫਸੇ ਪੰਜਾਬੀਆਂ ਨੂੰ ਲੈ ਕੇ ਗੱਲਬਾਤ ਕੀਤੀ। ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਅਜੇ ਕਈ ਮੰਤਰੀ ਇਥੇ ਨਹੀਂ ਹਨ ਤੇ ਬਹੁਤ ਜਲਦ ਉਹ ਮੰਤਰੀਆਂ ਨਾਲ ਇਸ ਨੂੰ ਲੈ ਕੇ ਚਰਚਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਜਿਵੇਂ ਪੰਜਾਬ ਚਾਹੁੰਦਾ ਹੈ, ਉਸੇ ਤਰ੍ਹਾਂ ਹੀ ਕਰਾਂਗੇ।

Also Read: ਜਰਮਨੀ ਓਪਨ ਵਿਚ ਭਾਰਤੀ ਚੁਣੌਤੀ ਦੀ ਅਗਵਾਈ ਕਰੇਗੀ ਸਿੱਧੂ, ਸ਼੍ਰੀਕਾਂਤ ਅਤੇ ਲਕਸ਼ੈ

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦੇ 997 ਵਿਦਿਆਰਥੀ ਉਥੇ ਫਸੇ ਹੋਏ ਸਨ, ਜਿਨ੍ਹਾਂ ’ਚੋਂ 420 ਵਤਨ ਪਰਤ ਆਏ ਹਨ। 200 ਵਿਦਿਆਰਥੀ ਪੋਲੈਂਡ ’ਚ ਪਹੁੰਚ ਗਏ ਹਨ, ਜੋ ਉਥੇ ਸੁਰੱਖਿਅਤ ਹਨ। ਅਮਿਤ ਸ਼ਾਹ ਨੇ ਭਰੋਸਾ ਦਿਵਾਇਆ ਕਿ ਉਹ ਜਲਦ ਹੀ ਉਥੇ ਫਸੇ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਉਣਗੇ। 

In The Market