LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Wrestlers Protest News update: ਅੰਬਾਲਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ, ਦਿੱਲੀ 'ਚ ਪਹਿਲਵਾਨਾਂ ਦੀ ਮਹਾਪੰਚਾਇਤ 'ਚ ਜਾਣ 'ਤੇ ਅੜੇ ਆਗੂ

kisan521

Wrestlers Protest News update: ਪਹਿਲਵਾਨਾਂ ਦੇ ਸਮਰਥਨ 'ਚ ਦਿੱਲੀ 'ਚ ਹੋਈ ਮਹਿਲਾ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ 'ਚ ਹੰਗਾਮਾ ਸ਼ੁਰੂ ਹੋ ਗਿਆ। ਮਹਾਪੰਚਾਇਤ 'ਚ ਹਿੱਸਾ ਲੈਣ ਜਾ ਰਹੇ ਕਿਸਾਨਾਂ ਨੂੰ ਪੁਲਸ ਗ੍ਰਿਫਤਾਰ ਕਰ ਰਹੀ ਹੈ। ਇਸ ਦੇ ਨਾਲ ਹੀ ਅੰਬਾਲਾ 'ਚ ਦਿੱਲੀ ਵੱਲ ਮਾਰਚ ਕਰਨ ਜਾ ਰਹੇ ਕਿਸਾਨਾਂ ਅਤੇ ਪੁਲਸ ਵਿਚਾਲੇ ਹੱਥੋਪਾਈ ਹੋ ਗਈ। ਅੰਬਾਲਾ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ।

ਸ਼ਾਹਪੁਰ ਵਿੱਚ ਸਰਵਿਸ ਲਾਈਨ ’ਤੇ ਕਿਸਾਨ ਵਿਛਾਉਂਦੇ ਹੋਏ ਕਾਰਪੇਟ
ਸ਼ਾਹਪੁਰ ਗੁਰਦੁਆਰੇ ਦੇ ਸਾਹਮਣੇ ਸਰਵਿਸ ਰੋਡ ’ਤੇ ਕਿਸਾਨ ਗਲੀਚਾ ਵਿਛਾ ਕੇ ਬੈਠੇ ਹਨ। ਵੀਡੀਓ ਰਾਹੀਂ ਆਸ-ਪਾਸ ਦੇ ਪਿੰਡਾਂ ਦੇ ਮੋਹਤਬਰਾਂ ਤੋਂ ਵੱਧ ਤੋਂ ਵੱਧ ਔਰਤਾਂ ਅਤੇ ਕਿਸਾਨਾਂ ਨੂੰ ਸ਼ਾਹਪੁਰ ਗੁਰਦੁਆਰੇ ਦੇ ਸਾਹਮਣੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ।

ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ (ਚੜੂਨੀ ਗਰੁੱਪ) ਸਮੇਤ ਹੋਰ ਕਿਸਾਨ ਜਥੇਬੰਦੀਆਂ ਨਾਲ ਜੁੜੇ ਕਿਸਾਨਾਂ ਨੂੰ ਪੁਲੀਸ ਨੇ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਕੁਰੂਕਸ਼ੇਤਰ ਪੁਲਿਸ ਨੇ ਬੀਕੇਯੂ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਸ਼ਨੀਵਾਰ ਰਾਤ ਤੋਂ ਹੀ ਕਿਸਾਨ ਅਤੇ ਪੁਲਿਸ ਆਹਮੋ-ਸਾਹਮਣੇ
ਉੱਥੇ ਹੀ ਗੁਰਦੁਆਰਾ ਮੰਜੀ ਸਾਹਿਬ (ਅੰਬਾਲਾ) ਦੇ ਬਾਹਰ ਕਿਸਾਨ ਤੇ ਪੁਲਿਸ ਆਹਮੋ-ਸਾਹਮਣੇ ਹੋ ਗਈ। ਪੁਲਿਸ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਦੂਜੇ ਪਾਸੇ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ ਅੜੇ ਹੋਏ ਹਨ। ਪੁਲੀਸ ਨੇ ਕਿਸਾਨਾਂ ਨੂੰ ਗੁਰਦੁਆਰਾ ਮੰਜੀ ਸਾਹਿਬ ਵਿਖੇ ਰੋਕ ਲਿਆ ਹੈ। ਇੰਨਾ ਹੀ ਨਹੀਂ ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਬੈਰੀਕੇਡ ਵਾਲੇ ਗੁਰਦੁਆਰਾ ਸਾਹਿਬ ਦੇ ਬਾਹਰ ਭਾਰੀ ਪੁਲਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਪਹਿਲਵਾਨਾਂ ਦੇ ਸਮਰਥਨ ਵਿੱਚ ਦਿੱਲੀ ਜਾਣਾ ਚਾਹੁੰਦੇ ਹਨ ਪਰ ਸਰਕਾਰ ਇੱਕ ਜਿਨਸੀ ਸ਼ੋਸ਼ਣ ਦੇ ਮੁਲਜ਼ਮ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜਿਸ ਕਾਰਨ ਅੱਜ ਅੰਬਾਲਾ ਦੇ ਗੁਰਦੁਆਰਾ ਮੰਜੀ ਸਾਹਿਬ ਨੂੰ ਚਾਰੋਂ ਪਾਸਿਓਂ ਘੇਰ ਲਿਆ ਗਿਆ ਹੈ, ਜਿਸ ਕਾਰਨ ਉਹ ਦਿੱਲੀ ਨਹੀਂ ਜਾ ਸਕੇ।

SP ਨੇ ਕਿਹਾ- ਭੜਕਾਉਣ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ
ਅੰਬਾਲਾ ਦੇ ਐਸਪੀ ਜਸ਼ਨਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਅੱਜ ਨਵੇਂ ਸੰਸਦ ਭਵਨ ਦਾ ਉਦਘਾਟਨ ਹੈ ਅਤੇ ਕੁਝ ਜਥੇਬੰਦੀਆਂ ਨੇ ਉੱਥੇ ਆਪਣਾ ਪ੍ਰੋਗਰਾਮ ਵੀ ਰੱਖਿਆ ਹੈ ਪਰ ਸੁਰੱਖਿਆ ਦੇ ਮੱਦੇਨਜ਼ਰ ਦਿੱਲੀ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਐਸਪੀ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਪੁਲੀਸ ਨੂੰ ਸਹਿਯੋਗ ਦਿੱਤਾ ਜਾਵੇ। ਜਨਤਕ ਸੜਕਾਂ ਨੂੰ ਜਾਮ ਕਰਨ, ਅਫਵਾਹਾਂ ਫੈਲਾਉਣ, ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟਾਂ ਪਾਉਣ, ਅਮਨ-ਕਾਨੂੰਨ ਨੂੰ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ

In The Market