LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸ੍ਰੀ ਆਨੰਦਪੁਰ ਸਾਹਿਬ ਨਤਮਸਤਕ ਹੋਏ ਸੀ.ਐੱਮ.ਚੰਨੀ, ਵਿਰਾਸਤ-ਏ-ਖਾਲਸਾ ਪਹੁੰਚ ਕੀਤੇ ਕਈ ਵੱਡੇ ਐਲਾਨ

manpreet

ਸ੍ਰੀ ਆਨੰਦਪੁਰ ਸਾਹਿਬ: ਪੰਜਾਬ ਵਿਚ ਵਿਧਾਨ ਸਭਾ ਚੋਣਾਂ 2022 (Punjab Vidhan Sabha Election 2022) ਨੂੰ ਲੈ ਕੇ ਮਾਹੌਲ ਭੱਖਿਆ ਹੋਇਆ ਹੈ। ਸਿਆਸੀ ਪਾਰਟੀਆਂ (Political parties) ਵਲੋਂ ਜਿੱਥੇ ਚੋਣ ਰੈਲੀਆਂ ਕੀਤੀਆਂ (Held rallies) ਜਾ ਰਹੀਆਂ ਹਨ ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ  (Punjab Chief Minister Charanjit Singh Channi) ਵੱਖ-ਵੱਖ ਥਾਰਮਿਕ ਸਥਾਨਾਂ 'ਤੇ ਨਤਮਸਤਕ ਹੋ ਰਹੇ ਹਨ। ਇਸ ਦੇ ਨਾਲ ਹੀ ਉਹ ਸਕੂਲਾਂ ਵਿਚ ਅਚਨਚੇਤ ਦੌਰਾ ਕਰ ਰਹੇ ਹਨ ਅਤੇ ਸਕੂਲਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ।

Also Read: ਮਾਹਰਾਂ ਦੀ ਰਾਏ, ਇਨ੍ਹਾਂ ਤਰੀਕਿਆਂ ਨਾਲ ਕਿਸਾਨਾਂ 'ਤੇ ਦਰਜ ਕੇਸ ਆਸਾਨੀ ਨਾਲ ਹੋ ਸਕਦੇ ਹਨ ਵਾਪਸ 

ਅਸਲ ਵਿਚ ਅਚਨਚੇਤੀ ਸਕੂਲ ਦਾ ਦੌਰਾ ਕਰਕੇ ਉਹ ਵਿਰੋਧੀਆਂ ਵਲੋਂ ਸਕੂਲਾਂ ਬਾਰੇ ਦਿੱਤੇ ਜਾ ਰਹੇ ਬਿਆਨਾਂ ਦਾ ਜਵਾਬ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਵਲੋਂ ਰੇਤ ਮਾਫੀਆ ਵਾਲੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ’ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ ਪਹੁੰਚੇ। ਇਸ ਦੌਰਾਨ ਉਨ੍ਹਾਂ ਚਮਕੌਰ ਸਾਹਿਬ ਦੇ ਵਾਸੀਆਂ ਨੂੰ ਕਈ ਵੱਡੀਆਂ ਸੌਗਾਤਾਂ ਦਿੰਦੇ ਹੋਏ ਕਈ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ।

Also Read: ਬੁਰੂੰਡੀ ਦੀ ਜੇਲ ਵਿਚ ਲੱਗੀ ਭਿਆਨਕ ਅੱਗ, 39 ਕੈਦੀਆਂ ਦੀ ਮੌਤ ਤੇ 69 ਜ਼ਖਮੀ

ਉਨ੍ਹਾਂ ਨੇ ਪਹਿਲਾਂ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਫਿਰ ਵਿਰਾਸਤ-ਏ-ਖਾਲਸਾ ’ਚ ਆਪਣੇ ਸੰਬੋਧਨ ਦੌਰਾਨ ਵੱਡੇ ਐਲਾਨ ਕੀਤੇ।  ਆਪਣੇ ਸੰਬੋਧਨ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸਾਰੇ ਧਰਮਾਂ ਦੀ ਰਾਖੀ ਕੀਤੀ ਹੈ ਅਤੇ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਣੀ ਦਿੱਤੀ। ਇਸ ਮੌਕੇ ਉਨ੍ਹਾਂ ਨੇ ਇਕ ਨੇਚਰ ਪਾਰਕ ਦਾ ਨੀਂਹ ਪੱਥਰ ਰੱਖਿਆ, ਜਿਸ ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ। ਇਹ ਨੇਚਰ ਪਾਰਕ ਕਰੀਬ 8 ਕਰੋੜ ਦੀ ਲਾਗਤ ਨਾਲ ਤਿਆਰ ਹੋਵੇਗਾ।

In The Market