LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਿਸਾਨ ਅੰਦੋਲਨ ਨੂੰ 6 ਮਹੀਨੇ ਹੋਏ ਮੁਕੰਮਲ, ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਨਿਤਰੇ ਲੋਕ

corona blvk

ਨਵੀਂ ਦਿੱਲੀ: ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ (Farm Law)ਦੇ ਖਿਲਾਫ਼ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਖੇਤੀ ਕਾਨੂੰਨਾਂ ਖਿਲਾਫ (Farmers) ਕਿਸਾਨਾਂ ਦੇ ਅੱਜ 6 ਮਹੀਨੇ ਮੁਕੰਮਲ ਹੋ ਗਏ ਹਨ। (Corona) ਕੋਰੋਨਾ ਮਹਾਮਾਰੀ ਦੇ ਵਿਚ ਸੰਯੁਕਤ ਕਿਸਾਨ ਮੋਰਚਾ ਨੇ ਨਵੇਂ ਖੇਤੀ ਕਾਨੂੰਨਾਂ ਖਿਲਾਫ ਅੱਜ ਦੇਸ਼ ਭਰ 'ਚ (Black day) ਕਾਲਾ ਦਿਵਸ ਮਨਾਉਣ ਦਾ ਸੱਦਾ ਦਿੱਤਾ ਹੈ। ਕਿਸਾਨਾਂ ਨੇ ਲੋਕਾਂ ਵੱਲੋਂ ਸਮਰਥਨ ਮੰਗਦਿਆਂ ਉਨ੍ਹਾਂ ਨੂੰ ਆਪਣੇ ਘਰਾਂ, ਵਾਹਨਾਂ 'ਤੇ ਕਾਲੇ ਝੰਡੇ ਲਾਉਣ ਤੇ ਮੋਦੀ ਸਰਕਾਰ ਦੇ ਪੁਤਲੇ ਫੂਕਣ ਦੀ ਅਪੀਲ ਕੀਤੀ ਹੈ।

ਇਹ ਵੀ ਪੜੋ: ਪੰਜਾਬ ਵਿਚ ਵੈਕਸੀਨ ਸੰਕਟ, ਇਸ ਕੰਪਨੀ ਨੇ ਟੀਕੇ ਦੇਣ ਤੋਂ ਕੀਤੀ ਨਾਂਹ

ਕਿਸਾਨਾਂ ਦੀ ਇਸ ਅਪੀਲ ਦੇ ਮੱਦੇਨਜ਼ਰ (Delhi Police) ਦਿੱਲੀ ਪੁਲਿਸ ਵੀ ਅਲਰਟ ਹੋ ਗਈ ਹੈ।ਦਿੱਲੀ ਪੁਲਿਸ ਦੇ ਬੁਲਾਰੇ ਚਿਨਮਯ ਬਿਸਵਾਲ ਨੇ ਕਿਹਾ, 'ਅਸੀਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜਿਸ ਤਰ੍ਹਾਂ ਕੋਰੋਨਾ 'ਚ ਦੁਰਦਸ਼ਾ ਹੋਈ ਤੇ ਲੋਕਾਂ ਦੀ ਜਾਨ ਗਈ ਹੈ ਇਸ ਲਈ ਕੋਈ ਪ੍ਰੋਗਰਾਮ ਕਰਨ ਜਾਂ ਭੀੜ ਇਕੱਠੀ ਕਰਨ ਦੀ ਸਥਿਤੀ ਫਿਰ ਤੋਂ ਪੈਦਾ ਨਾ ਹੋਵੇ। ਪ੍ਰਦਰਸ਼ਨ ਕਰਨ ਜਾਂ ਲੋਕਾਂ ਦੇ ਇਕੱਠ ਦੀ ਇਜਾਜ਼ਤ ਨਹੀਂ ਹੈ।' ਉਨ੍ਹਾਂ ਦਾ ਕਹਿਣਾ ਹੈ  ਕਿ 'ਜੇਕਰ ਕੋਈ ਵਿਅਕਤੀ ਗੈਰਾ-ਕਾਨੂੰਨੀ ਕੰਮ ਕਰੇਗਾ ਜਾਂ (Corona rules) ਕੋਰੋਨਾ ਨਿਯਮਾਂ ਨੂੰ ਤੋੜਨ ਦਾ ਯਤਨ ਕਰੇਗਾ ਤਾਂ ਅਸੀਂ ਉਸ 'ਤੇ ਸਖ਼ਤ ਕਾਰਵਾਈ ਕਰਾਂਗੇ।

ਦੱਸ ਦੇਈਏ ਕਿ 26 ਨਵੰਬਰ ਤੋਂ ਦਿੱਲੀ ਦੀਆਂ ਤਿੰਨ ਸਰਹੱਦਾਂ ਤੇ ਅੰਦੋਲਨ ਕਰ ਰਹੇ ਪੰਜਾਬ, ਹਰਿਆਣਾ ਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨਾਂ ਧਰਨੇ 'ਤੇ ਬੈਠੇ ਹੋਏ ਹਨ।  ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਕਿਸਾਨ ਲੀਡਰਾਂ ਨੇ ਸਰਕਾਰ ਦਾ ਪ੍ਰਸਤਾਵ ਠੁਕਰਾ ਦਿੱਤਾ। ਇਸ ਤੋਂ ਬਾਅਦ 26 ਜਨਵਰੀ ਨੂੰ ਕਿਸਾਨਾਂ ਦੇ ਪ੍ਰਦਰਸ਼ਨ ਦੇ ਨਾਂਅ 'ਤੇ ਕਾਫੀ ਬਵਾਲ ਹੋਇਆ ਸੀ। ਇਸ ਤੋਂ ਬਾਅਦ ਹੁਣ ਕਿਸਾਨਾਂ ਨੇ ਮੁੜ ਤੋਂ ਸਰਕਾਰ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਹੈ। 

ਇਹ ਵੀ ਪੜੋ: 300 ਵਿਦਿਆਰਥੀਆਂ ਨੇ ਸੁਪਰੀਮ ਕੋਰਟ ਨੂੰ ਚਿੱਠੀ ਲਿਖ ਕੇ ਕੀਤੀ 12ਵੀਂ ਦੀ ਪ੍ਰੀਖਿਆ ਰੱਦ ਕਰਨ ਦੀ ਮੰਗ

In The Market