LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੁਲਕ ਦੇ 14ਵੇਂ ਉਪ ਰਾਸ਼ਟਰਪਤੀ ਚੁਣੇ ਜਾਣ 'ਤੇ ਜਗਦੀਪ ਧਨਖੜ ਨੂੰ ਇੰਝ ਮਿਲੀਆਂ ਵਧਾਈਆਂ 

rgytey6r

ਨਵੀਂ ਦਿੱਲੀ- ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਨੇ ਸਾਂਝੇ ਤੌਰ 'ਤੇ 'ਭਾਰਤ ਦੇ ਅਗਲੇ ਉਪ ਰਾਸ਼ਟਰਪਤੀ ਵਜੋਂ ਜਗਦੀਪ ਧਨਖੜ ਦੀ ਚੋਣ ਦੇ ਪ੍ਰਮਾਣ ਪੱਤਰ' 'ਤੇ ਦਸਤਖਤ ਕਰ ਦਿੱਤੇ ਹਨ।
ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਅਤੇ ਐੱਨ.ਡੀ.ਏ. ਦੇ ਉਮੀਦਵਾਰ ਜਗਦੀਪ ਧਨਖੜ ਨੂੰ ਸ਼ਨੀਵਾਰ ਨੂੰ ਭਾਰਤ ਦੇ 14ਵੇਂ ਉੁਪ ਰਾਸ਼ਟਰਪਤੀ ਵਜੋਂ ਚੁਣਿਆ ਗਿਆ ਹੈ। ਦੇਸ ਦੇ ਦੂਜੇ ਚੋਟੀ ਦੇ ਅਹੁਦੇ 'ਤੇ ਚੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਦਰੋਪਦੀ ਮੁਰਮੂ, ਕਾਂਗਰਸ ਮੁਖੀ ਸੋਨੀਆ ਗਾਂਧੀ ਸਮੇਤ ਹੋਰ ਦਿੱਗਦ ਨੇਤਾਵਾਂ ਨੇ ਜਗਦੀਪ ਧਨਖੜ ਨੂੰ ਵੱਖ-ਵੱਖ ਤਰ੍ਹਾਂ ਨਾਲ ਵਧਾਈ ਦਿੱਤੀ।
ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ। ਮੈਂ ਉਨ੍ਹਾਂ ਸਾਰੇ ਸੰਸਦ ਮੈਂਬਰਾਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਸ਼੍ਰੀ ਜਗਦੀਪ ਧਨਖੜ ਨੂੰ ਵੋਟ ਦਿੱਤੀ ਹੈ। ਅਜਿਹੇ ਸਮੇਂ ਵਿਚ ਜਦੋਂ ਭਾਰਤ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾ ਰਿਹਾ ਹੈ, ਸਾਨੂੰ ਇਕ ਅਜਿਹੇ ਕਿਸਾਨ ਪੁੱਤਰ ਉਪ ਰਾਸ਼ਟਰਪਤੀ 'ਤੇ ਮਾਣ ਹੈ, ਜਿਸ ਦੇ ਕੋਲ ਕਾਨੂੰਨੀ ਗਿਆਨ ਅਤੇ ਬੌਧਿਕ ਹੁਨਰ ਹੈ। ਉਹੀ ਭਾਰਤ ਲਈ ਨਵੇਂ ਰਾਸ਼ਟਰਪਤੀ ਚੁਣੇ ਜਾਣ 'ਤੇ ਜਗਦੀਪ ਧਨਖੜ ਨੂੰ ਵਧਾਈ ਦਿੰਦੇ ਹੋਏ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਉਹ ਇਕ ਬਹੁਤ ਹੀ ਸਮਰੱਥ ਵਿਅਕਤੀ ਹਨ। ਰਾਜਨਾਥ ਸਿੰਘ ਨੇ ਟਵੀਟ ਕੀਤਾ। ਸ਼੍ਰੀ ਜਗਦੀਪ ਧਨਖੜ ਨੂੰ ਉਪ ਰਾਸ਼ਟਰਪਤੀ ਚੋਣ ਜਿੱਤਣ 'ਤੇ ਵਧਾਈ। ਉਨ੍ਹਾਂ ਦਾ ਲੰਬਾ ਜਨਤਕ ਜੀਵਨ, ਵਿਆਪਕ ਤਜ਼ਰਬਾ ਅਤੇ ਲੋਕਾਂ ਦੇ ਮੁੱਦਿਆਂ ਦੀ ਡੂੰਘੀ ਸਮਝ ਯਕੀਨੀ ਤੌਰ 'ਤੇ ਰਾਸ਼ਟਰ ਲਈ ਲਾਭਦਾਇਕ ਹੈ। ਮੈਨੂੰ ਵਿਸ਼ਵਾਸ ਹੈ ਕਿ ਉਹ ਇਕ ਅਸਾਧਾਰਣ ਵੀ.ਪੀ. ਅਤੇ ਰਾਜਸਭਾ ਦੇ ਸਭਾਪਤੀ ਬਣਨਗੇ।

In The Market