ਨਵੀਂ ਦਿੱਲੀ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿਚ ਹਲਚਲ ਤੇਜ਼ ਹੋ ਗਈ ਹੈ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸ਼ੁੱਕਰਵਾਰ ਨੂੰ ਦਿੱਲੀ ਵਿਖੇ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਪਵਨ ਬਾਂਸਲ ਅਤੇ ਰਾਜ ਦੇ ਕੁਝ ਹੋਰ ਆਗੂਆਂ ਨਾਲ ਮੁਲਾਕਾਤ ਕੀਤੀ।
Also Read: ਟ੍ਰੇਨ ਦੇ ਮੁਸਾਫਰਾਂ ਲਈ ਚੰਗੀ ਖਬਰ, 18 ਮਹੀਨੇ ਬਾਅਦ ਮੁੜ ਸ਼ੁਰੂ ਹੋਣ ਜਾ ਰਹੀ ਹੈ ਇਹ ਸਰਵਿਸ
ਮੁਲਾਕਾਤ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਉਨ੍ਹਾਂ ਨੂੰ ਹਾਈਕਮਾਂਡ ਦਾ ਇੱਕ ਸੁਨੇਹਾ ਮਿਲਿਆ ਹੈ, ਜੋ ਉਹ ਪੰਜਾਬ ਦੇ ਬਾਕੀ ਕਾਂਗਰਸੀ ਆਗੂਆਂ ਤਕ ਪਹੁੰਚਾਉਣਗੇ। ਉਥੇ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਬਾਰੇ ਬੋਲਦੇ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਇਸ ਦਾ ਕਾਂਗਰਸ ’ਤੇ ਕੋਈ ਅਸਰ ਨਹੀਂ ਪਵੇਗਾ। ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਉਨ੍ਹਾਂ ਨੂੰ ਪਾਰਟੀ ਲਈ ਕੰਮ ਕਰਦੇ ਰਹਿਣਾ ਚਾਹੀਦਾ ਸੀ।
ਪੰਜਾਬ ਕਾਂਗਰਸ ’ਚ ਹੋਣਗੀਆਂ ਤਬਦੀਲੀਆਂ
ਉਥੇ ਹੀ ਪਾਰਟੀ ਵਿੱਚ ਤਬਦੀਲੀਆਂ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸੰਗਠਨਾਤਮਕ ਤਬਦੀਲੀਆਂ ‘ਤੇ ਕੰਮ ਕਰ ਰਹੇ ਹਨ ਜੋ ਸੱਤ ਤੋਂ ਦਸ ਦਿਨਾਂ ਵਿੱਚ ਸਾਹਮਣੇ ਆ ਜਾਣਗੇ। ਹਰੀਸ਼ ਰਾਵਤ ਜਿਹਨਾਂ ਕਿ ਪੰਜਾਬ ਕਾਂਗਰਸ ਦਾ ਇੰਚਾਰਜ ਹਟਾ ਦਿੱਤਾ ਗਿਆ ਹੈ, ਉਹਨਾਂ ਬਾਰੇ ਮੰਤਰੀ ਆਸ਼ੂ ਨੇ ਕਿਹਾ ਕਿ ਹਰੀਸ਼ ਰਾਵਤ ਨੇ ਪੰਜਾਬ ਵਿੱਚ ਬਹੁਤ ਵਧੀਆ ਕੰਮ ਕੀਤਾ ਹੈ, ਪਰ ਉੱਤਰਾਖੰਡ ਵਿੱਚ ਵੀ ਚੋਣਾਂ ਆ ਰਹੀਆਂ ਹਨ ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Alovera juice benefits: एलोवेरा जूस पीने से दूर होती हैं ये समस्याएं, जानें अन्य फायदे
Kerala News: फोन पर पत्नी को दिया तलाक; आरोपी पति गिरफ्तार
Raipur factory fire news: रायपुर में केमिकल प्लांट में लगी भीषण आग, 2 मजदूर झुलसे