LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੁਨੰਦਾ ਪੁਸ਼ਕਰ ਕਤਲ ਮਾਮਲੇ 'ਚ ਸ਼ਸ਼ੀ ਥਰੂਰ ਸਾਰੇ ਦੋਸ਼ਾਂ ਤੋਂ ਬਰੀ, ਸਾਢੇ ਸੱਤ ਸਾਲ ਬਾਅਦ ਮਿਲੀ ਰਾਹਤ

sunanda

ਨਵੀਂ ਦਿੱਲੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੂੰ ਪਤਨੀ ਸੁਨੰਦਾ ਪੁਸ਼ਕਰ ਦੀ ਮੌਤ ਮਾਮਲੇ ਵਿਚ ਦਿੱਲੀ ਦੀ ਅਦਾਲਤ ਤੋਂ ਰਾਹਤ ਮਿਲੀ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸ਼ਸ਼ੀ ਥਰੂਰ ਨੂੰ ਸੁਨੰਦਾ ਪੁਸ਼ਕਰ ਮੌਤ ਮਾਮਲੇ ਵਿਚ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। ਅਦਾਲਤ ਤੋਂ ਰਾਹਤ ਮਿਲਣ ਤੋਂ ਬਾਅਦ ਥਰੂਰ ਨੇ ਅਦਾਲਤ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਸਾਢੇ ਸਾਲਾਂ ਤੋਂ ਇਸ ਤਸੀਹੇ ਅਤੇ ਦਰਦ ਵਿਚੋਂ ਲੰਘ ਰਹੇ ਸਨ।

ਪੜੋ ਹੋਰ ਖਬਰਾਂ: ਦੇਸ਼ ਵਿਚ ਲੰਘੇ 24 ਘੰਟਿਆਂ ਵਿਚ ਆਏ 35,178 ਨਵੇਂ ਕੋਰੋਨਾ ਮਾਮਲੇ, 440 ਲੋਕਾਂ ਦੀ ਗਈ ਜਾਨ

ਸੁਨੰਦਾ ਪੁਸ਼ਕਰ ਦੀ 17 ਜਨਵਰੀ 2014 ਨੂੰ ਦਿੱਲੀ ਦੇ ਇਕ ਵੱਡੇ ਹੋਟਲ ਵਿਚ ਮੌਤ ਹੋ ਗਈ ਸੀ। ਆਪਣੀ ਮੌਤ ਤੋਂ ਕੁਝ ਦਿਨ ਪਹਿਲਾਂ ਉਸ ਨੇ ਦੋਸ਼ ਲਾਇਆ ਕਿ ਉਸਦੇ ਪਤੀ ਥਰੂਰ ਦੇ ਇਕ ਪਾਕਿਸਤਾਨੀ ਪੱਤਰਕਾਰ ਨਾਲ ਸਬੰਧ ਸਨ। ਇਸ ਮਾਮਲੇ ਵਿਚ ਦਿੱਲੀ ਪੁਲਿਸ ਨੇ ਸ਼ਸ਼ੀ ਥਰੂਰ ਦੇ ਵਿਰੁੱਧ ਧਾਰਾ 306 (ਆਤਮ ਹੱਤਿਆ ਲਈ ਉਕਸਾਉਣਾ) ਅਤੇ 498-ਏ (ਪਤੀ ਜਾਂ ਉਸਦੇ ਰਿਸ਼ਤੇਦਾਰ ਦੁਆਰਾ ਤਸ਼ੱਦਦ) ਦੇ ਤਹਿਤ ਮਾਮਲਾ ਦਰਜ ਕੀਤਾ ਸੀ। ਥਰੂਰ 'ਤੇ ਆਪਣੀ ਪਤਨੀ ਨੂੰ ਆਤਮ ਹੱਤਿਆ ਲਈ ਉਕਸਾਉਣ ਅਤੇ ਉਸ ਨਾਲ ਬੇਰਹਿਮੀ ਨਾਲ ਪੇਸ਼ ਆਉਣ ਦਾ ਦੋਸ਼ ਸੀ। ਸ਼ਸ਼ੀ ਥਰੂਰ ਨੂੰ ਉਨ੍ਹਾਂ ਧਾਰਾਵਾਂ ਦੇ ਤਹਿਤ ਦੋਸ਼ੀ ਠਹਿਰਾਏ ਜਾਣ 'ਤੇ 10 ਸਾਲ ਤੱਕ ਦੀ ਕੈਦ ਹੋ ਸਕਦੀ ਸੀ।

ਮੌਤ ਜ਼ਹਿਰ ਨਾਲ ਹੋਈ!
ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਨੂੰ ਉਸ ਸਮੇਂ ਬਹੁਤ ਹਾਈ ਪ੍ਰੋਫਾਈਲ ਕੇਸ ਮੰਨਿਆ ਜਾਂਦਾ ਸੀ। 29 ਸਤੰਬਰ 2014 ਨੂੰ ਏਮਜ਼ ਦੇ ਮੈਡੀਕਲ ਬੋਰਡ ਨੇ ਸੁਨੰਦਾ ਦੀ ਲਾਸ਼ ਦੀ ਪੋਸਟਮਾਰਟਮ ਰਿਪੋਰਟ ਦਿੱਲੀ ਪੁਲਿਸ ਨੂੰ ਸੌਂਪੀ। ਇਸ ਰਿਪੋਰਟ ਵਿਚ ਕਿਹਾ ਗਿਆ ਸੀ ਕਿ ਸੁਨੰਦਾ ਦੀ ਮੌਤ ਜ਼ਹਿਰ ਨਾਲ ਹੋਈ ਸੀ। ਬੋਰਡ ਨੇ ਕਿਹਾ ਸੀ ਕਿ ਬਹੁਤ ਸਾਰੇ ਅਜਿਹੇ ਰਸਾਇਣ ਹਨ ਜੋ ਪੇਟ ਵਿਚ ਦਾਖਲ ਹੋਣ ਜਾਂ ਖੂਨ ਵਿਚ ਦਾਖਲ ਹੋਣ ਤੋਂ ਬਾਅਦ ਜ਼ਹਿਰ ਬਣ ਜਾਂਦੇ ਹਨ।

ਸ਼ਸ਼ੀ ਥਰੂਰ ਨੂੰ ਦੋਸ਼ੀ ਕਿਉਂ ਬਣਾਇਆ ਗਿਆ?
ਸ਼ਸ਼ੀ ਥਰੂਰ ਅਤੇ ਸੁਨੰਦਾ ਪੁਸ਼ਕਰ ਦਾ ਵਿਆਹ 2010 ਵਿਚ ਮਲਿਆਲੀ ਰੀਤੀ-ਰਿਵਾਜ਼ਾਂ ਅਨੁਸਾਰ ਹੋਇਆ ਸੀ। ਦੋਵਾਂ ਦੀ ਮੁਲਾਕਾਤ 2007 ਵਿਚ ਇਕ ਇਵੈਂਟ ਦੌਰਾਨ ਹੋਈ ਸੀ। ਥਰੂਰ ਦਾ ਇਹ ਤੀਜਾ ਵਿਆਹ ਸੀ। ਵਿਆਹ ਦੇ ਚਾਰ ਸਾਲਾਂ ਬਾਅਦ, ਦੋਵਾਂ ਵਿਚਾਲੇ ਤਕਰਾਰ ਦੀਆਂ ਖਬਰਾਂ ਆਈਆਂ ਸਨ। ਸੁਨੰਦਾ ਦੀ ਲਾਸ਼ ਜਨਵਰੀ 2014 ਨੂੰ ਦਿੱਲੀ ਦੇ ਇਕ ਹੋਟਲ ਵਿਚ ਮਿਲੀ ਸੀ।

ਪੜੋ ਹੋਰ ਖਬਰਾਂ: ਚੰਡੀਗੜ੍ਹ ਵਿਚ ਹਟਾਇਆ ਗਿਆ ਰਾਤ ਦਾ ਕਰਫਿਊ, ਹੁਣ 12 ਵਜੇ ਤੱਕ ਖੁੱਲ੍ਹ ਸਕਣਗੇ ਹੋਟਲ-ਰੈਸਟੋਰੈਂਟ

ਬਾਅਦ ਵਿਚ ਜਦੋਂ ਜਾਂਚ ਸ਼ੁਰੂ ਹੋਈ ਤਾਂ ਇਸ ਵਿਚ ਸ਼ਸ਼ੀ ਥਰੂਰ ਦਾ ਨਾਂ ਸਾਹਮਣੇ ਆਉਣ ਲੱਗਾ। ਦਿੱਲੀ ਪੁਲਿਸ ਵੱਲੋਂ ਦਾਇਰ ਕੀਤੀ ਗਈ ਚਾਰਜਸ਼ੀਟ ਵਿਚ ਸੁਨੰਦਾ ਪੁਸ਼ਕਰ ਦੇ ਭਰਾ ਦਾ ਵੀ ਬਿਆਨ ਸੀ। ਸੁਨੰਦਾ ਦੇ ਭਰਾ ਨੇ ਦੱਸਿਆ ਸੀ ਕਿ ਉਹ ਆਪਣੀ ਵਿਆਹੁਤਾ ਜ਼ਿੰਦਗੀ ਤੋਂ ਖੁਸ਼ ਸੀ, ਪਰ ਆਪਣੀ ਮੌਤ ਤੋਂ ਕੁਝ ਦਿਨ ਪਹਿਲਾਂ ਵਿਆਹੁਤਾ ਜੀਵਨ ਨੂੰ ਲੈ ਕੇ ਤਣਾਅ ਵਿਚ ਸੀ। ਨੌਕਰ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿਚ ਇਹ ਵੀ ਕਿਹਾ ਸੀ ਕਿ ਸੁਨੰਦਾ ਪੁਸ਼ਕਰ ਅਤੇ ਸ਼ਸ਼ੀ ਥਰੂਰ ਵਿਚਾਲੇ ਲੜਾਈ ਹੁੰਦੀ ਸੀ।

ਇਸ ਮਾਮਲੇ 'ਚ ਸ਼ਸ਼ੀ ਥਰੂਰ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਫੌਰੈਂਸਿਕ ਸਾਇੰਸ ਆਟੋਪਸੀ ਵਿਸ਼ਲੇਸ਼ਣ ਰਿਪੋਰਟ ਵਿਚ ਇਹ ਗੱਲ ਸਾਹਮਣੇ ਆਈ ਕਿ ਸੁਨੰਦਾ ਪੁਸ਼ਕਰ ਮਾਨਸਿਕ ਤਣਾਅ ਵਿਚ ਸੀ ਅਤੇ ਕਈ ਦਿਨਾਂ ਤੋਂ ਉਸ ਨੇ ਭੋਜਨ ਛੱਡ ਦਿੱਤਾ ਸੀ। ਉਹ ਲਗਾਤਾਰ ਸਿਗਰਟ ਪੀ ਰਹੀ ਸੀ। ਰਿਪੋਰਟ ਵਿਚ ਕੁਦਰਤੀ ਮੌਤ ਨਾ ਹੋਣ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਸੀ।

In The Market