LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਭਾਰਤ 'ਚ ਕੋਰੋਨਾ ਦੇ 71 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ, 1217 ਮਰੀਜ਼ਾਂ ਦੀ ਮੌਤ

9f corona in india

ਨਵੀਂ ਦਿੱਲੀ- ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 71 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਦੀ ਰਿਪੋਰਟ ਮੁਤਾਬਕ ਮੰਗਲਵਾਰ ਨੂੰ ਦੇਸ਼ 'ਚ ਕੋਰੋਨਾ ਦੇ 71,365 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜੋ ਕੱਲ੍ਹ ਦੇ ਮੁਕਾਬਲੇ 5.6 ਫੀਸਦੀ ਜ਼ਿਆਦਾ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਕੁੱਲ 1 ਹਜ਼ਾਰ 217 ਮਰੀਜ਼ਾਂ ਦੀ ਮੌਤ ਵੀ ਹੋਈ ਹੈ।

Also Read: ਭਾਰਤ-ਪਾਕਿ ਸਰਹੱਦ ’ਤੇ ਦਾਖ਼ਲ ਹੋਇਆ ਪਾਕਿ ਡਰੋਨ, ਬਰਾਮਦ ਹੋਈ ਵਿਸਫੋਟਕ ਸਮਗਰੀ

ਸਭ ਤੋਂ ਵੱਧ ਕੇਸ ਦਰਜ ਕਰਨ ਵਾਲੇ ਚੋਟੀ ਦੇ ਪੰਜ ਰਾਜਾਂ ਵਿੱਚ ਕੇਰਲ 29 ਹਜ਼ਾਰ 471 ਕੇਸਾਂ ਨਾਲ ਸਿਖਰ 'ਤੇ ਹੈ। ਇਸ ਤੋਂ ਬਾਅਦ ਮਹਾਰਾਸ਼ਟਰ 'ਚ 6,107, ਤਾਮਿਲਨਾਡੂ 'ਚ 4,519, ਕਰਨਾਟਕ 'ਚ 4,452 ਅਤੇ ਰਾਜਸਥਾਨ 'ਚ 3,411 ਮਾਮਲੇ ਸਾਹਮਣੇ ਆਏ ਹਨ। ਦੇਸ਼ ਵਿੱਚ ਪਾਏ ਗਏ ਕੁੱਲ ਨਵੇਂ ਇਨਫੈਕਸ਼ਨਾਂ ਵਿੱਚੋਂ ਇਹਨਾਂ ਪੰਜ ਰਾਜਾਂ ਵਿੱਚੋਂ 67.21 ਫੀਸਦ ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਵਿੱਚ ਇਕੱਲੇ ਕੇਰਲ ਨਵੇਂ ਕੇਸਾਂ ਵਿੱਚੋਂ 41.3 ਫੀਸਦ ਲਈ ਜ਼ਿੰਮੇਵਾਰ ਹੈ।

ਦੇਸ਼ 'ਚ ਪਿਛਲੇ 24 ਘੰਟਿਆਂ 'ਚ 1,217 ਲੋਕਾਂ ਦੀ ਮੌਤ ਹੋਈ ਹੈ, ਜਿਸ ਨਾਲ ਦੇਸ਼ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 5,05,279 ਹੋ ਗਈ ਹੈ। ਦੇਸ਼ ਵਿੱਚ ਕੋਰੋਨਾ ਦੀ ਰਿਕਵਰੀ ਰੇਟ ਹੁਣ 96.7 ਫੀਸਦ ਹੈ।

Also Read: ਕੈਨੇਡਾ 'ਚ ਪ੍ਰਦਰਸ਼ਨਾਂ ਵਿਚਾਲੇ ਭਾਰਤੀ ਨਾਗਰਿਕਾਂ ਲਈ ਐਡਵਾਇਜ਼ਰੀ ਜਾਰੀ

ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਕੁੱਲ 1 ਲੱਖ 72 ਹਜ਼ਾਰ 211 ਮਰੀਜ਼ ਠੀਕ ਹੋਏ ਹਨ, ਜਿਸ ਨਾਲ ਦੇਸ਼ ਭਰ ਵਿੱਚ ਠੀਕ ਹੋਣ ਵਾਲਿਆਂ ਦੀ ਕੁੱਲ ਗਿਣਤੀ 4,10,12,869 ਹੋ ਗਈ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਸਰਗਰਮ ਮਾਮਲਿਆਂ 'ਚ 1,02,063 ਦੀ ਕਮੀ ਆਈ ਹੈ।

In The Market