ਨਵੀਂ ਦਿੱਲੀ- ਭਾਰਤ 'ਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 2,183 ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 214 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ। ਇਸ ਦੌਰਾਨ 1985 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ।
Also Read: ਤਾਮਿਲਨਾਡੂ ਦੇ ਚੋਟੀ ਦੇ ਟੇਬਲ ਟੈਨਿਸ ਖਿਡਾਰੀ ਡੀ ਵਿਸ਼ਵਾ ਦੀ ਸੜਕ ਹਾਦਸੇ 'ਚ ਮੌਤ
ਦੇਸ਼ ਵਿੱਚ ਐਕਟਿਵ ਕੇਸ 11,542 ਹੋ ਗਏ ਹਨ। ਰਿਕਵਰੀ ਦਰ 98.76 ਫੀਸਦ ਹੈ। ਹਫਤਾਵਾਰੀ ਪਾਜ਼ੇਟਿਵਿਟੀ ਦਰ 0.32 ਫੀਸਦੀ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ 1150 ਮਾਮਲੇ ਸਾਹਮਣੇ ਆਏ ਸਨ। ਯਾਨੀ ਪਿਛਲੇ 24 ਘੰਟਿਆਂ ਵਿੱਚ 1000 ਹੋਰ ਮਾਮਲੇ ਸਾਹਮਣੇ ਆਏ ਹਨ। ਭਾਰਤ ਵਿੱਚ ਹੁਣ ਤੱਕ ਕੋਰੋਨਾ ਦੇ 4,30,44,280 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚੋਂ 4,25,10,773 ਲੋਕ ਠੀਕ ਹੋ ਚੁੱਕੇ ਹਨ। ਹੁਣ ਤੱਕ 5,21,965 ਲੋਕ ਆਪਣੀ ਜਾਨ ਗੁਆ ਚੁੱਕੇ ਹਨ।
ਦੇਸ਼ ਵਿੱਚ ਟੀਕਾਕਰਨ ਮੁਹਿੰਮ ਤਹਿਤ 186.54 ਕਰੋੜ ਖੁਰਾਕਾਂ ਦਿੱਤੀਆਂ ਗਈਆਂ ਹਨ। ਐਕਟਿਵ ਕੇਸ ਕੁੱਲ ਕੇਸਾਂ ਦਾ 0.03 ਫੀਸਦ ਹਨ। ਦੇਸ਼ ਵਿੱਚ ਹੁਣ ਤੱਕ 4,25,10,773 ਲੋਕ ਠੀਕ ਹੋ ਚੁੱਕੇ ਹਨ। ਇਸ ਤੋਂ ਪਹਿਲਾਂ ਐਤਵਾਰ ਨੂੰ ਭਾਰਤ ਵਿੱਚ ਕੋਰੋਨਾ ਦੇ 1150 ਨਵੇਂ ਮਾਮਲੇ ਸਾਹਮਣੇ ਆਏ ਸਨ। ਐਕਟਿਵ ਕੇਸ 11,558 ਸਨ। ਹਾਲਾਂਕਿ ਇਸ ਦੌਰਾਨ 954 ਲੋਕ ਠੀਕ ਹੋ ਗਏ ਸਨ।
Also Read: ਸੰਗਰੂਰ SSP ਨੇ ਪੇਸ਼ ਕੀਤੀ ਮਿਸਾਲ, ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੀਆਂ ਧੀਆਂ ਲਈ ਕੀਤਾ ਇਹ ਐਲਾਨ
ਸ਼ੰਘਾਈ 'ਚ ਕੋਰੋਨਾ ਨਾਲ ਪਹਿਲੀ ਮੌਤ
ਚੀਨ ਵਿੱਚ ਵੀ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇੱਥੇ ਸ਼ੰਘਾਈ ਵਿੱਚ ਕੋਰੋਨਾ ਵਾਇਰਸ ਦੀ ਨਵੀਂ ਲਹਿਰ ਵਿੱਚ ਪਹਿਲੀ ਮੌਤ ਦਰਜ ਕੀਤੀ ਗਈ ਹੈ। ਸ਼ੰਘਾਈ 'ਚ ਐਤਵਾਰ ਨੂੰ ਤਿੰਨ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ, ਉਨ੍ਹਾਂ ਦੀ ਉਮਰ 89 ਤੋਂ 91 ਸਾਲ ਦੇ ਵਿਚਕਾਰ ਸੀ। 25 ਮਿਲੀਅਨ ਦੀ ਆਬਾਦੀ ਵਾਲੇ ਸ਼ੰਘਾਈ ਵਿੱਚ ਤਾਲਾਬੰਦੀ ਕੀਤੀ ਗਈ ਹੈ। ਅਜਿਹੇ 'ਚ ਲੋਕ ਘਰਾਂ 'ਚ ਕੈਦ ਰਹਿਣ ਲਈ ਮਜਬੂਰ ਹਨ। ਇਸ ਦੇ ਬਾਵਜੂਦ ਇੱਥੇ ਕੇਸ ਤੇਜ਼ੀ ਨਾਲ ਵੱਧ ਰਹੇ ਹਨ। 17 ਅਪ੍ਰੈਲ ਨੂੰ ਸ਼ੰਘਾਈ ਵਿੱਚ ਕੋਰੋਨਾ ਦੇ 19,831 ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ 21,582 ਮਾਮਲੇ ਦਰਜ ਕੀਤੇ ਗਏ ਸਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर