LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੋਰੋਨਾ ਮਾਮਲਿਆਂ 'ਚ ਜ਼ਬਰਦਸਤ ਉਛਾਲ: 24 ਘੰਟਿਆਂ 90 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਆਏ ਸਾਹਮਣੇ

6j coro

ਨਵੀਂ ਦਿੱਲੀ- ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੀ ਰਫਤਾਰ ਬੇਕਾਬੂ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਸਭ ਤੋਂ ਖਤਰਨਾਕ ਰੂਪ ਓਮੀਕਰੋਨ ਦੇ ਮਾਮਲੇ ਵੀ ਤੇਜ਼ੀ ਨਾਲ ਵੱਧ ਰਹੇ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 90 ਹਜ਼ਾਰ 928 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 325 ਲੋਕਾਂ ਦੀ ਮੌਤ ਹੋ ਗਈ।

Also Read: ਫਿਰੋਜ਼ਪੁਰ ਘਟਨਾ: ਅਸ਼ਵਨੀ ਸ਼ਰਮਾ ਦੀ ਅਗਵਾਈ 'ਚ ਪੰਜਾਬ ਰਾਜਪਾਲ ਨਾਲ ਮੁਲਾਕਾਤ ਕਰੇਗਾ BJP ਦਾ ਵਫਦ

ਹੁਣ ਤੱਕ 4 ਲੱਖ 82 ਹਜ਼ਾਰ 876 ਦੀ ਹੋਈ ਮੌਤ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ ਦੋ ਲੱਖ 85 ਹਜ਼ਾਰ 401 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 82 ਹਜ਼ਾਰ 876 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 19 ਹਜ਼ਾਰ 206 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 43 ਲੱਖ 411 ਹਜ਼ਾਰ 9 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।

Also Read: ਅਮਰੀਕਾ: ਇਮਾਰਤ ਨੂੰ ਲੱਗੀ ਭਿਆਨਕ ਅੱਗ 'ਚ 8 ਬੱਚਿਆਂ ਸਣੇ 12 ਹਲਾਕ

ਹੁਣ ਤੱਕ 148 ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ
ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 148 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 91 ਲੱਖ 25 ਹਜ਼ਾਰ 99 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ ਟੀਕੇ ਦੀਆਂ 148 ਕਰੋੜ 67 ਲੱਖ 80 ਹਜ਼ਾਰ 227 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

In The Market