LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਖੁਸ਼ਖਬਰੀ! ਹੁਣ 6-12 ਸਾਲ ਦੇ ਬੱਚਿਆਂ ਨੂੰ ਵੀ ਲੱਗੇਗੀ ਕੋਰੋਨਾ ਵੈਕਸੀਨ, DCGI ਨੇ ਦਿੱਤੀ ਮਨਜ਼ੂਰੀ

26a bachhe

ਨਵੀਂ ਦਿੱਲੀ- ਬੱਚਿਆਂ ਨੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਨਵਾਂ ਹਥਿਆਰ ਲੱਭ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਡਰੱਗਸ ਕੰਟਰੋਲਰ ਜਨਰਲ ਆਫ ਇੰਡੀਆ ਨੇ 6-12 ਸਾਲ ਦੀ ਉਮਰ ਵਰਗ ਲਈ ਕੋਵੈਕਸੀਨ ਦੀ ਐਮਰਜੈਂਸੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਸ਼ੁੱਕਰਵਾਰ ਨੂੰ ਹੀ ਵਿਸ਼ਾ ਮਾਹਿਰ ਕਮੇਟੀ ਨੇ ਇਸ ਉਮਰ ਦੇ ਬੱਚਿਆਂ ਲਈ ਕੋਵੈਕਸੀਨ ਦੀ ਸਿਫਾਰਿਸ਼ ਕੀਤੀ ਸੀ। ਹੈਦਰਾਬਾਦ ਸਥਿਤ ਭਾਰਤ ਬਾਇਓਟੈੱਕ ਨੇ ਕੋਵੈਕਸੀਨ ਵਿਕਸਿਤ ਕੀਤੀ ਹੈ।

Also Read: ਸੁਨੀਲ ਜਾਖੜ ਨੂੰ 2 ਸਾਲ ਲਈ ਸਸਪੈਂਡ ਕਰਨ ਦੀ ਸਿਫਾਰਿਸ਼, ਸੋਨੀਆ ਗਾਂਧੀ ਕਰਨਗੇ ਆਖਰੀ ਫ਼ੈਸਲਾ

18 ਸਾਲ ਤੋਂ ਵਧੇਰੇ ਉਮਰ ਵਰਗ ਲਈ ਟੀਕਾਕਰਨ ਦੌਰਾਨ ਕੋਵੀਸ਼ੀਲਡ ਤੋਂ ਇਲਾਵਾ ਕੋਵੈਕਸੀਨ ਦੀ ਵਰਤੋਂ ਵੀ ਕੀਤੀ ਗਈ ਸੀ। ਫਿਲਹਾਲ ਇਹ ਟੀਕਾ 15 ਤੋਂ 18 ਸਾਲ ਦੇ ਬੱਚਿਆਂ ਨੂੰ ਲਗਾਇਆ ਜਾ ਰਿਹਾ ਹੈ। ਵੀਰਵਾਰ ਨੂੰ ਹੋਈ ਮੀਟਿੰਗ ਵਿੱਚ SEC ਨੇ ਭਾਰਤ ਬਾਇਓਟੈਕ ਦੀ ਅਰਜ਼ੀ 'ਤੇ ਵਿਚਾਰ ਕੀਤਾ। ਹਾਲਾਂਕਿ ਸ਼ੁੱਕਰਵਾਰ ਨੂੰ ਕੰਪਨੀ ਦੁਆਰਾ ਖੁਲਾਸਾ ਕੀਤੇ ਗਏ ਅੰਕੜਿਆਂ ਤੋਂ ਬਾਅਦ ਮਾਹਰਾਂ ਨੇ ਵਾਧੂ ਜਾਣਕਾਰੀ ਮੰਗੀ ਸੀ।

ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਵਿਚਕਾਰ ਇੱਕ ਵਾਰ ਫਿਰ ਬੱਚਿਆਂ ਦੇ ਟੀਕਾਕਰਨ ਵੱਲ ਧਿਆਨ ਦਿੱਤਾ ਗਿਆ ਹੈ। ਵੀਰਵਾਰ ਨੂੰ ਐੱਸਈਸੀ ਨੇ 5 ਤੋਂ 12 ਸਾਲ ਦੀ ਉਮਰ ਦੇ ਬੱਚਿਆਂ ਲਈ ਬਾਇਓਲੋਜੀਕਲ ਈ ਦੀ ਕੋਰਬੀਵੈਕਸ ਦੀ ਵਰਤੋਂ ਕਰਨ ਦੀ ਸਿਫਾਰਸ਼ ਕੀਤੀ। ਵਰਤਮਾਨ ਵਿੱਚ Corbivax 12 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਨੂੰ ਦਿੱਤਾ ਜਾ ਰਿਹਾ ਹੈ। ਭਾਰਤ ਵਿੱਚ ਜਨਵਰੀ ਤੋਂ 15-18 ਸਾਲ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਹੋ ਗਿਆ ਹੈ। ਮਾਰਚ ਵਿੱਚ 12 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਲਈ ਵੀ ਇਸ ਨੂੰ ਹਰੀ ਝੰਡੀ ਦਿੱਤੀ ਗਈ ਸੀ।

Also Read: ਪੰਜਾਬ ਤੇ ਦਿੱਲੀ ਵਿਚਾਲੇ Knowledge Sharing Agreement, ਕੇਜਰੀਵਾਲ ਤੇ ਭਗਵੰਤ ਮਾਨ ਨੇ ਕੀਤੇ ਹਸਤਾਖਰ

ਭਾਰਤ ਵਿੱਚ ਟੀਕਾਕਰਨ ਦੇ ਹਾਲਾਤ
26 ਅਪ੍ਰੈਲ 2022 ਸਵੇਰੇ 7 ਵਜੇ ਤੱਕ ਦੇ ਸਰਕਾਰੀ ਅੰਕੜੇ ਦੱਸਦੇ ਹਨ ਕਿ ਦੇਸ਼ ਵਿੱਚ ਹੁਣ ਤੱਕ 187 ਕਰੋੜ 95 ਲੱਖ 76 ਹਜ਼ਾਰ 423 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਦੇ ਨਾਲ ਹੀ 12-14 ਸਾਲ ਦੇ ਬੱਚਿਆਂ ਦੇ ਮਾਮਲੇ ਵਿੱਚ ਪਹਿਲੀ ਖੁਰਾਕ ਦੀ ਗਿਣਤੀ 2 ਕਰੋੜ 70 ਲੱਖ 96 ਹਜ਼ਾਰ 975 ਹੈ। ਜਦੋਂ ਕਿ 37 ਲੱਖ 27 ਹਜ਼ਾਰ 130 ਖੁਰਾਕਾਂ ਦੂਜੇ ਡੋਜ਼ ਦੀਆਂ ਦਿੱਤੀਆਂ ਗਈਆਂ ਹਨ।

In The Market