ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ 'ਚ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ। ਪੀਐਮ ਮੋਦੀ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਟਵੀਟ ਕਰਕੇ ਉਨ੍ਹਾਂ ਕਿਹਾ ਕਿ ਉਹ ਬੁੱਧਵਾਰ ਦੁਪਹਿਰ 12 ਵਜੇ ਸੂਬੇ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ ਤੇ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਕਰਨਗੇ।
Also Read: ਪੰਜਾਬ ਸਰਕਾਰ ਵੱਲੋਂ 'ਪੰਜਾਬ ਸਟੇਟ ਪਲਾਨਿੰਗ ਬੋਰਡ ਭੰਗ', ਬੀਬੀ ਭੱਠਲ ਨੂੰ ਝਟਕਾ
At 12 noon tomorrow, 27th April, will be interacting with state Chief Ministers to review the COVID-19 situation.
— Narendra Modi (@narendramodi) April 26, 2022
ਮੁੱਖ ਮੰਤਰੀਆਂ ਨਾਲ ਪੀਐਮ ਮੋਦੀ ਦੀ ਇਹ ਮੁਲਾਕਾਤ ਅਜਿਹੇ ਸਮੇਂ ਹੋਣ ਜਾ ਰਹੀ ਹੈ ਜਦੋਂ ਦੇਸ਼ 'ਚ ਪਿਛਲੇ ਦੋ ਹਫ਼ਤਿਆਂ ਤੋਂ ਕੋਰੋਨਾ ਦੇ ਮਾਮਲਿਆਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ 24 ਘੰਟਿਆਂ 'ਚ ਦੇਸ਼ ਵਿੱਚ ਕੋਰੋਨਾ ਦੇ 2,483 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਮੰਗਲਵਾਰ ਨੂੰ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨੇ ਕਿਹਾ ਕਿ ਦੇਸ਼ 'ਚ ਕੋਰੋਨਾ ਦੇ 15,636 ਐਕਟਿਵ ਮਾਮਲੇ ਹਨ। ਕੋਰੋਨਾ ਦੀ ਸਕਾਰਾਤਮਕਤਾ ਦਰ 0.55 ਫੀਸਦੀ ਹੈ।
ਲੋਕਾਂ ਨੂੰ ਮਾਸਕ ਪਹਿਨਣ ਤੇ ਨਿਯਮਤ ਅੰਤਰਾਲਾਂ 'ਤੇ ਹੱਥ ਧੋਣ ਦੀ ਸਲਾਹ ਦਿਓ
ਦੱਸ ਦੇਈਏ ਕਿ ਐਤਵਾਰ ਦੇ ਮਨ ਕੀ ਬਾਤ ਰੇਡੀਓ ਪ੍ਰੋਗਰਾਮ 'ਚ ਪੀਐਮ ਮੋਦੀ ਨੇ ਤਿਉਹਾਰਾਂ ਦੇ ਸੀਜ਼ਨ 'ਚ ਲੋਕਾਂ ਨੂੰ ਕੋਰੋਨਾ ਸੰਕਰਮਣ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਸੀ। ਉਸਨੇ ਕੋਵਿਡ ਤੋਂ ਬਚਣ ਲਈ ਲੋਕਾਂ ਨੂੰ ਮਾਸਕ ਪਹਿਨਣ ਤੇ ਨਿਯਮਤ ਅੰਤਰਾਲਾਂ 'ਤੇ ਹੱਥ ਧੋਣ ਦੀ ਸਲਾਹ ਦਿੱਤੀ ਸੀ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर