LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

CWC: ਪੰਜਾਬ ਸਣੇ 5 ਸੂਬਿਆਂ 'ਚ ਚੋਣਾਂ ਦੇ ਸਬੰਧ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਸ਼ੁਰੂ

16o6

ਨਵੀਂ ਦਿੱਲੀ: ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਦਿੱਲੀ ਦੇ ਏਆਈਸੀਸੀ ਦਫਤਰ ਵਿੱਚ ਸ਼ੁਰੂ ਹੋ ਗਈ ਹੈ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੀ ਮੀਟਿੰਗ ਵਿੱਚ ਮੌਜੂਦ ਹਨ। ਮਿਲੀ ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿਚ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸ਼ਾਮਲ ਹੋਏ ਹਨ। ਇਸ ਮੀਟਿੰਗ ਵਿੱਚ ਲਖੀਮਪੁਰ ਹਿੰਸਾ, ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਅਤੇ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਬਾਰੇ ਚਰਚਾ ਕੀਤੀ ਜਾਵੇਗੀ। ਹਾਲ ਹੀ ਵਿੱਚ ਗੁਲਾਮ ਨਬੀ ਆਜ਼ਾਦ ਨੇ ਸੋਨੀਆ ਨੂੰ ਇੱਕ ਪੱਤਰ ਲਿਖ ਕੇ ਮੀਟਿੰਗ ਦੀ ਮੰਗ ਕੀਤੀ ਸੀ, ਇਸ ਤੋਂ ਪਹਿਲਾਂ ਕਾਂਗਰਸ ਦੇ ਬਾਗੀ ਧੜੇ ਭਾਵ ਜੀ-23 ਨੇ ਸਿੱਧੂ ਦੇ ਅਸਤੀਫੇ ਤੋਂ ਬਾਅਦ ਪਾਰਟੀ ਲੀਡਰਸ਼ਿਪ 'ਤੇ ਸਵਾਲ ਖੜ੍ਹੇ ਕੀਤੇ ਸਨ। ਇਸ ਸਭ ਦੇ ਵਿਚਕਾਰ ਇਹ ਮੀਟਿੰਗ ਮਹੱਤਵਪੂਰਨ ਮੰਨੀ ਜਾ ਰਹੀ ਹੈ।

Also Read: ਸੁਪਰੀਮ ਕੋਰਟ ਪੁੱਜਾ ਸਿੰਘੂ ਬਾਰਡਰ 'ਤੇ ਹੋਇਆ ਕਤਲ ਕੇਸ

ਕਿਹੜੇ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ?
ਕਾਂਗਰਸ ਸੂਤਰਾਂ ਨੇ ਦੱਸਿਆ ਕਿ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਲਖੀਮਪੁਰ ਖੇੜੀ, ਕਿਸਾਨਾਂ ਦੇ ਮੁੱਦੇ ਅਤੇ ਹੋਰ ਮੁੱਦਿਆਂ 'ਤੇ ਮੋਦੀ ਅਤੇ ਯੋਗੀ ਸਰਕਾਰ ਨੂੰ ਘੇਰਨ ਤੋਂ ਇਲਾਵਾ, ਨਵੇਂ ਪ੍ਰਧਾਨ ਅਤੇ ਸੰਗਠਨ ਦੀਆਂ ਚੋਣਾਂ ਬਾਰੇ ਪ੍ਰੋਗਰਾਮ ਤੈਅ ਕੀਤਾ ਜਾਵੇਗਾ ਅਤੇ ਚੋਣ ਕਮੇਟੀ ਨੂੰ ਨਿਰਦੇਸ਼ ਵੀ ਦਿੱਤੇ ਜਾਣਗੇ ਪਰ ਆਉਣ ਵਾਲੇ ਪੰਜ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਮੁਮਕਿਨ ਹੈ ਕਿ ਸੰਗਠਨ ਦੀ ਚੋਣ ਅਗਲੇ ਸਾਲ ਵਿਧਾਨ ਸਭਾ ਚੋਣਾਂ ਦੇ ਬਾਅਦ ਕਰਾਈਆਂ ਜਾਣ। ਮੰਨਿਆ ਜਾ ਰਿਹਾ ਹੈ ਕਿ CWC ਦੀ ਇਸ ਬੈਠਕ ਵਿੱਚ, ਕਾਂਗਰਸ ਲੀਡਰਸ਼ਿਪ ਦੁਆਰਾ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਸੰਬੰਧੀ ਕੋਈ ਵੀ ਤਰੀਕ ਜਾਂ ਰੂਪਰੇਖਾ ਨੂੰ ਅੰਤਿਮ ਰੂਪ ਦਿੱਤਾ ਜਾ ਸਕਦਾ ਹੈ।

Also Read: ਛੱਤੀਸਗੜ੍ਹ: ਰਾਏਪੁਰ ਰੇਲਵੇ ਸਟੇਸ਼ਨ 'ਤੇ ਟ੍ਰੇਨ 'ਚ ਧਮਾਕਾ, 6 ਸੀਆਰਪੀਐੱਫ ਜਵਾਨ ਜ਼ਖਮੀ

ਪਾਰਟੀ ਨੇ 22 ਜਨਵਰੀ ਨੂੰ ਆਪਣੀ ਸੀਡਬਲਯੂਸੀ ਦੀ ਬੈਠਕ ਵਿੱਚ ਫੈਸਲਾ ਕੀਤਾ ਸੀ ਕਿ ਜੂਨ 2021 ਤੱਕ ਕਾਂਗਰਸ ਦਾ ਇੱਕ ਚੁਣਿਆ ਹੋਇਆ ਪ੍ਰਧਾਨ ਹੋਵੇਗਾ, ਪਰ ਕੋਵਿਡ-19 ਮਹਾਂਮਾਰੀ ਦੀ ਦੂਜੀ ਲਹਿਰ ਕਾਰਨ 10 ਮਈ ਦੀ ਸੀਡਬਲਯੂਸੀ ਦੀ ਮੀਟਿੰਗ ਵਿੱਚ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ। ਸੀਡਬਲਯੂਸੀ ਦੀ ਬੈਠਕ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਸੁਸ਼ਮਿਤਾ ਦੇਵ, ਜਿਤਿਨ ਪ੍ਰਸਾਦ, ਲੁਈਜਿੰਹੋ ਫਲੇਰੀਓ ਅਤੇ ਹੋਰ ਬਹੁਤ ਸਾਰੇ ਨੇਤਾਵਾਂ ਨੇ ਪਿਛਲੇ ਕੁਝ ਮਹੀਨਿਆਂ ਵਿੱਚ ਕਾਂਗਰਸ ਛੱਡ ਦਿੱਤੀ ਹੈ ਅਤੇ ਹੋਰ ਪਾਰਟੀਆਂ ਵਿੱਚ ਸ਼ਾਮਲ ਹੋ ਗਏ ਹਨ।

Also Read: ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਫਿਰ ਵਾਧਾ, ਜਾਣੋ ਤਾਜ਼ਾ ਰੇਟ

In The Market